17.15C Vancouver
ADS

Feb 28, 2024 6:11 PM - The Connect news

ਸ਼ਾਹਬਾਜ਼ ਸ਼ਰੀਫ ਹੋਣਗੇ ਪਾਕਿਸਤਾਨ ਦੇ ਨਵੇਂ ਵਜ਼ੀਰ-ਏ-ਆਜ਼ਮ

Share On
shahbaz-sharif-will-be-the-new-wazir-e-azam-of-pakistan
Nawaz Sharif said that only Shahbaz Sharif can take care of Pakistan in the current situation. Shahbaz Sharif was also the Prime Minister in the previous government and held the post for 16 months. (Photo:Twiter/Shehbaz Sharif)

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਮੁਖੀ ਨਵਾਜ਼ ਸ਼ਰੀਫ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ ਹੀ ਦੇਸ਼ ਦੇ ਅਗਲੇ ਵਜ਼ੀਰ-ਏ-ਆਜ਼ਮ ਯਾਨੀ ਪ੍ਰਧਾਨ ਮੰਤਰੀ ਹੋਣਗੇ।

ਨਵਾਜ਼ ਸ਼ਰੀਫ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਪਾਕਿਸਤਾਨ ਨੂੰ ਸ਼ਾਹਬਾਜ਼ ਸ਼ਰੀਫ ਹੀ ਸੰਭਾਲ ਸਕਦੇ ਹਨ। ਸ਼ਾਹਬਾਜ਼ ਸ਼ਰੀਫ ਪਿਛਲੀ ਸਰਕਾਰ ਵਿਚ ਵੀ ਪ੍ਰਧਾਨ ਮੰਤਰੀ ਸਨ ਅਤੇ 16 ਮਹੀਨਿਆਂ ਤੱਕ ਇਸ ਅਹੁਦੇ ’ਤੇ ਰਹੇ ਸਨ। ਨਵੀਂ ਸਰਕਾਰ ਲਈ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਨੇ ਆਸਿਫ਼ ਅਲੀ ਜ਼ਰਦਾਰੀ ਦੀ ਪਾਕਿਸਤਾਨ ਪੀਪਲਜ਼ ਪਾਰਟੀ ਨਾਲ ਗਠਜੋੜ ਕੀਤਾ ਹੈ।

ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਾਵਾਜ਼ ਨੇ ਕਿਹਾ-ਸ਼ਾਹਬਾਜ਼ ਕੋਲ ਪ੍ਰਸ਼ਾਸਨ ਦਾ ਕਾਫ਼ੀ ਤਜ਼ਰਬਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਜਦੋਂ ਪਾਕਿਸਤਾਨ ਬਿਲਕੁਲ ਡਿਫਾਲਟ ਹੋਣ ਦੇ ਕੰਢੇ ’ਤੇ ਸੀ, ਉਸ ਵਕਤ ਸ਼ਾਹਬਾਜ਼ ਨੇ ਸੱਤਾ ਸੰਭਾਲੀ ਸੀ ਅਤੇ ਪਾਕਿਸਤਾਨ ਦਿਵਾਲੀਆ ਹੋਣ ਤੋਂ ਬਚ ਗਿਆ ਸੀ। ਗੌਰਤਲਬ ਹੈ ਕਿ ਨੈਸ਼ਨਲ ਅਸੈਂਬਲੀ ਸਕੱਤਰੇਤ ਨੇ ਵੀਰਵਾਰ ਨੂੰ ਸਵੇਰੇ 10 ਵਜੇ ਸੰਸਦ ਦੇ ਹੇਠਲੇ ਸਦਨ ਦਾ ਸੈਸ਼ਨ ਬੁਲਾਇਆ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link