16.85C Vancouver
ADS

Jul 13, 2026 4:15 PM - Connect Newsroom - Jasmine Singh

ਐਸ.ਜੀ.ਪੀ.ਸੀ. ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

Share On
sgpc-president-urges-prime-minister-modi-to-reopen-kartarpur-corridor
SGPC President Advocate Harjinder Singh Dhami has urged Prime Minister Narendra Modi to reopen the Kartarpur Corridor for Sikh pilgrims. (Photo: X Harjinder Singh Dhami)

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਕਿ ਇਸ ਪਾਵਨ ਅਸਥਾਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸੰਗਤਾਂ ਇਸ ਦੇ ਦਰਸ਼ਨਾਂ ਦੀ ਤਾਂਘ ਹਮੇਸ਼ਾ ਰੱਖਦੀਆਂ ਹਨ।

ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਨਾਲ ਦੁਨੀਆ ਭਰ ਦੇ ਸਿੱਖਾਂ ਦੀਆਂ ਰੋਜ਼ਾਨਾ ਕੀਤੀਆਂ ਅਰਦਾਸਾਂ ਪੂਰੀਆਂ ਹੋਈਆਂ ਸਨ। ਕੁਝ ਸਮਾਂ ਪਹਿਲਾਂ ਦੋਵਾਂ ਦੇਸ਼ਾਂ ਅੰਦਰ ਬਣੇ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੋਕੇ ਜਾਣ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿੱਚ ਡੂੰਘੀ ਨਿਰਾਸ਼ਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ ’ਤੇ ਕੇਂਦਰ ਸਰਕਾਰ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ, ਤਾਂ ਜੋ ਦੁਨੀਆਂ ਭਰ ਦੇ ਸ਼ਰਧਾਲੂ ਇਕ ਵਾਰ ਫਿਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link