15.56C Vancouver
ADS

Aug 25, 2026 3:31 PM - Connect Newsroom - Jasmine Singh

ਰਾਮ ਰਹੀਮ ਨੂੰ ਮੁੜ ਫਰਲੋ ਮਿਲਣ ’ਤੇ SGPC ਪ੍ਰਧਾਨ ਧਾਮੀ ਨੇ ਜਤਾਇਆ ਸਖ਼ਤ ਇਤਰਾਜ਼

Share On
sgpc-chief-harjinder-singh-dhami-objects-to-ram-rahim-being-granted-another-furlough
Dhami said the decision reflects a “double and discriminatory approach” by the government. (Photo: X Harjinder Singh Dhami)

ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦਿੱਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੋਹਰੀ ਅਤੇ ਪੱਖਪਾਤੀ ਪਹੁੰਚ ਨੂੰ ਸਪੱਸ਼ਟ ਕਰਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇ ਕੇ ਸਰਕਾਰਾਂ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਆਪਣੇ ਬਿਮਾਰ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਅਜਿਹਾ ਵਤੀਰਾ ਦੇਸ਼ ਅੰਦਰ ਕਾਨੂੰਨ ਅਤੇ ਨਿਆਂ ਦੇ ਬਰਾਬਰੀ ਨਾਲ ਲਾਗੂ ਹੋਣ ਦੀ ਭਰੋਸੇਯੋਗਤਾ ’ਤੇ ਸਵਾਲ ਹੈ।

ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿਆਸੀ ਲਾਹੇ ਲਈ ਗੁਰਮੀਤ ਰਾਮ ਰਹੀਮ ਦੇ ਗੰਭੀਰ ਅਪਰਾਧਾਂ ਨੂੰ ਅੱਖੋਂ-ਪਰੋਖੇ ਕਰਦਿਆਂ ਵਾਰ-ਵਾਰ ਪੈਰੋਲ ਅਤੇ ਫਰਲੋ ਦੇਣਾ ਅਤੇ ਦੂਜੇ ਪਾਸੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਪੱਖਪਾਤੀ ਰਵੱਈਆ ਅਪਣਾਉਣਾ ਬੇਹੱਦ ਚਿੰਤਾਜਨਕ ਹੈ। ਦੱਸ ਦੇਈਏ ਕਿ ਜਬਰਜਨਾਹ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਫਿਰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link