12.98C Vancouver
ADS

Nov 8, 2024 7:58 PM - The Canadian Press

ਬੀ.ਸੀ. ਬੰਦਰਗਾਹਾਂ ਦੀ ਚੱਲ ਰਹੀ ਹੜਤਾਲ ਨੂੰ ਖ਼ਤਮ ਕਰਨ ਸੰਬੰਧੀ ਦੋਵਾਂ ਧਿਰਾਂ ਵਿਚਕਾਰ ਸ਼ਨੀਵਾਰ ਨੂੰ ਹੋਵੇਗੀ ਗੱਲਬਾਤ

Share On
sides-in-b-c-port-dispute-to-meet-in-bid-to-end-lockout-after-talk-with-minister
In the meantime, the union says it has filed a complaint against the employers for allegedly bargaining in bad faith, a charge that employers call a "meritless claim."(Photo: The Canadian Press)

ਬੀ.ਸੀ. ਬੰਦਰਗਾਹਾਂ ’ਤੇ ਪੰਜ ਦਿਨਾਂ ਤੋਂ ਚੱਲ ਰਹੀ ਹੜਤਾਲ ਨੂੰ ਸਮਾਪਤ ਕਰਨ ਸਬੰਧੀ ਦੋਵਾਂ ਧਿਰਾਂ ਵਿਚਕਾਰ ਸ਼ਨੀਵਾਰ ਨੂੰ ਗੱਲਬਾਤ ਹੋਵੇਗੀ। ਫੋਰਮੈਨ ਵਰਕਰਾਂ ਵਲੋਂ 4 ਨਵੰਬਰ ਨੂੰ ਹੜਤਾਲ ਸ਼ੁਰੂ ਕਰਨ ਦੇ ਨਾਲ ਹੀ ਬੀ.ਸੀ. ਮੈਰੀਟਾਈਮ ਇੰਪਲਾਇਰਜ਼ ਐਸੋਸੀਏਸ਼ਨ ਨੇ ਵੀ ਯੂਨੀਅਨ ਦੇ ਮੈਬਰਾਂ ਨੂੰ ਕੰਮ ਤੋਂ ਰੋਕ ਦਿੱਤਾ ਸੀ।

ਟਰੂਡੋ ਸਰਕਾਰ ਦੇ ਲੇਬਰ ਮਿਨਿਸਟਰ ਸਟੀਵਨ ਮੈਕਕਿਨਨ ਨੇ ਇੱਕ ਬਿਆਨ ਵਿਚ ਕਿਹਾ ਕਿ ਉਹ ਬੀ.ਸੀ. ਅਤੇ ਮਾਂਟਰੀਅਲ ਵਿਚ ਬੰਦਰਗਾਹਾਂ ’ਤੇ ਚੱਲ ਰਹੇ ਲੇਬਰ ਵਿਵਾਦ ’ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਨ।

ਉਨ੍ਹਾਂ ਕਿਹਾ ਕਿ ਕੈਨੇਡੀਅਨਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੀਆਂ ਧਿਰਾਂ ਨੂੰ ਜਲਦ ਇੱਕ ਸਮਝੌਤੇ ’ਤੇ ਪਹੁੰਚਣਾ ਚਾਹੀਦਾ ਹੈ। ਗੌਰਤਲਬ ਹੈ ਕਿ ਬੀ. ਸੀ. ਪੋਰਟ ਯੂਨੀਅਨ ਅਤੇ ਇਸ ਦੇ ਮਾਲਕ ਮਾਰਚ 2023 ਵਿਚ ਇਕਰਾਰਨਾਮਾ ਸਮਾਪਤ ਹੋਣ ਤੋਂ ਬਾਅਦ ਨਵੇਂ ਸਮਝੌਤੇ ਲਈ ਗੱਲਬਾਤ ਕਰ ਰਹੇ ਹਨ ਪਰ ਹੁਣ ਤੱਕ ਇਨ੍ਹਾਂ ਵਿਚ ਤਨਖਾਹ ਅਤੇ ਹੋਰ ਮੰਗਾਂ ’ਤੇ ਸਹਿਮਤੀ ਨਹੀਂ ਬਣ ਸਕੀ। ਪਿਛਲੇ ਸਾਲ ਜੁਲਾਈ ਵਿਚ ਬੀ.ਸੀ. ਵਿਚ 13 ਦਿਨਾਂ ਦੀ ਬੰਦਰਗਾਹ ਹੜਤਾਲ ਕਾਰਨ ਲਗਭਗ $10 ਬਿਲੀਅਨ ਦਾ ਵਪਾਰ ਪ੍ਰਭਾਵਿਤ ਹੋਇਆ ਸੀ।

Latest news

toronto-police-arrest-two-youths-in-second-shooting-at-u-s-consulate
Punjabi

ਟੌਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਦੂਜੀ ਗੋਲੀਬਾਰੀ ਮਾਮਲੇ ਵਿੱਚ ਦੋ ਨੌਜਵਾਨ ਗ੍ਰਿਫ਼ਤਾਰ

ਟੌਰੌਂਟੋ ਵਿਚ ਅਮਰੀਕੀ ਕੌਂਸਲੇਟ 'ਤੇ ਹਾਲ ਹੀ ਵਿਚ ਹੋਈ ਦੂਜੀ ਸ਼ੂਟਿੰਗ ਦੇ ਸਬੰਧ ਵਿਚ ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿਚੋਂ ਇੱਕ ਦੀ ਉਮਰ ਸਿਰਫ਼ 15 ਸਾਲ ਹੈ। ਅੱਜ ਪ੍ਰੈਸ ਕਾਨਫਰੰਸ ਦੌਰਾਨ ਚੀਫ਼ ਮਾਈਰੋਨ Demkiw ਨੇ ਦੱਸਿਆ ਕਿ 27 ਜੁਲਾਈ ਨੂੰ ਹੋਈ ਇਸ ਸ਼ੂਟਿੰਗ ਦੇ ਸਬੰਧ ਵਿਚ ਸ਼ੱਕੀਆਂ ਖ਼ਿਲਾਫ਼ ਕਈ ਚਾਰਜਿਜ਼ ਲਗਾਏ ਗਏ ਹਨ, ਜਿਨ੍ਹਾਂ ਦੇ ਨਾਵਾਂ ਦਾ ਅਜੇ ਖੁਲਾਸਾ ਨਹੀਂ ਕੀਤਾ ਗਿਆ ਹੈ।
metro-vancouver-wildfire-triggers-evacuation-alert-as-fraser-canyon-residents-begin-returning-home
Punjabi

ਮੈਟਰੋ ਵੈਨਕੂਵਰ 'ਚ ਲੱਗੀ ਜੰਗਲੀ ਅੱਗ ਕਾਰਨ ਘਰਾਂ ਨੂੰ ਖਾਲੀ ਕਰਨ ਦਾ ਜਾਰੀ ਕੀਤਾ ਗਿਆ ਅਲਰਟ

ਮੈਟਰੋ ਵੈਨਕੂਵਰ ਦੇ ਬੇਲਕਾਰਾ ਖੇਤਰੀ ਪਾਰਕ ਵਿਚ ਲੱਗੀ ਜੰਗਲੀ ਅੱਗ ਕਾਰਨ ਨੇੜਲੇ ਪਿੰਡ ਐਨਮੋਰ ਵਿਚ ਦੋ ਘਰਾਂ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ 35 ਹੋਰ properties ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਇਹ ਜੰਗਲੀ ਅੱਗ ਬੁੱਧਵਾਰ ਨੂੰ ਲੱਗੀ ਸੀ, ਜੋ ਲਗਭਗ 1.5 hectares ਵਿਚ ਫੈਲੀ ਹੈ ਅਤੇ ਇਸ ਨੂੰ ਕੱਲ ਸ਼ਾਮ ਤੱਕ ਬੇਕਾਬੂ ਦੱਸਿਆ ਗਿਆ ਸੀ।
poilievre-calls-on-carney-to-cancel-planned-september-gas-tax-increase
Punjabi

ਪੌਲੀਐਵ ਨੇ ਸਤੰਬਰ ਦੇ ਗੈਸ ਟੈਕਸ ਵਾਧੇ ਨੂੰ ਰੱਦ ਕਰਨ ਦੀ ਕੀਤੀ ਮੰਗ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਅੱਜ ਸੇਂਟ ਜੌਨਸ ਵਿਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸਤੰਬਰ ਵਿਚ ਹੋਣ ਵਾਲੇ ਗੈਸ ਟੈਕਸ ਵਾਧੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਨਤਾ ਇਸ ਸਮੇਂ ਤੇਲ ਦੀਆਂ ਕੀਮਤਾਂ ਵਿਚ ਪ੍ਰਤੀ ਲਿਟਰ 10 ਸੈਂਟ ਦਾ ਹੋਰ ਵਾਧਾ ਬਿਲਕੁਲ ਬਰਦਾਸ਼ਤ ਨਹੀਂ ਕਰ ਸਕਦੀ।
canada-deported-3-323-indian-nationals-in-first-half-of-2026-cbsa-data-shows
Punjabi

ਕੈਨੇਡਾ ਨੇ 2026 ਦੇ ਪਹਿਲੇ ਛੇ ਮਹੀਨਿਆਂ ਵਿੱਚ 3,323 ਭਾਰਤੀ ਨਾਗਰਿਕਾਂ ਨੂੰ ਦਿੱਤਾ ਦੇਸ਼ ਨਿਕਾਲਾ

ਕੈਨੇਡਾ ਨੇ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿਚ 3,323 ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ ਹੈ। CBSA ਦੇ ਅੰਕੜਿਆਂ ਮੁਤਾਬਕ, ਇਹ ਗਿਣਤੀ ਪਿਛਲੇ ਸਾਰੇ ਰਿਕਾਰਡ ਤੋੜਨ ਦੀ ਦਿਸ਼ਾ ਵੱਲ ਵਧ ਰਹੀ ਹੈ। ਇਸੇ ਸਮੇਂ ਦੌਰਾਨ ਅਮਰੀਕਾ ਨੇ 1,273 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ, ਜਦੋਂ ਕਿ ਕੈਨੇਡਾ ਵੱਲੋਂ ਕੱਢੇ ਗਏ ਭਾਰਤੀਆਂ ਦੀ ਗਿਣਤੀ ਇਸ ਤੋਂ ਢਾਈ ਗੁਣਾ ਤੋਂ ਵੀ ਜ਼ਿਆਦਾ ਹੈ।
carney-says-canada-prepared-to-take-tougher-trade-stance-if-no-u-s-deal-by-aug-19
Punjabi

19 ਅਗਸਤ ਤੱਕ ਅਮਰੀਕਾ ਨਾਲ ਸਮਝੌਤਾ ਨਾ ਹੋਇਆ ਤਾਂ ਕੈਨੇਡਾ ਸਖ਼ਤ ਰੁਖ਼ ਅਪਣਾ ਸਕਦਾ ਹੈ: ਮਾਰਕ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 19 ਅਗਸਤ ਦੀ ਸਮਾਂ-ਸੀਮਾ ਤੋਂ ਪਹਿਲਾਂ ਅਮਰੀਕਾ ਨਾਲ ਕੋਈ ਵਪਾਰਕ ਸਮਝੌਤਾ ਨਹੀਂ ਹੁੰਦਾ ਤਾਂ ਕੈਨੇਡਾ ਸਖ਼ਤ ਸਟੈਂਡ ਲੈ ਸਕਦਾ ਹੈ। ਉਨ੍ਹਾਂ ਇਹ ਚਿਤਾਵਨੀ ਬੀਤੇ ਕੱਲ੍ਹ ਟੋਰੌਂਟੋ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪ੍ਰਧਾਨ ਮੰਤਰੀ ਨੇ ਸੰਕੇਤ ਦਿੱਤਾ ਕਿ ਕੈਨੇਡਾ ਕੋਲ ਜਵਾਬੀ ਕਾਰਵਾਈ ਲਈ ਕਈ ਵਿਕਲਪ ਮੌਜੂਦ ਹਨ ਪਰ ਫਿਲਹਾਲ ਉਹ ਗੱਲਬਾਤ ਨੂੰ ਤਰਜੀਹ ਦੇ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link