21.82C Vancouver
ADS

Jul 10, 2025 8:18 PM - Connect Media Network

ਸਰੀ 'ਚ ਕੈਪਸ ਕੈਫੇ 'ਤੇ ਚੱਲੀਆਂ ਗੋਲੀਆਂ

Share On
shots-fired-at-kaps-cafe-in-surrey
According to the police, no one was injured in the incident. (Photo: Connect Media Network)

ਸਰੀ ਵਿੱਚ ਕੁਝ ਹੀ ਦਿਨ ਪਹਿਲਾਂ ਖੋਲ੍ਹੇ ਗਏ ਕੈਪਸ ਕੈਫੇ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਵਾਰਦਾਤ ਨੂੰ ਤੜਕੇ ਕਰੀਬ 1 ਵੱਜ ਕੇ 50 ਮਿੰਟ 'ਤੇ ਅੰਜਾਮ ਦਿੱਤਾ ਗਿਆ। 84 ਐਵੀਨਿਊ ਅਤੇ 120 ਸਟ੍ਰੀਟ ਕੋਲ ਸਥਿਤ ਇਹ ਕੈਫੇ ਹਿੰਦੀ ਫਿਲਮ ਇੰਡਸਟਰੀ ਅਤੇ ਸਟੈਂਡ ਅਪ ਕਾਮੇਡੀ ਦੀ ਦੁਨੀਆ ਦੀ ਨਾਮੀ ਸ਼ਖ਼ਸੀਅਤ ਕਪਿਲ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਗਿਨੀ ਦਾ ਹੈ।

ਇਸ ਵੀਕਐਂਡ ਦੌਰਾਨ ਕੈਫੇ ਦਾ ਸੌਫਟ-ਲਾਂਚ ਹੋਇਆ ਸੀ ਅਤੇ ਇਸ ਦੀ ਲਾਂਚਿੰਗ ਸੰਬੰਧੀ ਕਿਸੇ ਵੱਡੀ ਸਮਾਗਮ ਦਾ ਪ੍ਰਬੰਧ ਕਰਨ ਬਾਰੇ ਫਿਲਹਾਲ ਕਿਸੇ ਮਿਤੀ ਦਾ ਐਲਾਨ ਨਹੀਂ ਕੀਤਾ ਗਿਆ ਸੀ।

ਕਨੈਕਟ ਐਫ.ਐਮ. ਦੀ ਟੀਮ ਨੇ ਮੌਕੇ ਦਾ ਜਾਇਜ਼ਾ ਕੀਤਾ ਤਾਂ ਕੈਫੇ ਦੇ ਇੱਕ ਪਾਸੇ ਘਟੋ-ਘੱਟ 10 ਗੋਲੀਆਂ ਦੇ ਨਿਸ਼ਾਨ ਮਿਲੇ। ਇਨ੍ਹਾਂ 'ਤੇ ਪੁਲਿਸ ਦੀ ਮਾਰਕਿੰਗ ਵੀ ਵੇਖੀ ਜਾ ਸਕਦੀ ਸੀ। ਇਸ ਤੋਂ ਇਲਾਵਾ ਇੱਕ ਪਾਸੇ ਦਾ ਕੱਚ ਟੁੱਟ ਕੇ ਸਟ੍ਰੀਟ ਕਿਨਾਰੇ ਖਿੰਡ ਗਿਆ ਸੀ, ਪਰ ਇਸ ਹਿੱਸੇ 'ਚ ਕਿੰਨੀਆਂ ਗੋਲੀਆਂ ਚੱਲੀਆਂ, ਇਹ ਅੰਦਾਜ਼ਾ ਲਗਾਉਣਾ ਮੁਸ਼ਕਿਲ ਸੀ।

ਪੁਲਿਸ ਅਨੁਸਾਰ ਘਟਨਾ 'ਚ ਕਿਸੇ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ। ਕਨੈਕਟ ਐਫ.ਐਮ. ਨਾਲ ਗੱਲਬਾਤ ਕਰਦਿਆਂ ਇਲਾਕੇ ਦੇ ਰਹਿਣ ਵਾਲੇ ਇੱਕ ਬਜ਼ੁਰਗ ਦਾ ਕਹਿਣਾ ਸੀ ਕਿ ਅਜਿਹੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ।

ਇਸ ਵਪਾਰ ਦੇ ਉੱਪਰ ਵਾਲੇ ਹਿੱਸੇ 'ਚ ਬਣੇ ਅਪਾਰਟਮੈਂਟਸ ਵਿੱਚੋਂ ਇੱਕ ਔਰਤ ਦਾ ਕਨੈਕਟ ਐਫ.ਐਮ. ਨਾਲ ਬਿਨਾ ਪਛਾਣ ਸਾਂਝੀ ਕੀਤੀਆਂ ਕਹਿਣਾ ਸੀ ਕਿ ਰਾਤ ਦੇ ਸਮੇਂ ਉਨ੍ਹਾਂ ਨੂੰ ਲੱਗਿਆ ਜਿਵੇ ਪਟਾਕੇ ਚਲਦੇ ਹੋਣ। ਉਧਰ ਘਟਨਾ ਵਾਲੀ ਜਗ੍ਹਾ ਕੋਲੋਂ ਆਪਣੇ ਨਨ੍ਹੇ ਪੁੱਤਰ ਨਾਲ ਵਾਕ ਕਰ ਕੇ ਲੰਘਦੀ ਇੱਕ ਮਾਂ ਦਾ ਕਹਿਣਾ ਸੀ ਕਿ ਉਹ ਖੁਦ ਆਪਣੀਆਂ ਭੈਣਾਂ ਨਾਲ ਇਸ ਕੈਫੇ 'ਤੇ ਆਉਣ ਦਾ ਵਿਚਾਰ ਕਰ ਰਹੀ ਸੀ। ਉਨ੍ਹਾਂ ਆਖਿਆ ਕਿ ਇੱਕ ਡੇਕੇਅਰ ਦੇ ਬਿਲਕੁਲ ਉਲਟ ਦਿਸ਼ਾ 'ਚ ਇਸ ਢੰਗ ਨਾਲ ਗੋਲੀ ਚੱਲਣਾ ਹੈਰਾਨੀਜਨਕ ਹੈ। ਉਨ੍ਹਾਂ ਆਖਿਆ ਕਿ ਸ਼ਹਿਰ 'ਚ ਸੁਰੱਖਿਆ ਸੰਬੰਧੀ ਸਥਿਤੀ ਡਰਾਉਣੀ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link