9.02C Vancouver
ADS

Aug 22, 2022 10:28 PM - The Canadian Press

ਸਰੀ 'ਚ ਇੱਕ ਗੱਡੀ ਦਾ ਪਿੱਛਾ ਕਰਨ ਦੀ ਘਟਨਾ ਦੌਰਾਨ ਚੱਲੀ ਗੋਲੀ, ਫਿਰ ਵਾਹਨ ਨੂੰ ਅੱਗ ਲੱਗੀ ਮਿਲੀ

Share On
shooting-followed-by-a-car-chase-and-vehicle-fire-in-surrey
RCMP are investigating after an apparent shooting followed by a car chase and vehicle fire last night in the Newton neighbourhood of Surrey. (File photo - Surrey RCMP)

ਸਰੀ 'ਚ ਪੁਲਿਸ ਦਾ ਕਹਿਣਾ ਹੈ ਕਿ ਗੋਲੀ ਚੱਲਣ ਸੰਬੰਧੀ ਮਿਲੀਆਂ ਰਿਪੋਰਟਸ ਤੋਂ ਬਾਅਦ ਇੱਕ ਕਾਰ ਦਾ ਪਿੱਛਾ ਕੀਤੇ ਜਾਣ ਅਤੇ ਇੱਕ ਵਾਹਨ ਨੂੰ ਅੱਗ ਦੇ ਹਵਾਲੇ ਕਰਨ ਸੰਬੰਧੀ ਖੁਲਾਸਾ ਹੋਇਆ ਹੈ।

ਮਾਮਲਾ ਐਤਵਾਰ ਰਾਤ ਦਾ ਦੱਸਿਆ ਗਿਆ ਹੈ।

ਪੁਲਿਸ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਰਾਤ ਕਰੀਬ 8.30 ਵਜੇ 151 ਸਟ੍ਰੀਟ ਅਤੇ 68 ਐਵੀਨਿਊ ਦੇ ਕੋਲ ਸੱਦਿਆ ਗਿਆ ਸੀ।

ਪੁਲਿਸ ਨੂੰ ਗੋਲੀ ਚੱਲਣ ਦੀ ਜਾਣਕਾਰੀ ਮਿਲੀ ਸੀ ਪਰ ਮੌਕੇ 'ਤੇ ਕੋਈ ਵਿਅਕਤੀ ਜਖਮੀ ਨਹੀਂ ਮਿਲਿਆ।

ਜਾਂਚ ਅਧਿਕਾਰੀਆਂ ਨੂੰ ਪਤਾ ਲੱਗਿਆ ਕਿ ਇੱਕ ਚਾਂਦੀ ਰੰਗੀ ਐਸ.ਯੂ.ਵੀ. ਇੱਕ ਕਾਲੇ ਰੰਗ ਦੀ ਗੱਡੀ ਦੀ ਪਿੱਛਾ ਕਰ ਰਹੀ ਸੀ।

ਸ਼ੱਕ ਜਾਹਿਰ ਕੀਤਾ ਗਿਆ ਕਿ ਗੋਲੀ ਕਾਲੇ ਰੰਗ ਦੀ ਗੱਡੀ ਵਿੱਚੋਂ ਚਲਾਈ ਗਈ ਸੀ।

ਪਹਿਲੀ ਰਿਪੋਰਟ ਤੋਂ ਕੁਝ ਸਮੇਂ ਵਿਚਾਲੇ ਪੁਲਿਸ ਨੂੰ 83 ਐਵੀਨਿਊ ਅਤੇ 171 ਸਟ੍ਰੀਟ ਕੋਲ ਸੱਦਿਆ ਗਿਆ।

ਮੌਕੇ 'ਤੇ ਇੱਕ ਚਾਂਦੀ ਰੰਗੀ ਐਸ.ਯੂ.ਵੀ. ਨੂੰ ਅੱਗ ਲੱਗੀ ਮਿਲੀ।

ਸਰੀ ਆਰ.ਸੀ.ਐਮ.ਪੀ. ਦਾ ਕਹਿਣਾ ਸੀ ਕਿ ਅਫ਼ਸਰ ਆਲੇ-ਦੁਆਲੇ ਦੇ ਘਰਾਂ ਦੀ ਫੁਟੇਜ ਖੰਗਾਲ ਰਹੇ ਹਨ ਅਤੇ ਪ੍ਰਤੱਖਦਰਸ਼ੀਆਂ ਤੋਂ ਜਾਣਕਾਰੀ ਇਕੱਤਰ ਕਰ ਰਹੇ ਹਨ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਕੋਲ ਜਾਣਕਾਰੀ ਹੋਵੇ ਤਾਂ ਦੱਸਿਆ ਜਾਵੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link