18.63C Vancouver
ADS

Dec 29, 2025 2:35 PM - Connect Newsroom - Ramandeep Kaur with files from The Canadian Press

ਨੈਨਾਈਮੋ ਦੇ ਮੋਟਲ ਵਿੱਚ ਅੱਗ ਲੱਗਣ ਤੋਂ ਬਾਅਦ 7 ਲੋਕ ਧੂੰਏਂ ਕਾਰਨ ਹਸਪਤਾਲ ਵਿੱਚ ਦਾਖਲ

Share On
seven-hospitalized-for-smoke-inhalation-after-early-morning-motel-fire-in-nanaimo
Emergency crews respond to a fire at the Value Lodge motel in Nanaimo early Friday morning. (Photo: The Canadian Press)

ਵੈਨਕੂਵਰ ਆਈਲੈਂਡ ਦੇ ਸ਼ਹਿਰ ਨੈਨਾਈਮੋ ਵਿਚ ਸ਼ੁੱਕਰਵਾਰ ਨੂੰ ਵੈਲਿਊ ਲੋਜ ਮੋਟਲ ਵਿਚ ਅਚਾਨਕ ਅੱਗ ਲੱਗ ਗਈ,ਜਿਸ ਕਾਰਨ 7 ਲੋਕਾਂ ਨੂੰ ਹਸਪਤਾਲ ਲਿਜਾਣਾ ਪਿਆ। ਫਾਇਰ ਡਿਪਾਰਟਮੈਂਟ ਮੁਤਾਬਕ ਅੱਗ ਲੱਗਣ ਦੀ ਸੂਚਨਾ ਤੜਕੇ 3:00 ਵਜੇ ਦੇ ਲਗਭਗ ਮਿਲੀ,ਜਦੋਂ ਫਾਇਰ ਫਾਈਟਰਜ਼ ਮੌਕੇ 'ਤੇ ਪਹੁੰਚੇ ਤਾਂ ਮੋਟਲ ਦੀ ਦੂਜੀ ਮੰਜ਼ਿਲ ਅੱਗ ਦੀਆਂ ਲਪਟਾਂ ਵਿਚ ਘਿਰੀ ਹੋਈ ਸੀ ਅਤੇ ਧੂੰਏਂ ਦੇ ਗੁਬਾਰ ਨਿਕਲ ਰਹੇ ਸਨ। 40 ਦੇ ਕਰੀਬ ਲੋਕ ਇਸ ਨਾਲ ਪ੍ਰਭਾਵਿਤ ਹੋਏ।

ਖਬਰਾਂ ਮੁਤਾਬਕ, ਐਲਿਜ਼ਾਬੈਥ ਮੈਨਸਨ ਨਾਮਕ ਤਿੰਨ ਬੱਚਿਆਂ ਦੀ ਇੱਕ ਮਾਂ ਜੋ ਮੋਟਲ ਦੀ ਦੂਜੀ ਮੰਜ਼ਿਲ 'ਤੇ ਕਮਰੇ ਵਿਚ ਰਹਿ ਰਹੀ ਸੀ, ਉਸ ਨੇ ਡੋਰ ਟੂ ਡੋਰ ਜਾ ਕੇ ਹੋਰਾਂ ਲੋਕਾਂ ਨੂੰ ਜਗਾਇਆ ਜੋ ਉਸ ਵੇਲੇ ਵੀ ਸੁੱਤੇ ਪਏ ਸਨ। ਮੈਨਸਨ ਵਲੋਂ ਜਗਾਏ ਗਏ ਲੋਕਾਂ ਵਿਚੋਂ ਇੱਕ ਨਕੁਲ ਜੋਸਫ਼ ਨਾਮ ਦੇ ਸ਼ਖਸ ਨੇ ਕਿਹਾ ਕਿ ਉਸ ਕੋਲ ਬਚਣ ਲਈ ਬਹੁਤ ਘੱਟ ਸਮਾਂ ਸੀ ਅਤੇ ਉਸ ਨੇ ਆਪਣੇ ਕੁੱਤੇ ਨਾਲ ਦੂਜੀ ਮੰਜ਼ਿਲ ਦੀ ਬਾਲਕੋਨੀ ਤੋਂ ਛਾਲ ਮਾਰ ਦਿੱਤੀ।

ਨੈਨਾਈਮੋ ਆਰ.ਸੀ.ਐਮ.ਪੀ.ਮੁਤਾਬਕ, ਕੁੱਲ 7 ਲੋਕਾਂ ਨੂੰ ਧੂੰਏਂ ਕਾਰਨ ਸਾਹ ਲੈਣ ਵਿਚ ਤਕਲੀਫ ਹੋਣ ਕਰਕੇ ਹਸਪਤਾਲ ਲਿਜਾਇਆ ਗਿਆ ਸੀ। ਅੱਗ ਕਾਰਨ ਹੋਏ ਨੁਕਸਾਨ ਕਾਰਨ ਮੋਟਲ ਪ੍ਰਬੰਧਕਾਂ ਨੇ ਇਸ ਨੂੰ ਅਣਮਿੱਥੇ ਸਮੇਂ ਲਈ ਬੰਦ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਅੱਗ ਲੱਗਣ ਪਿੱਛੇ ਦੇ ਕਾਰਨਾਂ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link