17.41C Vancouver
ADS

May 20, 2026 4:43 PM - Connect Newsroom - Jasmine Singh

ਸਰੀ ਵਿੱਚ ਘਰ ‘ਤੇ ਗੋਲੀਬਾਰੀ ਦੀ ਜਾਂਚ ਜਾਰੀ, ਪੁਲਿਸ ਨੇ ਜਬਰੀ ਵਸੂਲੀ ਨਾਲ ਸੰਬੰਧ ਹੋਣ ਦਾ ਜਤਾਇਆ ਸ਼ੱਕ

Share On
shooting-at-surrey-home-under-investigation-police-say-extortion-link-suspected
The residence was occupied at the time of the shooting, but no injuries were reported, police said. (Photo: X Surrey Police Service)

ਸਰੀ ਦੇ ਨਿਊਟਨ ਵਿਚ ਅੱਜ ਤੜਕੇ ਇੱਕ ਘਰ ਨੂੰ ਗੋਲੀਆਂ ਨਾਲ ਟਾਰਗੇਟ ਕੀਤਾ ਗਿਆ, ਪੁਲਿਸ ਨੇ ਇਸ ਨੂੰ ਐਕਸਟੋਸ਼ਨ ਨਾਲ ਸਬੰਧਤ ਮਾਮਲਾ ਕਰਾਰ ਦਿੱਤਾ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਸਵੇਰੇ ਕਰੀਬ 4:40 ਵਜੇ ਔਫੀਸਰ ਨੂੰ 57 ਐਵੇਨਿਊ ਅਤੇ 148 ਸਟ੍ਰੀਟ ਦੇ ਨੇੜੇ ਸ਼ੂਟਿੰਗ ਦੀ ਰਿਪੋਰਟ ਮਿਲੀ।

ਔਫੀਸਰ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਘਰ ਦੀ ਇਮਾਰਤ 'ਤੇ ਗੋਲੀਆਂ ਦੇ ਨਿਸ਼ਾਨ ਮੌਜੂਦ ਸਨ ਅਤੇ ਉੱਥੋਂ ਫਾਇਰਿੰਗ ਦੇ ਪੁਖ਼ਤਾ ਸਬੂਤ ਮਿਲੇ ਹਨ। ਹਮਲੇ ਦੇ ਸਮੇਂ ਪਰਿਵਾਰ ਘਰ ਦੇ ਅੰਦਰ ਹੀ ਮੌਜੂਦ ਸੀ ਪਰ ਕਿਸੇ ਦੇ ਵੀ ਜ਼ਖਮੀ ਹੋਣ ਤੋਂ ਬਚਾਅ ਰਿਹਾ।

ਹਾਲਾਂਕਿ ਜਾਂਚ ਅਜੇ ਸ਼ੁਰੂਆਤੀ ਦੌਰ ਵਿਚ ਹੈ ਪਰ ਮਾਮਲੇ ਦੀ ਗੰਭੀਰਤਾ ਅਤੇ ਜਬਰਨ ਵਸੂਲੀ ਦੇ ਸ਼ੱਕ ਨੂੰ ਦੇਖਦੇ ਹੋਏ ਐਸ.ਪੀ.ਐਸ. ਦੀ Extortion Response Team ਨੇ ਕੇਸ ਦੀ ਕਮਾਨ ਆਪਣੇ ਹੱਥਾਂ ਵਿਚ ਲੈ ਲਈ ਹੈ। ਇਸ ਦੇ ਨਾਲ ਹੀ,ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਇਸ ਘਟਨਾ ਨਾਲ ਸਬੰਧਤ ਕੋਈ ਜਾਣਕਾਰੀ, ਸੀ.ਸੀ.ਟੀ.ਵੀ. ਫੁਟੇਜ ਜਾਂ ਡੈਸ਼ਕੈਮ ਵੀਡੀਓ ਹੋਵੇ ਤਾਂ ਉਹ ਐਸ.ਪੀ.ਐਸ. ਨਾਲ 604-599-0502 'ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਗੁਪਤ ਜਾਣਕਾਰੀ ਦੇਣ ਲਈ ਕ੍ਰਾਈਮ ਸਪੋਟਰ ਨਾਲ 1-800-222-8477 ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link