Jun 16, 2025 5:27 PM - Connect Newsroom

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਠੀਕ ਇੱਕ ਸਾਲ ਬਾਅਦ ਉਨ੍ਹਾਂ ਦੀ ਪਾਰਟੀ ਵਿਚ ਵਾਪਸੀ ਹੋਈ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਵਾਈ।
ਗੌਰਤਲਬ ਹੈ ਕਿ ਉਨ੍ਹਾਂ ਦੀ ਨੂੰਹ ਪਰਮਪਾਲ ਕੌਰ ਸਿੱਧੂ ਜੋ ਕਿ ਇਕ ਸਾਬਕਾ ਆਈਏਐੱਸ ਅਧਿਕਾਰੀ ਹੈ, ਉਨ੍ਹਾਂ ਨੇ ਪਿਛਲੇ ਸਾਲ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਭਾਜਪਾ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਹਾਲਾਂਕਿ, ਮਲੂਕਾ ਤੋਂ ਇਹ ਪੁੱਛੇ ਜਾਣ ’ਤੇ ਕਿ ਕੀ ਉਨ੍ਹਾਂ ਦੇ ਪਰਿਵਾਰ ਦੇ ਹੋਰ ਮੈਂਬਰ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ ਆਸ ਹੈ ਤਾਂ ਉਨ੍ਹਾਂ ਕਿਹਾ, ‘‘ਮੈਂ ਨਾ ਤਾਂ ਉਨ੍ਹਾਂ ਨੂੰ ਪੁੱਛਿਆ ਹੈ ਤੇ ਨਾ ਹੀ ਉਨ੍ਹਾਂ ਨੇ ਕੋਈ ਇੱਛਾ ਜ਼ਾਹਿਰ ਕੀਤੀ ਹੈ।




