15.76C Vancouver
ADS

Aug 18, 2022 8:29 PM - The Canadian Press

ਬੀ.ਸੀ. 'ਚ ਤੱਪਦੀ ਗਰਮੀ ਵਿਚਾਲੇ ਬੁੱਧਵਾਰ ਨੂੰ ਟੁੱਟੇ ਕਈ ਰਿਕਾਰਡ

Share On
several-temperature-records-broken-in-b-c-on-wednesday
Environment Canada says heat warnings cover the inner south coast, most of the southern Interior and inland sections of the north and central coast, bringing sweltering temperatures for another day. (Photo - City of Vancouver)

ਬੀ.ਸੀ. ਦੇ ਕਈ ਇਲਾਕਿਆਂ 'ਚ ਬੁੱਧਵਾਰ ਤੇ ਵੀਰਵਾਰ ਨੂੰ ਤਪਦੀ ਗਰਮੀ ਸੰਬੰਧੀ ਚੇਤਾਵਨੀ ਜਾਰੀ ਹੈ।

ਇਸੇ ਦਰਮਿਆਨ ਬੁੱਧਵਾਰ ਨੂੰ ਬੀ.ਸੀ. ਦੇ ਕਈ ਇਲਾਕਿਆਂ 'ਚ ਗਰਮੀ ਸੰਬੰਧੀ ਰਿਕਾਰਡ ਟੁੱਟਣ ਦੀ ਜਾਣਕਾਰੀ ਉਜਾਗਰ ਹੋਈ ਹੈ।

ਕੋਮੌਕਸ ਇਲਾਕੇ 'ਚ ਸਾਲ 1977 ਦਾ 30.4 ਡਿਗਰੀ ਤਾਪਮਾਨ ਦਾ ਰਿਕਾਰਡ ਬੁੱਧਵਾਰ ਨੂੰ ਦਰਜ ਹੋਏ 31.6 ਡਿਗਰੀ ਦੇ ਤਾਪਮਾਨ ਨਾਲ ਟੁੱਟ ਗਿਆ।

ਕੌਰਟਨੀ ਦੇ ਇਲਾਕੇ 'ਚ ਵੀ ਸਾਲ 1977 ਦਾ ਰਿਕਾਰਡ ਟੁੱਟਿਆ ਜਿੱਥੇ 31.6 ਡਿਗਰੀ ਦਾ ਤਾਪਮਾਨ ਦਰਜ ਕੀਤਾ ਗਿਆ।

ਗਿਬਸਨਸ ਦੇ ਇਲਾਕੇ 'ਚ ਸਾਲ 2012 'ਚ ਦਰਜ ਕੀਤਾ ਗਿਆ 30.9 ਡਿਗਰੀ ਤਾਪਮਾਨ ਦਾ ਰਿਕਾਰਡ 31.1 ਡਿਗਰੀ ਤਾਪਮਾਨ ਨਾਲ ਟੁੱਟ ਗਿਆ।

ਲੀਲੋਏਟ ਦੇ ਇਲਾਕੇ 'ਚ 38.2 ਡਿਗਰੀ ਦੇ ਤਾਪਮਾਨ ਨਾਲ ਸਾਲ 1977 ਦਾ 37.8 ਡਿਗਰੀ ਤਾਪਮਾਨ ਦਾ ਰਿਕਾਰਡ ਟੁੱਟ ਗਿਆ।

ਇਸ ਤੋਂ ਇਲਾਵਾ ਪੈਂਬਰਟਨ 'ਚ ਵੀ ਸਾਲ 1977 ਦਾ ਰਿਕਾਰਡ ਟੁੱਟਿਆ ਜਿੱਥੇ 37 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਸੇਸ਼ਲਟ ਦੇ ਇਲਾਕੇ 'ਚ ਸਾਲ 2012 ਦਾ ਰਿਕਾਰਡ 31.1 ਡਿਗਰੀ ਤਾਪਮਾਨ ਨਾਲ ਟੁੱਟ ਗਿਆ।

ਯਾਦ ਰਹੇ ਅੱਜ ਵੀ ਮੈਟਰੋ ਵੈਨਕੂਵਰ, ਫਰੇਜ਼ਰ ਵੈਲੀ, ਵੈਨਕੂਵਰ ਆਈਲੈਂਡ ਅਤੇ ਸਨਸ਼ਾਈਨ ਕੋਸਟ ਦੇ ਇਲਾਕੇ 'ਚ ਦਿਨ ਦੇ ਸਮੇਂ ਤਪਦੀ ਗਰਮੀ ਸੰਬੰਧੀ ਚੇਤਾਵਨੀ ਜਾਰੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link