Apr 29, 2024 7:18 PM - Connect Newsroom

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਬਠਿੰਡਾ ਤੋਂ ਕਾਂਗਰਸ ਉਮੀਦਵਾਰ ਜੀਤ ਮੋਹਿੰਦਰ ਸਿੰਘ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਮਗਰੋਂ ਇਹ ਘੋਸ਼ਣਾ ਕੀਤੀ।
ਬਾਜਵਾ ਨੇ ਕਿਹਾ ਕਿ ਬਲਕੌਰ ਸਿੰਘ ਨੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਸਾਥ ਦੇਣ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਨ੍ਹਾਂ ਦੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ।
ਗੌਰਤਲਬ ਹੈ ਕਿ ਬਠਿੰਡਾ ਲੋਕ ਸਭਾ ਸੀਟ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਆਜ਼ਾਦ ਉਮੀਦਵਾਰ ਵਜੋਂ ਇਲੈਕਸ਼ਨ ਲੜਨ ਦੇ ਚਰਚੇ ਸਨ, ਉਨ੍ਹਾਂ ਨੇ ਕਾਂਗਰਸ ਵਲੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ, ਇਸ ਲਈ ਪ੍ਰਤਾਪ ਸਿੰਘ ਬਾਜਵਾ ਅੱਜ ਖੁਦ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ ਪਹੁੰਚੇ ਸਨ।




