Sep 7, 2022 6:12 PM - ANI

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮਾਨਸਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਰਾਜਸਥਾਨ ਦੇ ਜੋਧਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਨੇ ਗਾਇਕ ਦੇ ਪਿਤਾ ਬਲਕੌਰ ਸਿੰਘ ਨੂੰ ਈਮੇਲ ਰਾਹੀਂ ਧਮਕੀਆਂ ਦਿੱਤੀਆਂ ਸਨ।
ਰਿਪੋਰਟਾਂ ਮੁਤਾਬਕ, ਮੁਲਜ਼ਮ ਦੀ ਪਛਾਣ ਮਹੀਪਾਲ ਵਜੋਂ ਹੋਈ ਹੈ।
ਮਹੀਪਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਬਣਾਏ ਏ. ਜੇ. ਲਾਰੈਂਸ ਬਿਸ਼ਨੋਈ ਨਾਮ ਦੇ ਪੇਜ 'ਤੇ ਫਾਲੋਅਰਸ ਵਧਾਉਣ ਦੇ ਉਦੇਸ਼ ਨਾਲ ਬਲਕੌਰ ਸਿੰਘ ਸਿੱਧੂ ਨੂੰ ਧਮਕੀ ਭੇਜੀ ਸੀ।
ਐੱਸ. ਐੱਸ. ਪੀ. ਗੌਰਵ ਤੂਰਾ ਨੇ ਦੱਸਿਆ ਕਿ ਮਹੀਪਾਲ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕਰਕੇ 5 ਦਿਨਾਂ ਦਾ ਪੁਲੀਸ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ ਅਤੇ ਹੁਣ ਇਸ ਦੀ ਹੋਰ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ।




