Aug 17, 2026 7:17 PM - Connect Newsroom - Jasmine Singh

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
ਘਟਨਾ ਸਮੇਂ ਪਰਿਵਾਰ ਦੇ ਮੈਂਬਰਸ ਅੰਦਰ ਸੁੱਤੇ ਹੋਏ ਸਨ ਅਤੇ ਇਸ ਸ਼ੂਟਿੰਗ ਵਿਚ ਕਿਸੇ ਦੇ ਵੀ ਜ਼ਖਮੀ ਹੋਣ ਤੋਂ ਬਚਾਅ ਰਿਹਾ। ਐਬਟਸਫੋਰਡ ਪੁਲਿਸ ਦੀ ਮੇਜਰ ਕ੍ਰਾਈਮ ਯੂਨਿਟ ਨੇ ਇਸ ਮਾਮਲੇ ਦੀ ਜਾਂਚ ਸੰਭਾਲੀ ਹੈ। ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਪੁਲਿਸ ਦਾ ਮੰਨਣਾ ਹੈ ਕਿ ਇਹ ਘਟਨਾ Extortion ਨਾਲ ਸਬੰਧਤ ਨਹੀਂ ਹੈ, ਹਾਲਾਂਕਿ ਗੋਲੀਆਂ ਚਲਾਉਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਜਾਂਚਕਰਤਾ ਨੇ ਕਿਸੇ ਕੋਲ 16 ਅਗਸਤ ਦੀ ਅੱਧੀ ਰਾਤ ਤੋਂ ਲੈ ਕੇ ਰਾਤ 1:30 ਵਜੇ ਵਿਚਕਾਰ ਦੀ ਕੋਈ ਡੈਸ਼-ਕੈਮ ਵੀਡੀਓ ਜਾਂ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਹੋਣ 'ਤੇ ਐਬਟਸਫੋਰਡ ਪੁਲਿਸ ਨਾਲ ਸੰਪਰਕ ਕਰਨ ਲਈ ਕਿਹਾ ਹੈ।




