18.09C Vancouver
ADS

Jul 5, 2022 2:27 PM - ANI

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਖੁਲਾਸਾ, ਕਿਹਾ- 'ਚੋਣਾਂ ਦੌਰਾਨ ਮੇਰੇ ਬੇਟੇ 'ਤੇ ਹਮਲੇ ਦੀਆਂ ਕਈ ਕੋਸ਼ਿਸ਼ਾਂ ਹੋਈਆਂ'

Share On
several-attempts-made-on-my-sons-life-during-elections-says-sidhu-moose-walas-father
Punjabi singer Sidhu Moose Wala's father, Balkaur Singh (Photo : ANI)

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖ਼ੁਲਾਸਾ ਕੀਤਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਿੱਧੂ ਮੂਸੇਵਾਲਾ 'ਤੇ ਹਮਲਾ ਦੀਆਂ ਕਈ ਕੋਸ਼ਿਸ਼ਾਂ ਹੋਈਆਂ ਸਨ ਅਤੇ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਵੀ ਉਸ ਦੀ ਸੁਰੱਖਿਆ ਵਿਚ ਕਟੌਤੀ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਇਸ ਦਾ ਖੁੱਲ੍ਹਾ ਪ੍ਰਚਾਰ ਕੀਤਾ।

ਬਲਕੌਰ ਸਿੰਘ ਨੇ ਬੀਤੇ ਦਿਨ ਯਾਨੀ ਸੋਮਵਾਰ ਨੂੰ ਆਖਿਆ ਕਿ ਸਿੱਧੂ ਮੂਸੇ ਵਾਲਾ ਨੂੰ ਮਾਰਨ ਲਈ 60 ਤੋਂ 80 ਲੋਕ ਉਸ ਦੇ ਮਗਰ ਲੱਗੇ ਹੋਏ ਸੀ। ਚੋਣਾਂ ਦੌਰਾਨ ਘੱਟੋ-ਘੱਟ 8 ਵਾਰ ਉਸ ਨੂੰ ਮਾਰਨ ਦੇ ਯਤਨ ਹੋਏ।

ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਡਲਵਾ ਵਿਚ ਇੱਕ ਸੜਕ ਦੇ ਉਦਘਾਟਨੀ ਸਮਾਰੋਹ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੈਂਗਸਟਰ ਸਮਾਨਾਂਤਰ ਸਰਕਾਰ ਚਲਾ ਰਹੇ ਹਨ, ਨੌਜਵਾਨ ਮਰ ਰਹੇ ਹਨ। ਵਿੱਕੀ ਮਿੱਡੂਖੇੜਾ ਦਾ ਬਦਲਾ ਲਿਆ। ਕੱਲ੍ਹ ਕੋਈ ਸਿੱਧੂ ਲਈ ਬਦਲਾ ਲਵੇਗਾ ਪਰ ਇਸ ਨਾਲ ਸਾਡੇ ਘਰ ਤਬਾਹ ਹੋ ਰਹੇ ਹਨ।

ਗੌਰਤਲਬ ਹੈ ਕਿ 28 ਸਾਲਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਇੱਕ ਪਿੰਡ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇੱਕ ਦਿਨ ਪਹਿਲਾਂ ਹੀ ਭਗਵੰਤ ਮਾਨ ਦੀ ਅਗਵਾਈ ਵਿਚ ਬਣੀ ਨਵੀਂ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਸੀ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link