19.36C Vancouver
ADS

Jun 20, 2024 3:19 PM - Connect Newsroom

ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

Share On
shiromani-akali-dal-announced-the-candidate-for-the-by-election-of-jalandhar-west-constituency
Akali Dal has given ticket to Bibi Surjit Kaur, wife of former councilor Jathedar Pritam Singh Basti Mithu.(Photo: Facebook/Shiromani Akali Dal)

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਨੇ ਕੌਂਸਲਰ ਰਹਿ ਚੁੱਕੇ ਜਥੇਦਾਰ ਪ੍ਰੀਤਮ ਸਿੰਘ ਬਸਤੀ ਮਿੱਠੂ ਦੀ ਪਤਨੀ ਬੀਬੀ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਹੈ।

ਜਲੰਧਰ ਵੈਸਟ ਹਲਕੇ ਵਿਚ ਪੰਜ ਕੋਨਾ ਮੁਕਾਬਲਾ ਦੇਖਣ ਨੂੰ ਮਿਲੇਗਾ, ਇੱਥੇ ਕਾਂਗਰਸ, ‘ਆਪ’, ਭਾਜਪਾ, ਅਕਾਲੀ ਦਲ ਅਤੇ ਬਸਪਾ ਮੈਦਾਨ ਵਿਚ ਉਤਰੇ ਹਨ। ਕਾਂਗਰਸ ਵਲੋਂ ਵੀ ਮਹਿਲਾ ਉਮੀਦਵਾਰ ਨੂੰ ਉਤਾਰਿਆ ਗਿਆ ਹੈ।

ਸੂਬੇ ਦੀ ਆਮ ਆਦਮੀ ਪਾਰਟੀ ਲਈ ਜਲੰਧਰ ਵੈਸਟ ਹਲਕਾ ਵੱਕਾਰ ਦਾ ਸਵਾਲ ਹੋਵੇਗਾ ਕਿਉਂਕਿ ਇਹ ਸੀਟ ਪਹਿਲਾਂ ਸ਼ੀਤਲ ਅੰਗੁਰਾਲ ਵਲੋਂ ‘ਆਪ’ ਦੀ ਟਿਕਟ ’ਤੇ ਹੀ ਜਿੱਤੀ ਗਈ ਸੀ, ਜੋ ਹੁਣ ਭਾਜਪਾ ਵਲੋਂ ਮੈਦਾਨ ਵਿਚ ਹਨ।

ਅੰਗੁਰਾਲ ਨੇ ਲੋਕ ਸਭਾ ਚੋਣਾਂ ਸਮੇਂ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਪਰ ਜਿਵੇਂ ਹੀ ਚੋਣਾਂ ਖ਼ਤਮ ਹੋਈਆਂ ਤਾਂ ਉਨ੍ਹਾਂ ਨੇ ਅਸਤੀਫਾ ਵਾਪਸ ਲੈਣ ਦੀ ਕੋਸ਼ਿਸ਼ ਕੀਤੀ, ਹਾਲਾਂਕਿ ਸਪੀਕਰ ਨੇ ਅਸਤੀਫੇ ’ਤੇ ਮੋਹਰ ਲਗਾ ਦਿੱਤੀ, ਜਿਸ ਕਾਰਨ ਜਲੰਧਰ ਵੈਸਟ ਹਲਕੇ ’ਤੇ ਦੁਬਾਰਾ ਵਿਧਾਨ ਸਭਾ ਚੋਣ ਹੋ ਰਹੀ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link