9.36C Vancouver
ADS

May 31, 2022 2:11 PM - ANI

ਸਿੱਧੂ ਮੂਸੇਵਾਲਾ ਨੂੰ 25 ਦੇ ਕਰੀਬ ਲੱਗੀਆਂ ਗੋਲੀਆਂ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖੁਲਾਸਾ

Share On
sidhu-moose-wala-was-hit-by-around-25-bullets-gunpowder-found-on-his-body
Moose Wala was hit by around 25 bullets_ANI

ਸਿੱਧੂ ਮੂਸੇਵਾਲਾ ਦੀ ਸ਼ੁਰੂਆਤੀ ਪੋਸਟਮਾਰਟਮ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਸੂਤਰਾਂ ਨੇ ਦੱਸਿਆ ਹੈ ਕਿ ਹਮਲਾਵਰਾਂ ਨੇ ਉਨ੍ਹਾਂ ਨੂੰ 25 ਦੇ ਕਰੀਬ ਗੋਲੀਆਂ ਮਾਰੀਆਂ ਸਨ ਅਤੇ ਉਸ ਦੇ ਸਰੀਰ 'ਤੇ ਗੰਨ ਪਾਊਡਰ ਵੀ ਪਾਇਆ ਗਿਆ ਹੈ। ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ।

ਕਤਲ ਦੀ ਵਾਰਦਾਤ ਤੋਂ ਇੱਕ ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਵਿਚ ਪੰਜਾਬ ਪੁਲਿਸ ਵੱਲੋਂ ਕਟੌਤੀ ਕੀਤੀ ਗਈ ਸੀ।

ਸੂਤਰਾਂ ਮੁਤਾਬਕ, ਮੂਸੇਵਾਲਾ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸ਼ਾਮ 5.25 ਵਜੇ ਵਾਪਰੀ ਅਤੇ ਪੁਲਿਸ ਨੂੰ ਸ਼ਾਮ 5.50 ਵਜੇ ਸੂਚਨਾ ਮਿਲੀ। ਸੂਤਰਾਂ ਨੇ ਕਿਹਾ ਕਿ ਮੂਸੇਵਾਲਾ ਦੇ ਸਰੀਰ 'ਤੇ ਮਿਲੇ ਗੰਨ ਪਾਊਡਰ ਤੋਂ ਪਤਾ ਲੱਗਦਾ ਹੈ ਕਿ ਉਸ ਨੂੰ ਕਾਫ਼ੀ ਨਜ਼ਦੀਕ ਤੋਂ ਗੋਲੀਆਂ ਮਾਰੀਆਂ ਗਈਆਂ ਅਤੇ ਹਥਿਆਰ ਉਸ ਦੀ ਬਾਡੀ ਦੇ ਨੇੜੇ ਲਿਆਂਦਾ ਗਿਆ ਸੀ।

ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦਾ ਅੱਜ ਉਨ੍ਹਾਂ ਦੇ ਮਾਨਸਾ ਜ਼ਿਲ੍ਹੇ ਵਿਚ ਪੈਂਦੇ ਜੱਦੀ ਪਿੰਡ ਮੂਸਾ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link