12.67C Vancouver
ADS

May 3, 2022 12:46 AM - The Canadian Press

ਹੈਡਲੀ ਫਰੰਟਮੈਨ ਜੈਕਬ ਹੌਗਾਰਡ ਦਾ ਜਿਨਸੀ ਹਮਲੇ ਸੰਬੰਧਤ ਮਾਮਲਾ ਪਹੁੰਚਿਆ ਕੋਰਟ

Share On
sex-assault-trial-gets-underway-for-hedley-frontman-jacob-hoggard
The sexual assault trial of BC rocker Jacob Hoggard is underway in a Toronto courtroom after long delays because of the pandemic. (Photo - The Canadian Press)

ਬੀ.ਸੀ. ਦੇ ਨਾਮੀ ਰੌਕਰ ਜੈਕਬ ਹੌਗਾਰਡ ਦੇ ਜਿਨਸੀ ਹਮਲੇ ਸੰਬੰਧਤ ਮਾਮਲਾ ਟੋਰੌਂਟੋ ਦੇ ਕੋਰਟਰੂਮ ਤਕ ਪਹੁੰਚ ਗਿਆ ਹੈ।

ਪੈਂਡੈਮਿਕ ਕਾਰਨ ਲੰਮੇ ਡਿਲੇਸ ਤੋਂ ਬਾਅਦ ਇਹ ਮਾਮਲਾ ਅਦਾਲਤ ਪਹੁੰਚਿਆ ਹੈ।

ਐਬਟਸਫੋਰਡ ਦੇ ਰੌਕ ਬੈਂਡ ਹੈਡਲੀ ਦੇ ਫਰੰਟਮੈਨ, ਹੌਗਾਰਡ ਨੇ ਖੁਦ ਨੂੰ 'ਨੌਟ ਗਿਲਟੀ' ਦੱਸਿਆ ਹੈ।

ਮਾਮਲਾ ਟੋਰੌਂਟੋ 'ਚ ਸਾਲ 2016 'ਚ ਇੱਕ ਔਰਤ ਅਤੇ ਇੱਕ ਟੀਨੇਜਰ 'ਤੇ ਜਿਨਸੀ ਹਮਲੇ ਨਾਲ ਸੰਬੰਧਤ ਹੈ।

ਹੌਗਾਰਡ 'ਤੇ ਜਿਸਮਾਨੀ ਨੁਕਸਾਨ ਪਹੁੰਚਾਉਣ ਵਾਲੇ ਜਿਨਸੀ ਹਮਲੇ ਅਤੇ ਸੈਕਸ਼ੂਅਲ ਇੰਟਰਫੇਰੈਂਸ ਦੇ ਦੋਸ਼ ਲੱਗੇ ਹਨ।

ਹੌਗਾਰਡ ਅੱਜ ਕੋਰਟ 'ਚ ਮੌਜੂਦ ਸਨ ਜਦ ਜੱਜ ਸਾਹਮਣੇ ਕਈ ਪ੍ਰੋਸੀਜਰਲ ਮੈਟਰ ਪੇਸ਼ ਕੀਤੇ ਗਏ ਅਤੇ ਬੁੱਧਵਾਰ ਨੂੰ ਜਿਊਰੀ ਸਿਲੈਕਸ਼ਨ ਲਈ ਸੈਟ ਕੀਤਾ ਗਿਆ।

ਇਹ ਟਰਾਇਲ ਹੁਣ 5 ਤੋਂ 6 ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ।

ਯਾਦ ਰਹੇ ਇਲਜਾਮ ਲੱਗਣ ਤੋਂ ਬਾਅਦ ਹੈਡਲੀ ਨੂੰ ਉਸ ਦੀ ਮੈਨੇਜਮੈਂਟ ਨੇ ਛੱਡ ਦਿੱਤਾ ਸੀ ਅਤੇ ਕਈ ਰੇਡੀ ਸਟੇਸ਼ਨਸ ਨੇ ਇਸ ਨੂੰ ਬਲੈਕਲਿਸਟ ਕਰ ਦਿੱਤਾ ਸੀ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link