22.98C Vancouver
ADS

Apr 15, 2024 1:51 PM - Connect Newsroom

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

Share On
shiromani-akali-dal-and-congress-released-the-first-list-of-their-candidates-in-punjab
Sukhpal Singh Khaira has been given a ticket by the party from Sangrur and Charanjit Singh Channi has been made a candidate from Jalandhar. Dharamvir Gandhi will contest from Patiala for Congress. (Photo: Facebook/Shiromani Akali Dal/Indian National Congress)

ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚੋਂ 6 ਸੀਟਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।

ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਨੇ ਸੰਗਰੂਰ ਤੋਂ ਟਿਕਟ ਦਿੱਤੀ ਹੈ ਅਤੇ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਉਮੀਦਵਾਰ ਬਣਾਇਆ ਹੈ। ਧਰਮਵੀਰ ਗਾਂਧੀ ਪਟਿਆਲਾ ਤੋਂ ਕਾਂਗਰਸ ਵਲੋਂ ਚੋਣ ਲੜਨਗੇ। ਉਥੇ ਹੀ, ਸ਼੍ਰੋਮਣੀ ਅਕਾਲੀ ਦਲ ਨੇ 13 ਸੀਟਾਂ ਵਿਚੋਂ ਸੱਤ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨੇ ਹਨ।

ਗੁਰਦਾਸਪੁਰ ਤੋਂ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਪਾਰਟੀ ਦੇ ਉਮੀਦਵਾਰ ਹੋਣਗੇ ਅਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਹਿ ਚੁੱਕੇ ਪ੍ਰੇਮ ਸਿੰਘ ਚੰਦੂਮਾਜਰਾ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਪਟਿਆਲਾ ਤੋਂ ਪਾਰਟੀ ਨੇ ਨਰਿੰਦਰ ਕੁਮਾਰ ਸ਼ਰਮਾ ਨੂੰ ਅਤੇ ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ ਟਿਕਟ ਦਿੱਤੀ ਹੈ।

ਉਥੇ ਹੀ, ਪਹਿਲੀ ਸੂਚੀ ਵਿਚ ਹਰਸਮਿਰਤ ਕੌਰ ਬਾਦਲ ਦਾ ਨਾਮ ਨਹੀਂ ਹੈ ਪਰ ਹਰਸਮਿਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਜੇ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਤਾਂ ਉਹ ਬਠਿੰਡਾ ਤੋਂ ਹੀ ਚੋਣ ਲੜਨਗੇ।

Latest news

eby-says-mls-talks-on-whitecaps-constructive-as-deleted-post-stirs-controversy
Punjabi

ਪ੍ਰੀਮਿਅਰ ਇਬੀ ਨੇ ਵ੍ਹਾਈਟਕੈਪਸ ਬਾਰੇ ਐਮ.ਐਲ.ਐਸ. ਸੰਬੰਧੀ ਗੱਲਬਾਤ ਨੂੰ ਦੱਸਿਆ ਕੰਸਟ੍ਰਕਟਿਵ

ਵੈਨਕੂਵਰ ਵਿਚ ਵ੍ਹਾਈਟਕੈਪਸ ਨੂੰ ਲੈ ਕੇ ਇਸ ਵੇਲੇ ਮਾਹੌਲ ਕਾਫੀ ਗਰਮਾਇਆ ਹੋਇਆ ਹੈ।
carney-appoints-jonathan-wilkinson-as-canadas-next-ambassador-to-the-european-union
Punjabi

ਕਾਰਨੀ ਵੱਲੋਂ ਜੋਨਾਥਨ ਵਿਲਕਿਨਸਨ ਨੂੰ ਯੂਰਪੀ ਯੂਨੀਅਨ ਲਈ ਕੈਨੇਡਾ ਦਾ ਨਵਾਂ ਰਾਜਦੂਤ ਕੀਤਾ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਾਬਕਾ ਕੈਬਨਿਟ ਮੰਤਰੀ ਜੋਨਾਥਨ ਵਿਲਕਿਨਸਨ ਨੂੰ ਯੂਰਪੀ ਯੂਨੀਅਨ ਲਈ ਕੈਨੇਡਾ ਦਾ ਨਵਾਂ ਰਾਜਦੂਤ ਨਾਮਜ਼ਦ ਕੀਤਾ ਹੈ। ਉਨ੍ਹਾਂ ਵਲੋਂ ਇਸ ਨਿਯੁਕਤੀ ਦਾ ਰਸਮੀ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ।
carney-to-visit-saudi-arabia-amid-renewed-canada-gulf-relations
Punjabi

ਪੀ.ਐਮ.ਮਾਰਕ ਕਾਰਨੀ ਆਉਂਦੇ ਸਮੇਂ ਕਰਨਗੇ ਸਾਊਦੀ ਅਰਬ ਦਾ ਦੌਰਾ

ਪੀ.ਐਮ.ਮਾਰਕ ਕਾਰਨੀ ਆਉਂਦੇ ਸਮੇਂ ਵਿਚ ਸਾਊਦੀ ਅਰਬ ਦਾ ਦੌਰਾ ਕਰਨਗੇ, ਇਹ ਪਿਛਲੇ ਘੱਟੋ-ਘੱਟ ਦੋ ਦਹਾਕਿਆਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਪਹਿਲੀ ਸਾਊਦੀ ਯਾਤਰਾ ਹੋਵੇਗੀ। ਕਾਰਨੀ ਨੂੰ ਇਸ ਦੌਰੇ ਲਈ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਸੱਦਾ ਦਿੱਤਾ ਹੈ, ਜੋ ਦੋਹਾਂ ਮੁਲਕਾਂ ਵਿਚਾਲੇ ਸਾਲਾਂ ਦੇ ਡਿਪਲੋਮੈਟਿਕ ਤਣਾਅ ਤੋਂ ਬਾਅਦ ਰਿਸ਼ਤਿਆਂ ਵਿਚ ਆਈ ਗਰਮਜ਼ੋਸ਼ੀ ਤੋਂ ਬਾਅਦ ਮਿਲਿਆ ਹੈ।
vancouver-police-searching-for-missing-man-with-liver-disease
Punjabi

ਲਾਪਤਾ ਹੋਏ ਗੁਰਮਿੰਦਰ ਧਾਲੀਵਾਲ ਦੀ ਕੀਤੀ ਜਾ ਰਹੀ ਭਾਲ

ਵੈਨਕੂਵਰ ਪੁਲਿਸ ਡਿਪਾਰਟਮੈਂਟ ਵੱਲੋਂ ਇੱਕ ਲਾਪਤਾ ਹੋਏ ਪੰਜਾਬੀ ਮੂਲ ਦੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
federal-government-allocates-up-to-145m-for-world-cup-security-in-toronto-vancouver
Punjabi

ਟੋਰਾਂਟੋ ਅਤੇ ਵੈਨਕੂਵਰ ਵਿੱਚ ਵਰਲਡ ਕੱਪ ਸੁਰੱਖਿਆ ਲਈ ਫੈਡਰਲ ਸਰਕਾਰ ਵੱਲੋਂ $145 ਮਿਲੀਅਨ ਤੱਕ ਦੀ ਫੰਡਿੰਗ

ਵੈਨਕੂਵਰ ਅਤੇ ਟੋਰਾਂਟੋ ਵਿਚ ਹੋਣ ਵਾਲੇ ਆਗਾਮੀ ਵਰਲਡ ਕੱਪ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਫੈਡਰਲ ਸਰਕਾਰ ਨੇ $146 ਮਿਲੀਅਨ ਦਾ ਯੋਗਦਾਨ ਦੇਣ ਦਾ ਐਲਾਨ ਕੀਤਾ ਹੈ। ਇਸ ਵਾਰ ਫੀਫਾ ਵਰਲਡ ਕੱਪ ਦੀ ਮੇਜ਼ਬਾਨੀ ਕੈਨੇਡਾ, ਅਮਰੀਕਾ ਅਤੇ ਮੈਕਸੀਕੋ ਵੱਲੋਂ ਸਾਂਝੇ ਤੌਰ 'ਤੇ ਕੀਤੀ ਜਾ ਰਹੀ ਹੈ। ਇਸ ਟੂਰਨਾਮੈਂਟ ਦੇ 13 ਮੁਕਾਬਲੇ ਇਸੇ ਸਾਲ ਜੂਨ ਅਤੇ ਜੁਲਾਈ ਵਿਚ ਟੋਰਾਂਟੋ ਅਤੇ ਵੈਨਕੂਵਰ ਵਿਚ ਖੇਡੇ ਜਾਣੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link