13.16C Vancouver
ADS

Aug 28, 2023 5:57 PM - The Canadian Press

ਮਾਂਟਰੀਅਲ ਵਿੱਚ ਵਧੇ ਸੈਕਸਟੌਰਸ਼ਨ ਦੇ ਮਾਮਲੇ ,14 ਤੋਂ 17 ਸਾਲ ਦੇ ਬੱਚਿਆਂ ਨੂੰ ਬਣਾਇਆ ਜਾਂਦਾ ਸ਼ਿਕਾਰ

Share On
sextortion-cases-on-rise-in-montreal-14-to17-year-old-teens-victimized
The force says its child sex exploitation unit has already received more than 100 complaints this year, compared to about 30 at the same time last year.

ਮਾਂਟਰੀਅਲ ਪੁਲਿਸ ਨੇ ਇਸ ਸਾਲ ਵਿੱਚ ਸੈਕਸਟੋਰਸ਼ਨ ਦੇ ਵੱਧ ਰਹੇ ਮਾਮਲਿਆਂ 'ਤੇ ਰਿਪੋਰਟ ਪੇਸ਼ ਕੀਤੀ ਹੈ।

ਪੁਲਿਸ ਦੇ ਅਨੁਸਾਰ ਬਾਲ ਯੌਨ ਸ਼ੋਸ਼ਣ ਯੂਨਿਟ ਨੂੰ ਇਸ ਸਾਲ 100 ਤੋਂ ਵੱਧ ਸ਼ਿਕਾਇਤਾਂ ਮਿਲ ਚੁੱਕੀਆਂ ਹਨ, ਜੋ ਕਿ ਪਿਛਲੇ ਸਾਲ ਲਗਭਗ 30 ਸ਼ਿਕਾਇਤਾਂ ਸਨ।

ਪੁਲਿਸ ਨੇ ਯੂਥ ਨੂੰ ਸੋਸ਼ਲ ਨੈਟਵਰਕਸ 'ਤੇ ਸਾਵਧਾਨੀ ਵਰਤਣ ਲਈ ਕਿਹਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਔਨਲਾਈਨ ਸੰਪਰਕ ਵਿੱਚ ਆਉਣ ਵਾਲੇ ਪੀੜਤ ਅਕਸਰ 14 ਤੋਂ 17 ਸਾਲ ਦੀ ਉਮਰ ਦੇ ਹੁੰਦੇ ਹਨ, ਜਿਨ੍ਹਾਂ ਨੂੰ ਕਿਸ਼ੋਰ ਕੁੜੀਆਂ ਵਜੋਂ ਪੇਸ਼ ਕਰਨ ਵਾਲੇ ਲੋਕਾਂ ਦੁਆਰਾ ਔਨਲਾਈਨ ਸੰਪਰਕ ਕੀਤਾ ਜਾਂਦਾ ਹੈ।

ਅਪਰਾਧੀ ਉਨ੍ਹਾਂ ਨੂੰ ਪਹਿਲਾਂ ਚੰਗੀ ਤਰ੍ਹਾਂ ਆਪਣੇ ਭਰੋਸੇ ਵਿੱਚ ਲੈਂਦੇ ਹਨ ਤੇ ਫਿਰ ਆਪਣਾ ਵਿਛਾਏ ਜਾਲ ਵਿੱਚ ਇਨ੍ਹਾਂ ਨੌਜਵਾਨਾਂ ਨੂੰ ਫਸਾ ਲੈਂਦੇ ਹਨ।

ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਤੋਂ ਫੋਟੋਆਂ ਜਾਂ ਵੀਡੀਓਜ਼ ਮੰਗਵਾ ਕੇ ਬਾਅਦ ਵਿੱਚ ਪੈਸੇ ਮੰਗੇ ਜਾਂਦੇ ਹਨ, ਪੈਸੇ ਨਾ ਦੇਣ 'ਤੇ ਉਨ੍ਹਾਂ ਦੀਆਂ ਫੋਟੋਆਂ ਨੂੰ ਜਨਤਕ ਕਰਨ ਜਾਂ ਪਰਿਵਾਰ ਅਤੇ ਦੋਸਤਾਂ ਨੂੰ ਭੇਜਣ ਦੀ ਧਮਕੀ ਦਿੱਤੀ ਜਾਂਦੀ ਹੈ।

ਅਧਿਕਾਰੀਆਂ ਨੇ ਲੋਕਾਂ ਨੂੰ ਕੈਮਰੇ ਦੇ ਸਾਹਮਣੇ ਕੱਪੜੇ ਨਾ ਉਤਾਰਨ ਅਤੇ ਸੋਸ਼ਲ ਨੈਟਵਰਕਸ 'ਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਇਸਦੇ ਨਾਲ ਹੀ ਜੇਕਰ ਕਿਸੇ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link