14.83C Vancouver
ADS

Jan 30, 2026 3:26 PM - Connect Newsroom - Jasmine Singh with files from The Canadian Press

ਅਮਰੀਕੀ ਟੈਰਿਫ ਦੇ ਦਬਾਅ ਹੇਠ ਕੈਨੇਡਾ ਦੀ ਆਰਥਿਕਤਾ, ਚੌਥੇ ਕੁਆਰਟਰ ਵਿਚ ਜੀ.ਡੀ.ਪੀ. ਡਿੱਗਣ ਦੀ ਸੰਭਾਵਨਾ

Share On
signs-of-slowdown-emerge-as-canadas-economy-faces-possible-gdp-decline-in-final-quarter
Statistics Canada headquarters in Ottawa, where national economic data is compiled and released. (Photo: The Canadian Press)

ਕੈਨੇਡਾ ਦੀ ਆਰਥਿਕਤਾ ਵਿਚ ਗਿਰਾਵਟ ਦੇ ਸੰਕੇਤ ਮਿਲ ਰਹੇ ਹਨ। ਤਾਜ਼ਾ ਅੰਕੜਿਆਂ ਮੁਤਾਬਕ, 2025 ਦੇ ਚੌਥੇ ਯਾਨੀ ਫਾਈਨਲ ਕੁਆਰਟਰ ਵਿਚ ਦੇਸ਼ ਦੀ ਕੁੱਲ ਜੀ.ਡੀ.ਪੀ. ਡਿੱਗਣ ਦੀ ਸੰਭਾਵਨਾ ਹੈ। ਵਪਾਰ 'ਤੇ ਨਿਰਭਰ ਕੈਨੇਡੀਅਨ ਆਰਥਿਕਤਾ ਇਸ ਵੇਲੇ ਅਮਰੀਕੀ ਟੈਰਿਫ ਦੇ ਪ੍ਰਭਾਵਾਂ ਨਾਲ ਜੂਝ ਰਹੀ ਹੈ, ਜਿਸ ਕਾਰਨ ਜੀਡੀਪੀ ਰਫ਼ਤਾਰ ਪ੍ਰਭਾਵਿਤ ਹੋਈ ਹੈ।

ਸਟੈਟਿਸਟਿਕਸ ਕੈਨੇਡਾ ਮੁਤਾਬਕ, ਨਵੰਬਰ ਮਹੀਨੇ ਵਿਚ ਆਰਥਿਕ ਵਿਕਾਸ ਦਰ ਵਿਚ ਪੂਰੀ ਤਰ੍ਹਾਂ ਖੜੌਤ ਰਹੀ। ਅਕਤੂਬਰ ਵਿਚ ਦੇਖੀ ਗਈ 0.3 ਫੀਸਦੀ ਦੀ ਗਿਰਾਵਟ ਤੋਂ ਬਾਅਦ ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਆਰਥਿਕਤਾ ਵਿਚ ਕੋਈ ਸੁਧਾਰ ਨਹੀਂ ਦੇਖਿਆ ਗਿਆ। ਟਰੰਪ ਵੱਲੋਂ ਸਟੀਲ, ਐਲੂਮੀਨੀਅਮ, ਲੱਕੜ ਅਤੇ ਆਟੋਮੋਟਿਵ ਸੈਕਟਰ 'ਤੇ ਲਗਾਏ ਗਏ ਟੈਰਿਫਸ ਨੇ ਕੈਨੇਡਾ ਦੇ ਐਕਸਪੋਰਟ ਨੂੰ ਪ੍ਰਭਾਵਿਤ ਕੀਤਾ ਹੈ।

ਚੌਥੇ ਕੁਆਰਟਰ ਵਿਚ 0.5 ਫੀਸਦੀ ਦੀ ਗਿਰਾਵਟ ਦਾ ਅੰਦਾਜ਼ਾ ਲਗਾਇਆ ਗਿਆ ਹੈ। ਜੋਖਮ ਵਾਲੀ ਗੱਲ ਇਹ ਹੈ ਕਿ ਜੇਕਰ ਆਰਥਿਕਤਾ ਲਗਾਤਾਰ ਦੋ ਕੁਆਰਟਰ ਵਿਚ ਗਿਰਾਵਟ ਦਰਜ ਕਰਦੀ ਹੈ ਤਾਂ ਕੈਨੇਡਾ ਟੈਕਨੀਕਲ ਰਸੈਸ਼ਨ ਦੇ ਘੇਰੇ ਵਿਚ ਆ ਸਕਦਾ ਹੈ।

ਸਟੈਟਕੈਨ ਵਲੋਂ ਸ਼ੁੱਕਰਵਾਰ ਨੂੰ ਜਾਰੀ ਰਿਪੋਰਟ ਮੁਤਾਬਕ, 2025 ਵਿਚ ਕੈਨੇਡਾ ਦੀ ਪੂਰੇ ਸਾਲ ਦੀ ਵਿਕਾਸ ਦਰ 1.3 ਫੀਸਦੀ ਰਹਿਣ ਦੀ ਉਮੀਦ ਹੈ। ਬੈਂਕ ਔਫ਼ ਕੈਨੇਡਾ ਵਲੋਂ ਇਸ ਹਫ਼ਤੇ ਦੇ ਸ਼ੁਰੂ ਵਿਚ ਜਾਰੀ ਅਨੁਮਾਨ ਮੁਤਾਬਕ 2026 ਵਿਚ ਆਰਥਿਕਤਾ ਵਿਚ ਮਾਮੂਲੀ ਸੁਧਾਰ ਹੋਵੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link