14.63C Vancouver
ADS

Oct 26, 2023 6:25 PM - The Canadian Press

ਇਜ਼ਰਾਈਲ-ਹਮਾਸ ਜੰਗ 'ਚ ਹੋਈ 7ਵੇਂ ਕੈਨੇਡੀਅਨ ਦੀ ਮੌਤ : ਗਲੋਬਲ ਅਫੇਅਰਜ਼

Share On
seventh-canadian-killed-in-israel-hamas-war-global-affairs
The federal government confirms that two Canadians remain missing in the region. (Photo: The Canadian Press)

ਗਲੋਬਲ ਅਫੇਅਰਜ਼ ਕੈਨੇਡਾ ਨੇ ਬਿਆਨ ਜਾਰੀ ਕਰਕੇ ਪੁਸ਼ਟੀ ਕੀਤੀ ਹੈ ਕਿ ਇਜ਼ਰਾਈਲ ਅਤੇ ਹਮਾਸ ਵਿਚਕਾਰ ਚੱਲ ਰਹੀ ਜੰਗ ਵਿੱਚ ਹੁਣ ਤੱਕ 7 ਕੈਨੇਡੀਅਨਜ਼ ਦੀ ਮੌਤ ਹੋ ਚੁੱਕੀ ਹੈ।

ਇਨ੍ਹਾਂ ਤੋਂ ਇਲਾਵਾ 2 ਕੈਨੇਡੀਅਨਜ਼ ਹਾਲੇ ਵੀ ਲਾਪਤਾ ਦੱਸੇ ਜਾ ਰਹੇ ਹਨ।

ਵਿਦੇਸ਼ ਮਾਮਲਿਆਂ ਦੀ ਮੰਤਰੀ ਮੇਲੇਨੀ ਜੋਲੀ ਦੇ ਦਫਤਰ ਦਾ ਕਹਿਣਾ ਹੈ ਕਿ ਓਟਵਾ ਨੂੰ ਬੁੱਧਵਾਰ ਨੂੰ ਇਸ ਖੇਤਰ ਵਿੱਚ ਇੱਕ ਹੋਰ ਕੈਨੇਡੀਅਨ ਦੇ ਮਾਰੇ ਜਾਣ ਬਾਰੇ ਪਤਾ ਲੱਗਾ ਅਤੇ ਉਸਦੇ ਵਿਭਾਗ ਵੱਲੋਂ ਵੀਰਵਾਰ ਸਵੇਰੇ ਇੱਕ ਪ੍ਰੈਸ ਰਿਲੀਜ਼ ਵਿੱਚ ਅਪਡੇਟ ਜਾਰੀ ਕੀਤਾ ਗਿਆ ਹੈ।

ਕੈਨੇਡਾ ਦੀ ਸਰਕਾਰ ਨੇ ਇਹ ਮੰਗ ਵੀ ਕੀਤੀ ਹੈ ਕਿ ਹਮਾਸ ਵੱਲੋਂ ਬੰਦੀ ਬਣਾਏ ਗਏ ਲੋਕਾਂ ਨੂੰ ਛੱਡ ਦਿੱਤਾ ਜਾਵੇ। ਗਲੋਬਲ ਅਫੇਅਰਜ਼ ਕੈਨੇਡਾ ਦੇ ਮੁਤਾਬਿਕ ਇਸ ਸਮੇਂ 5765 ਕੈਨੇਡੀਅਨਜ਼ ਇਜ਼ਰਾਈਲ ਵਿੱਚ, 451 ਵੈਸਟ ਬੈਂਕ ਅਤੇ 17135 ਕੈਨੇਡੀਅਨਜ਼ ਲੇਬਨਾਨ ਵਿੱਚ ਰਹਿ ਰਹੇ ਹਨ।

ਇਹ ਅੰਕੜਾ ਹੁਣ ਤੱਕ ਰਜਿਸਟ੍ਰੇਸ਼ਨਸ ਆਫ਼ ਕੈਨੇਡੀਅਨਜ਼ ਅਬਰੋਡ ਨਾਲ ਆਪਣੇ ਆਪ ਨੂੰ ਰਜਿਸਟਰ ਕਰ ਚੁੱਕੇ ਕੈਨੇਡੀਅਨਜ਼ ਦੀ ਜਾਣਕਾਰੀ 'ਤੇ ਅਧਾਰਿਤ ਹੈ।

ਸਰਕਾਰ ਦੇ ਮੁਤਾਬਿਕ ਹੁਣ ਤੱਕ ਉਨ੍ਹਾਂ ਵੱਲੋਂ ਇਸ ਇਲਾਕੇ ਵਿੱਚ 1600 ਦੇ ਕਰੀਬ ਕੈਨੇਡੀਅਨਜ਼, ਪਰਮਾਨੈਂਟ ਰੈਜ਼ੀਡੈਂਸ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਫਲਾਈਟ ਜ਼ਰੀਏ ਬਾਹਰ ਕੱਢਿਆ ਜਾ ਚੁੱਕਾ ਹੈ।

ਉਧਰ ਗਾਜ਼ਾ ਸਿਹਤ ਮੰਤਰਾਲੇ ਦੇ ਮੁਤਾਬਿਕ ਹੁਣ ਤੱਕ ਕੀਤੇ ਗਏ ਹਮਲਿਆਂ ਵਿੱਚ 7000 ਤੋਂ ਵੱਧ ਫਲਸਤੀਨੀਆਂ ਦੀ ਮੌਤ ਹੋ ਚੁੱਕੀ ਹੈ।

ਇਜ਼ਰਾਈਲ ਵਿੱਚ 1400 ਦੇ ਕਰੀਬ ਲੋਕ ਮਾਰੇ ਗਏ ਹਨ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link