12.42C Vancouver
ADS

Sep 15, 2020 8:00 PM -

ਨਿਊਟਨ ਇਲਾਕੇ 'ਚ ਚੱਲੀ ਗੋਲੀ, ਪੁਲਿਸ ਨੂੰ ਗੈਂਗ ਵਾਰਦਾਤ ਹੋਣ ਦਾ ਸ਼ੱਕ

Share On
shooting-in-newton-neighbourhood-has-ties-to-gang-activity-surrey-rcmp
The RCMP logo is seen outside Royal Canadian Mounted Police "E" Division Headquarters, in Surrey, B.C., on Friday April 13, 2018. THE CANADIAN PRESS/Darryl Dyck

ਸਰੀ ਵਿੱਚ ਗੋਲੀ ਚੱਲਣ ਦੀ ਵਾਰਦਾਤ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਸੋਮਵਾਰ ਰਾਤ ਕਰੀਬ 10.15 ਵਜੇ ਨਿਊਟਨ ਇਲਾਕੇ ਵਿੱਚ 65A Avenue ਅਤੇ 130 street ਕੋਲ ਵਾਪਰੀ ਸੀ ਅਤੇ ਮਾਮਲੇ ਨੂੰ ਗੈਂਗ ਸੰਬੰਧੀ ਗਤੀਵਿਧੀ ਦੱਸਿਆ ਗਿਆ ਹੈ।

ਜਾਂਚ ਅਧਿਕਾਰੀਆਂ ਦਾ ਕਹਿਣਾ ਸੀ ਕਿ ਮੌਕੇ 'ਤੇ ਇੱਕ ਵਿਅਕਤੀ ਮਿਲਿਆ, ਜਿਸ ਨੂੰ ਘਟਨਾ 'ਚ ਨਿਸ਼ਾਨੇ 'ਤੇ ਰਿਹਾ ਮੰਨਿਆ ਜਾ ਰਿਹਾ ਹੈ, ਹਾਲਾਂਕਿ ਉਸ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ।

ਕਥਿਤ ਤੌਰ 'ਤੇ ਉਸ ਦਾ ਪਿੱਛਾ ਦੋ ਲੋਕ ਕਰ ਰਹੇ ਸਨ। ਜਾਂਚ ਅਧਿਕਾਰੀਆਂ ਦਾ ਮੰਨਣਾ ਹੈ ਕਿ ਤਿੰਨੇ ਲੋਕ ਇੱਕ-ਦੂਜੇ ਨੂੰ ਜਾਣਦੇ ਸਨ। ਪੁਲਿਸ ਵੱਲੋਂ ਸ਼ੱਕੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਦਾ ਕਹਿਣਾ ਸੀ ਕਿ ਘਟਨਾ ਕਾਰਨ ਲੋਕਾਂ ਲਈ ਕੋਈ ਖਤਰਾ ਨਹੀਂ ਮੰਨਿਆ ਜਾ ਰਿਹਾ, ਪਰ ਉਨ੍ਹਾਂ ਕਿਹਾ ਕਿ ਕਿਸੇ ਵੀ ਅਜਿਹੀ ਗਤੀਵਿਧੀ ਲਈ ਕਮਿਊਨਿਟੀ 'ਚ ਜਗ੍ਹਾ ਨਹੀਂ ਹੈ।

Latest news

carney-defends-bill-c-39-vows-to-fast-track-major-projects
Punjabi

ਬਿੱਲ C-39 'ਤੇ ਕਾਰਨੀ ਦਾ ਸਪੱਸ਼ਟ ਰੁਖ, ਪ੍ਰੋਜੈਕਟਾਂ ਦੀ ਮਨਜ਼ੂਰੀ ਹੋਵੇਗੀ ਫਾਸਟ-ਟ੍ਰੈਕ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਫੈਡਰਲ ਪ੍ਰੋਜੈਕਟ ਦੀ ਮਨਜ਼ੂਰੀ ਨੂੰ ਫਾਸਟ ਟ੍ਰੈਕ ਕਰਨ ਅਤੇ ਲੇਬਰ ਕੋਡ ਵਿਚ ਤਬਦੀਲੀ ਲਈ ਲਿਬਰਲ ਸਰਕਾਰ ਵਲੋਂ ਪੇਸ਼ ਕੀਤੇ ਬਿੱਲ ਨੂੰ ਲੈ ਕੇ ਹੋ ਰਹੀਆਂ ਆਲੋਚਨਾਵਾਂ ਨੂੰ ਦਰਕਿਨਾਰ ਕਰਦੇ ਹੋਏ ਇਸ 'ਤੇ ਅੱਗੇ ਵਧਣ ਦਾ ਸਪੱਸ਼ਟ ਜਵਾਬ ਦਿੱਤਾ ਹੈ। ਨਿਊਯਾਰਕ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਿਲਡ ਕੈਨੇਡਾ ਸਟਰੌਂਗ ਲਈ ਉਨ੍ਹਾਂ ਨੂੰ ਜਨਤਾ ਨੇ ਸਪੱਸ਼ਟ ਫਤਵਾ ਦਿੱਤਾ ਹੈ ਅਤੇ ਉਹ ਆਰਥਿਕਤਾ ਸੁਧਾਰਾਂ ਨੂੰ ਅੱਗੇ ਵਧਾਉਣ ਤੋਂ ਪਿੱਛੇ ਨਹੀਂ ਹਟਣਗੇ।
b-c-conservative-leader-slams-ebys-early-election-call-as-opportunistic
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ’ਤੇ ਹਮਲਾ, ਅਗਾਊਂ ਚੋਣਾਂ ਨੂੰ ਦੱਸਿਆ ‘ਮੌਕਾਪ੍ਰਸਤ ਕਦਮ’

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਡੇਵਿਡ ਈਬੀ ਵੱਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਇੱਕ ਸਸਤਾ ਅਤੇ ਮੌਕਾਪ੍ਰਸਤ ਸਿਆਸੀ ਕਦਮ ਕਰਾਰ ਦਿੱਤਾ ਹੈ। ਮੰਗਲਵਾਰ ਵੈਨਕੂਵਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੈਰ-ਜ਼ਰੂਰੀ ਚੋਣਾਂ ਦੀ ਨਾ ਤਾਂ ਕਿਸੇ ਨੇ ਮੰਗ ਕੀਤੀ ਸੀ ਅਤੇ ਨਾ ਹੀ ਲੋਕ ਇਹ ਚਾਹੁੰਦੇ ਸਨ।
canada-india-trade-deal-talks-expected-to-conclude-by-november-modi-visit-planned-for-december
Punjabi

ਕੈਨੇਡਾ-ਭਾਰਤ ਟ੍ਰੇਡ ਡੀਲ ’ਤੇ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ, ਮੋਦੀ ਦਸੰਬਰ ’ਚ ਆ ਸਕਦੇ ਕੈਨੇਡਾ

ਕੈਨੇਡਾ ਅਤੇ ਭਾਰਤ ਵਿਚਕਾਰ ਟ੍ਰੇਡ ਡੀਲ ਇਸੇ ਸਾਲ ਹੋਣ ਜਾ ਰਹੀ ਹੈ, ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪੀ. ਐੱਮ. ਨਰਿੰਦਰ ਮੋਦੀ ਦੇ ਦਸੰਬਰ ਵਿਚ ਕੈਨੇਡਾ ਆਉਣ ਦੀ ਪੁਸ਼ਟੀ ਕੀਤੀ ਹੈ। ਪਟਨਾਇਕ ਮੁਤਾਬਕ, ਦੋਵਾਂ ਦੇਸ਼ਾਂ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਈ ਚੱਲ ਰਹੀ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਤੋਂ ਅਗਲੇ ਮਹੀਨੇ ਪੀ. ਐੱਮ. ਮੋਦੀ ਅਤੇ ਪ੍ਰਧਾਨ ਮੰਤਰੀ ਕਾਰਨੀ ਇਸ ਸਮਝੌਤੇ 'ਤੇ ਸਾਈਨ ਕਰ ਸਕਦੇ ਹਨ।
alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link