13.79C Vancouver
ADS

Sep 17, 2025 6:16 PM - Connect Newsroom

ਸ਼ਾਹਬਾਜ਼ ਸ਼ਰੀਫ ਅਗਲੇ ਹਫ਼ਤੇ ਅਮਰੀਕਾ ਫੇਰੀ ਦੌਰਾਨ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਕਰ ਸਕਦੇ ਹਨ ਮੁਲਾਕਾਤ

Share On
shahbaz-sharif-may-meet-president-donald-trump-during-his-visit-to-the-us-next-week
. Pakistani media outlets have quoted sources as saying that the meeting between Shahbaz Sharif and Trump is expected to take place on September 25.(Photo: X Shehbaz Sharif)

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਗਲੇ ਹਫ਼ਤੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਆਪਣੀ ਅਮਰੀਕਾ ਫੇਰੀ ਦੌਰਾਨ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕਰ ਸਕਦੇ ਹਨ।

ਪਾਕਿਸਤਾਨੀ ਮੀਡੀਆ ਅਦਾਰਿਆਂ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਸ਼ਾਹਬਾਜ਼ ਸ਼ਰੀਫ ਅਤੇ ਟਰੰਪ ਵਿਚਾਲੇ ਬੈਠਕ 25 ਸਤੰਬਰ ਨੂੰ ਹੋਣ ਦੀ ਉਮੀਦ ਹੈ। ਇਹ ਮੁਲਾਕਾਤ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਸੈਸ਼ਨ ਦੀ ਸਾਈਡਲਾਈਨਜ਼ 'ਤੇ ਹੋ ਸਕਦੀ ਹੈ। ਪਾਕਿਸਤਾਨ ਦੇ ਆਰਮੀ ਚੀਫ਼ ਫੀਲਡ ਮਾਰਸ਼ਲ ਆਸਿਮ ਮੁਨੀਰ ਦੇ ਵੀ ਇਸ ਬੈਠਕ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।ਇਹ ਸੰਭਾਵਿਤ ਮੁਲਾਕਾਤ 2025 ਵਿਚ ਅਮਰੀਕਾ ਅਤੇ ਪਾਕਿਸਤਾਨ ਦੇ ਵਧਦੇ ਕੂਟਨੀਤਕ ਸਬੰਧਾਂ ਤੋਂ ਬਾਅਦ ਹੋ ਰਹੀ ਹੈ।ਇਸ ਸਾਲ ਦੇ ਸ਼ੁਰੂ ਵਿਚ ਹੀ ਟਰੰਪ ਨੇ ਮੁਨੀਰ ਦੀ ਵ੍ਹਾਈਟ ਹਾਊਸ ਵਿਚ ਮੇਜ਼ਬਾਨੀ ਕੀਤੀ ਸੀ।

ਰਿਪੋਰਟਸ ਮੁਤਾਬਕ, ਇਸ ਮੁਲਾਕਾਤ ਦੌਰਾਨ ਪਾਕਿਸਤਾਨ ਵਿਚ ਆਏ ਹੜ੍ਹਾਂ ਤੋਂ ਲੈ ਕੇ ਕਤਰ 'ਤੇ ਇਜ਼ਰਾਈਲੀ ਹਮਲੇ ਅਤੇ ਪਾਕਿਸਤਾਨ-ਭਾਰਤ ਦੀ ਸਥਿਤੀ 'ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

ਗੌਰਤਲਬ ਹੈ ਕਿ ਟਰੰਪ ਨੇ ਵਾਰ-ਵਾਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੋ ਪ੍ਰਮਾਣੂ ਸੰਪੰਨ ਗੁਆਂਢੀਆਂ ਵਿਚਕਾਰ ਜੰਗਬੰਦੀ ਦੀ ਵਿਚੋਲਗੀ ਕੀਤੀ ਸੀ, ਜਦੋਂ ਕਿ ਹੁਣ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਵੀ ਸਾਫ ਕੀਤਾ ਹੈ ਕਿ ਭਾਰਤ ਨੇ ‘ਅਪਰੇਸ਼ਨ ਸਿੰਧੂਰ’ ਦੌਰਾਨ ਦੁਵੱਲੇ ਮੁੱਦਿਆਂ ਨੂੰ ਹੱਲ ਕਰਨ ਵਿਚ ਕਿਸੇ ਵੀ ਤੀਜੀ ਧਿਰ ਦੀ ਵਿਚੋਲਗੀ ਤੋਂ ਸਪੱਸ਼ਟ ਤੌਰ ’ਤੇ ਇਨਕਾਰ ਕੀਤਾ ਸੀ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link