18.09C Vancouver
ADS

Jul 4, 2022 1:51 PM - ANI

ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਦਿੱਲੀ ਪੁਲਿਸ ਵੱਲੋਂ ਦੋ ਵਾਂਟੇਡ ਕ੍ਰਿਮੀਨਲਸ ਦੀ ਗ੍ਰਿਫਤਾਰੀ

Share On
sidhu-moose-wala-case-delhi-police-special-cell-apprehends-two-wanted-criminals
Late Sidhu Moose Wala (Photo : ANI)

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ ਲਾਰੈਂਸ ਬਿਸ਼ਨੋਸ਼ੀ ਤੇ ਗੋਲਡੀ ਬਰਾੜ ਦੀ ਗੈਂਗ ਦੇ ਦੋ ਮੋਸਟ ਵਾਂਟੇਡ ਕ੍ਰਿਮੀਨਲਸ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਇੱਕ ਅੰਕਿਤ ਅਤੇ ਦੂਜਾ ਸਚਿਨ ਭਿਵਾਨੀ ਹੈ।

ਅੰਕਿਤ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇਲਾਵਾ ਰਾਜਸਥਾਨ ਵਿਚ ਕਤਲ ਦੀ ਕੋਸ਼ਿਸ਼ ਦੇ ਦੋ ਹੋਰ ਮਾਮਲਿਆਂ ਵਿਚ ਸ਼ਾਮਲ ਸ਼ੂਟਰਾਂ ਵਿਚੋਂ ਇੱਕ ਹੈ। ਉੱਥੇ ਹੀ, ਸਚਿਨ ਭਿਵਾਨੀ 'ਤੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦੇਣ ਵਾਲੇ 4 ਸ਼ੂਟਰਾਂ ਨੂੰ ਪਨਾਹ ਦੇਣ ਦਾ ਦੋਸ਼ ਹੈ।

ਪੁਲਿਸ ਨੇ ਦੱਸਿਆ ਕਿ ਸਚਿਨ ਭਿਵਾਨੀ ਰਾਜਸਥਾਨ ਦੇ ਚੁਰੂ ਦੇ ਇੱਕ ਅਪਰਾਧਿਕ ਮਾਮਲੇ ਵਿਚ ਵੀ ਲੋੜੀਂਦਾ ਹੋਣ ਦੇ ਨਾਲ-ਨਾਲ ਰਾਜਸਥਾਨ ਵਿਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਚਲਾਉਣ ਵਾਲਾ ਮੁੱਖ ਵਿਅਕਤੀ ਰਿਹਾ ਹੈ। ਇਨ੍ਹਾਂ ਦੀ ਗ੍ਰਿਫਤਾਰੀ ਐਤਵਾਰ ਰਾਤ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 10 ਜ਼ਿੰਦਾ ਕਾਰਤੂਸਾਂ ਨਾਲ ਇੱਕ 9 ਐੱਮ. ਐੱਮ. ਬੌਰ ਦਾ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸਾਂ ਨਾਲ ਇੱਕ 30 ਐੱਮ. ਐੱਮ. ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਤਿੰਨ ਵਰਦੀਆਂ ਅਤੇ ਇੱਕ ਡੋਂਗਲ ਤੇ ਸਿਮ ਕਾਰਡ ਦੇ ਨਾਲ ਦੋ ਮੋਬਾਇਲ ਹੈਂਡਸੈੱਟ ਵੀ ਬਰਾਮਦ ਕੀਤੇ ਗਏ ਹਨ।

Latest news

indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
dodge-pickup-crashes-outside-abbotsford-a-w-driver-hospitalized
Punjabi

ਐਬਟਸਫੋਰਡ ਵਿੱਚ A&W ਰੈਸਟੋਰੈਂਟ ਦੇ ਬਾਹਰ ਟਰੱਕ ਹਾਦਸਾ, ਡਰਾਈਵਰ ਹਸਪਤਾਲ 'ਚ ਦਾਖਲ

ਐਬਟਸਫੋਰਡ ਵਿਚ ਬੁੱਧਵਾਰ ਸਵੇਰੇ ਇੱਕ ਡੌਜ ਪਿਕਅੱਪ ਟਰੱਕ ਇੱਕ ਰੈਸਟੋਰੈਂਟ ਨੇੜੇ ਕ੍ਰੈਸ਼ ਹੋ ਗਿਆ, ਇਹ ਹਾਦਸਾ ਮਾਰਸ਼ਲ ਰੋਡ ਅਤੇ ਦੱਖਣੀ ਫਰੇਜ਼ਰ ਵੇਅ ਵਿਚਕਾਰ ਸੁਮਾਸ ਵੇਅ 'ਤੇ ਸਥਿਤ A&W ਰੈਸਟੋਰੈਂਟ ਦੇ ਬਾਹਰ ਵਾਪਰਿਆ, ਜਿੱਥੇ ਬੇਕਾਬੂ ਟ੍ਰੱਕ ਸੜਕ ਤੋਂ ਖਿਸਕ ਕੇ ਲਾਈਟ ਦੇ ਖੰਭੇ ਨਾਲ ਟਕਰਾਇਆ ਅਤੇ ਫਿਰ ਰੈਸਟੋਰੈਂਟ ਦੇ ਡਰਾਈਵ-ਥਰੂ ਸਾਈਨ ਬੋਰਡ ਦੇ ਹੇਠਾਂ ਬਣੀ retaining wall 'ਤੇ ਜਾ ਚੜ੍ਹਿਆ।
project-nokargo-leads-to-seizure-of-392-stolen-vehicles-worth-28-million
Punjabi

ਪ੍ਰੋਜੈਕਟ ਨੋਕਾਰਗੋ ਤਹਿਤ ਵੱਡੀ ਕਾਰਵਾਈ, $28 ਮਿਲੀਅਨ ਦੀਆਂ 392 ਚੋਰੀ ਦੀਆਂ ਗੱਡੀਆਂ ਜ਼ਬਤ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਅਤੇ ਆਰ.ਸੀ.ਐਮ.ਪੀ. ਨੇ ਪ੍ਰੋਜੈਕਟ ਨੋਕਾਰਗੋ ਤਹਿਤ 392 ਚੋਰੀ ਦੀਆਂ ਗੱਡੀਆਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਨਿਰਯਾਤ ਕਰਨ ਦੀ ਕੋਸ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਸੀਬੀਐਸਏ ਅਤੇ ਆਰ.ਸੀ.ਐਮ.ਪੀ. ਵਲੋਂ ਬਰਾਮਦ ਕੀਤੇ ਇਹਨਾਂ ਵਾਹਨਾਂ ਦੀ ਕੁੱਲ ਕੀਮਤ ਲਗਭਗ $28 ਮਿਲੀਅਨ ਦੱਸੀ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link