14.8C Vancouver
ADS

Sep 6, 2024 4:13 PM - Connect Newsroom

ਘਰ ਦੇ ਬਾਹਰ ਖੜ੍ਹੇ ਆੜ੍ਹਤੀਏ ’ਤੇ ਚਲਾਈਆਂ ਗੋਲੀਆਂ

Share On
shots-were-fired-at-the-man-standing-outside-the-house
The victim has been identified as Gurmeet Singh Aartiya. When he was parking his motorcycle outside his house this afternoon, two assailants who came from behind suddenly shoot him.

ਪੰਜਾਬ ਦਾ ਫ਼ਿਰੋਜ਼ਪੁਰ ਜ਼ਿਲ੍ਹਾ ਗੋਲੀਬਾਰੀ ਦੀਆਂ ਵਧ ਰਹੀਆਂ ਵਾਰਦਾਤਾਂ ਕਾਰਨ ਫ਼ਿਰ ਸੁਰਖ਼ੀਆਂ ਵਿਚ ਹੈ। ਇਥੋਂ ਦੇ ਸਰਹੱਦੀ ਪਿੰਡ ਬਾਰੇ ਕੇ ਵਿਚ ਅੱਜ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ ਆੜ੍ਹਤੀਏ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ।

ਪੀੜਤ ਦੀ ਪਛਾਣ ਗੁਰਮੀਤ ਸਿੰਘ ਆੜ੍ਹਤੀਆ ਵਜੋਂ ਹੋਈ ਹੈ। ਉਹ ਅੱਜ ਦੁਪਹਿਰ ਜਦੋਂ ਆਪਣੇ ਘਰ ਬਾਹਰ ਮੋਟਰਸਾਈਕਲ ਖੜ੍ਹਾ ਕਰ ਰਿਹਾ ਸੀ ਤਾਂ ਅਚਾਨਕ ਪਿੱਛੋਂ ਆਏ ਦੋ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।

ਗੁਰਮੀਤ ਸਿੰਘ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਥੋੜ੍ਹੇ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਬਾਹਰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ ਕਾਰ ’ਤੇ 20 ਤੋਂ ਜ਼ਿਆਦਾ ਰਾਊਂਡ ਫਾਇਰ ਕੀਤੇ ਸਨ, ਜਿਸ ਵਿਚ ਇੱਕ ਕੁੜੀ ਅਤੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link