13.16C Vancouver
ADS

Jun 17, 2025 5:47 PM - Connect Newsroom

ਐਮ.ਐਲ.ਏ. ਸਟੁਰਕੋ ਨੇ ਸਰੀ ਸੇਫਟੀ ਫੋਰਮ ਦੌਰਾਨ ਪਬਲਿਕ ਸੇਫਟੀ ਮੰਤਰੀ ਦੀ ਟਿੱਪਣੀ 'ਤੇ ਚੁੱਕੇ ਸਵਾਲ

Share On
shameful-blame-game-mla-elenore-sturko-condemns-minister-garry-begg-for-targeting-victims-amid-surrey-extortion-crisis
Sturko also pointed to serious concerns around policing in Surrey, where the NDP’s $250 million transition has created deep instability.(Photo: Elenore Sturko X)

ਸਰੀ ਵਿਚ ਦੱਖਣੀ ਏਸ਼ੀਆਈ ਵਪਾਰਕ ਭਾਈਚਾਰੇ ਖਿਲਾਫ ਜਬਰੀ ਵਸੂਲੀ ਦੇ ਵੱਧ ਰਹੇ ਮਾਮਲਿਆਂ ਵਿਚਕਾਰ ਸੂਬਾ ਸਰਕਾਰ ਦੇ ਮੰਤਰੀ ਗੈਰੀ ਬੇਗ ਇਸ ਵੀਕੈਂਡ 'ਤੇ ਸ਼ਹਿਰ ਵਿਚ ਆਯੋਜਿਤ ਪਬਲਿਕ ਸੇਫਟੀ ਫੋਰਮ ਵਿਚ ਆਪਣੀ ਇੱਕ ਟਿੱਪਣੀ ਨੂੰ ਲੈ ਕੇ ਵਿਵਾਦ ਵਿਚ ਘਿਰ ਗਏ ਹਨ।

ਬੀਸੀ ਕੰਜ਼ਰਵੇਟਿਵ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਪੀੜਤਾਂ ਨਾਲ ਖੜ੍ਹੇ ਹੋਣ ਦੀ ਬਜਾਏ ਬੀਸੀ ਐਨ.ਡੀ.ਪੀ. ਦੇ ਪਬਲਿਕ ਸੇਫਟੀ ਮੰਤਰੀ ਗੈਰੀ ਬੇਗ ਨੇ ਦੱਖਣੀ ਏਸ਼ੀਆਈ ਭਾਈਚਾਰੇ ਨੂੰ ਕ੍ਰਾਈਮ ਬਾਰੇ ਅੱਗੇ ਨਾ ਆਉਣ ਲਈ ਜ਼ਿੰਮੇਵਾਰ ਠਹਿਰਾਇਆ, ਸਟਰਕੋ ਨੇ ਕਿਹਾ ਕਿ ਕਮਿਊਨਿਟੀ ਦੇ ਅੱਗੇ ਨਾ ਆਉਣ ਲਈ ਐਨ.ਡੀ.ਪੀ.-ਲਿਬਰਲ ਦਾ ਕੈਚ-ਅਤੇ-ਰਿਲੀਜ਼ ਸਿਸਟਮ ਜ਼ਿੰਮੇਵਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਡਰ ਹੈ ਕਿ ਜ਼ਮਾਨਤ 'ਤੇ ਬਾਹਰ ਆ ਕੇ ਕ੍ਰਿਮੀਨਲ ਬਦਲਾ ਲੈ ਸਕਦੇ ਹਨ।

ਸਰੀ-ਕਲੋਵਰਡੇਲ ਦੀ ਐਮ.ਐਲ.ਏ. ਨੇ ਕਿਹਾ ਕਿ ਸਰਕਾਰ ਕਮਿਊਨਿਟੀ ਨੂੰ ਦੋਸ਼ ਦੇਣ ਦੀ ਬਜਾਏ ਆਪਣੀਆਂ ਨੀਤੀਆਂ ਕਾਰਨ ਪੈਦਾ ਹੋਈ ਅਰਾਜਕਤਾ ਦੀ ਜ਼ਿੰਮੇਵਾਰੀ ਲਵੇ ਅਤੇ ਡੇਵਿਡ ਈਬੀ ਅਤੇ ਨਿੱਕੀ ਸ਼ਰਮਾ ਨੂੰ ਫੈਡਰਲ ਸਰਕਾਰ ਕੋਲ ਪਹੁੰਚ ਕਰਕੇ ਬਿੱਲ ਸੀ-75 ਨੂੰ ਰੱਦ ਕਰਨ ਦੀ ਮੰਗ ਕਰਨੀ ਚਾਹੀਦੀ ਹੈ ਅਤੇ ਲੋਕਾਂ ਦੀ ਸੇਫਟੀ ਲਈ ਪੁਲਿਸ ਨੂੰ ਵਧੇਰੇ ਸਾਧਨ ਦੇਣੇ ਚਾਹੀਦੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link