17.95C Vancouver
ADS

Jun 7, 2022 1:32 PM - ANI

ਸਿੱਧੂ ਮੂਸੇਵਾਲਾ ਕਤਲ ਕੇਸ : ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਤੇ ਰੇਕੀ ਕਰਨ ਵਾਲੇ ਵਿਅਕਤੀਆਂ ਸਣੇ 8 ਗ੍ਰਿਫਤਾਰ

Share On
sidhu-moose-wala-murder-case-8-arrested-for-providing-logistic-support-conducting-recce
Sidhu Moose Wala (File Photo/ANI)

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਪਨਾਹ ਦੇਣ ਦੇ ਦੋਸ਼ਾਂ ਵਿਚ ਮੰਗਲਵਾਰ ਨੂੰ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ ਕੇਕੜਾ ਵਾਸੀ ਸਿਰਸਾ, ਹਰਿਆਣਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ, ਫਰੀਦਕੋਟ; ਸਾਰਜ ਮਿੰਟੂ ਵਾਸੀ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਪ੍ਰਭਦੀਪ ਸਿੱਧੂ ਉਰਫ਼ ਪੱਬੀ ਵਾਸੀ ਤਖ਼ਤ-ਮੱਲ ਹਰਿਆਣਾ; ਮੋਨੂੰ ਡਾਗਰ ਵਾਸੀ ਪਿੰਡ ਰੇਵਲੀ, ਸੋਨੀਪਤ ਹਰਿਆਣਾ; ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲੀਸ ਨੇ ਇਸ ਵਾਰਦਾਤ ਵਿਚ ਸ਼ਾਮਲ 4 ਸ਼ੂਟਰਾਂ ਦੀ ਵੀ ਪਛਾਣ ਕਰ ਲਈ ਹੈ।

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏ. ਡੀ. ਜੀ. ਪੀ. ਪਰਮੋਦ ਬਾਨ ਨੇ ਦੱਸਿਆ ਕਿ ਗੋਲਡੀ ਬਰਾੜ ਤੇ ਸਚਿਨ ਥਾਪਨ ਦੇ ਨਿਰਦੇਸ਼ਾਂ 'ਤੇ ਸੰਦੀਪ ਉਰਫ ਕੇਕੜਾ ਨੇ ਆਪਣੇ-ਆਪ ਨੂੰ ਮੂਸੇਵਾਲਾ ਦੇ ਪ੍ਰਸ਼ੰਸਕ ਵਜੋਂ ਪੇਸ਼ ਕਰਕੇ ਉਸ 'ਤੇ ਨਜ਼ਰ ਰੱਖੀ ਹੋਈ ਸੀ। ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਜਦੋਂ ਗਾਇਕ ਆਪਣੇ ਘਰ ਤੋਂ ਜਾ ਰਿਹਾ ਸੀ, ਉਸ ਸਮੇਂ ਕੇਕੜਾ ਨੇ ਗਾਇਕ ਨਾਲ ਸੈਲਫੀ ਵੀ ਖਿੱਚੀ। ਕੇਕੜਾ ਨੇ ਸ਼ੂਟਰਾਂ ਤੇ ਵਿਦੇਸ਼ ਵਿਚ ਬੈਠੇ ਹੈਂਡਲਰਾਂ ਨੂੰ ਮੂਸੇਵਾਲਾ ਨਾਲ ਸੁਰੱਖਿਆ ਕਰਮੀ ਨਾ ਹੋਣ, ਗੱਡੀ 'ਚ ਸਵਾਰਾਂ ਦੀ ਗਿਣਤੀ ਅਤੇ ਗੈਰ-ਬੁਲੇਟਪਰੂਫ ਥਾਰ ਆਦਿ ਦੀ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਮਨਪ੍ਰੀਤ ਮੰਨਾ ਨੇ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਜ਼ਦੀਕੀ ਸਾਥੀ ਸਾਰਜ ਮਿੰਟੂ ਦੇ ਨਿਰਦੇਸ਼ਾਂ 'ਤੇ ਮਨਪ੍ਰੀਤ ਭਾਊ ਨੂੰ ਟੋਇਟਾ ਕੋਰੋਲਾ ਕਾਰ ਮੁਹੱਈਆ ਕਰਵਾਈ ਸੀ, ਜਿਸ ਨੇ ਅੱਗੇ ਇਹ ਕਾਰ ਦੋ ਵਿਅਕਤੀਆਂ, ਜੋ ਸ਼ੱਕੀ ਸ਼ੂਟਰ ਹਨ, ਨੂੰ ਸੌਂਪੀ ਸੀ। 5ਵੇਂ ਮੁਲਜ਼ਮ ਪ੍ਰਭਦੀਪ ਸਿੱਧੂ ਉਰਫ਼ ਪੱਬੀ ਨੇ ਜਨਵਰੀ 2022 ਵਿੱਚ ਹਰਿਆਣਾ ਤੋਂ ਆਏ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪਨਾਹ ਦਿੱਤੀ ਸੀ ਅਤੇ ਉਨ੍ਹਾਂ ਰਾਹੀਂ ਸਿੱਧੂ ਮੂਸੇਵਾਲਾ ਦੇ ਘਰ ਅਤੇ ਆਸਪਾਸ ਦੇ ਇਲਾਕਿਆਂ ਦੀ ਰੇਕੀ ਵੀ ਕਰਵਾਈ ਸੀ, ਜਦੋਂਕਿ ਮੋਨੂੰ ਡਾਗਰ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ 'ਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਸ਼ੂਟਰਾਂ ਦੀ ਟੀਮ ਬਣਾਉਣ ਵਾਸਤੇ ਦੋ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ। ਪਵਨ ਬਿਸ਼ਨੋਈ ਅਤੇ ਨਸੀਬ ਨੇ ਬਲੇਰੋ ਗੱਡੀ ਸ਼ੂਟਰਾਂ ਨੂੰ ਮੁਹੱਈਆ ਕਰਵਾਈ ਅਤੇ ਉਨ੍ਹਾਂ ਨੂੰ ਛੁਪਣਗਾਹ ਦਿੱਤੀ ਸੀ।

ਏ. ਡੀ. ਜੀ. ਪੀ. ਪਰਮੋਦ ਬਾਨ ਨੇ ਦੱਸਿਆ ਕਿ ਆਈ. ਜੀ. ਪੀ. ਪੀਏਪੀ ਜਸਕਰਨ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਰਣਨੀਤਕ ਤੌਰ 'ਤੇ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿਚ ਸ਼ਾਮਲ ਪਛਾਣੇ ਗਏ ਸ਼ੂਟਰਾਂ ਅਤੇ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਠੋਸ ਯਤਨ ਕਰ ਰਹੀ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link