16.93C Vancouver
ADS

Sep 14, 2023 5:18 PM - Connect News

ਬੀਸੀ ਟ੍ਰਾਂਜ਼ਿਟ 'ਚ ਸਕੂਲ ਤੋਂ ਘਰ ਜਾ ਰਹੇ ਸਿੱਖ ਵਿਦਿਆਰਥੀ ‘ਤੇ ਹਮਲਾ

Share On
sikh-student-attacked-while-going-home-from-school-in-bc-transit
This is the second attack on a Sikh student in Kelowna this year. (Photo: BC Transit FB Page)

ਸੋਮਵਾਰ ਨੂੰ ਕਲੋਨਾ ਵਿੱਚ ਇੱਕ 17 ਸਾਲ ਦੇ ਇੱਕ ਸਿੱਖ ਵਿਦਿਆਰਥੀ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਵਿਦਿਆਰਥੀ ਸਕੂਲ ਤੋਂ ਬੀਸੀ ਟ੍ਰਾਂਜ਼ਿਟ ਦੀ ਬੱਸ ਵਿੱਚ ਘਰ ਵਾਪਸ ਜਾ ਰਿਹਾ ਸੀ ਤਾਂ ਉਸਤੇ ਪੈਪਰ ਸਪ੍ਰੇਅ ਨਾਲ ਹਮਲਾ ਕੀਤਾ ਗਿਆ।

ਇਹ ਹਮਲਾ ਓਕਾਨਾਗਨ ਸ਼ਹਿਰ ਦੇ ਰਟਲੈਂਡ ਰੋਡ ਅਤੇ ਰੌਬਸਨ ਰੋਡ ਇੰਟਰਸੈਕਸ਼ਨ 'ਤੇ ਇੱਕ ਬੱਸ ਸਟਾਪ 'ਤੇ ਸ਼ਾਮ 4 ਵਜੇ ਦੇ ਕਰੀਬ ਹੋਇਆ ਦੱਸਿਆ ਜਾ ਰਿਹਾ ਹੈ।

ਪੁਲਿਸ ਨੇ ਦੱਸਿਆ ਕਿ ਵਿਦਿਆਰਥੀ ‘ਤੇ ਇੱਕ ਹੋਰ ਟੀਨੇਜਰ ਨੇ ਬੱਸ ਵਿੱਚ ਝਗੜੇ ਤੋਂ ਬਾਅਦ ਹਮਲਾ ਕੀਤਾ ਸੀ।

ਸ਼ੱਕੀ ਟੀਨੇਜਰ ਦੀ ਪਛਾਣ ਕਰ ਲਈ ਗਈ ਹੈ।

ਵਰਲਡ ਸਿੱਖ ਔਰਗੇਨਾਈਜੇਸ਼ਨ ਆਫ਼ ਕੈਨੇਡਾ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਨਿੰਦਾ ਕੀਤੀ ਹੈ ।

ਔਰਗੇਨਾਈਜੇਸ਼ਨ ਨੇ ਕਿਹਾ ਕਿ ਪੀੜਤ ਕੈਨੇਡਾ ਵਿੱਚ ਨਵਾਂ ਆਇਆ ਹੈ ਅਤੇ ਉਸਨੂੰ ਹੁਣ ਆਪਣੇ ਬੱਸ ਵਿੱਚ ਸਫਰ ਕਰਨ ਤੋਂ ਡਰ ਲੱਗ ਰਿਹਾ ਹੈ।

ਬੀਸੀ ਟ੍ਰਾਂਜ਼ਿਟ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਪੀੜਤ ਨਾਲ ਹਮਰਦਰਦੀ ਜਤਾਉਂਦਿਆਂ ਕਿਹਾ ਕਿ ਉਹ ਆਰਸੀਐਮਪੀ ਨਾਲ ਜਾਂਚ ਵਿਚ ਸਹਿਯੋਗ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਗ਼ੈਰ-ਕਾਨੂੰਨੀ ਵਿਵਹਾਰ ਦੀਆਂ ਰਿਪੋਰਟਾਂ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ ਅਤੇ ਸ਼ਿਕਾਇਤਾਂ ਲਈ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨ ਲਈ ਪੁਲਿਸ ਨਾਲ ਮਿਲ ਕੇ ਕੰਮ ਕਰਦੇ ਹਾਂ।

ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਵਿੱਚ ਸਿੱਖ ਅੰਤਰਰਾਸ਼ਟਰੀ ਵਿਦਿਆਰਥੀ ਗਗਨਦੀਪ ਸਿੰਘ ‘ਤੇ ਵੀ ਕਲੋਨਾ ਇਲਾਕੇ ਵਿੱਚ ਬੀਸੀ ਟ੍ਰਾਂਜ਼ਿਟ ਬੱਸ ਚੋਂ ਉਤਰਨ ਮਗਰੋਂ ਹਮਲਾ ਹੋਇਆ ਸੀ।

ਇਸ ਸਾਲ ਕਲੋਨਾ ਵਿੱਚ ਕਿਸੇ ਸਿੱਖ ਵਿਦਿਆਰਥੀ ਉੱਤੇ ਇਹ ਦੂਜਾ ਹਮਲਾ ਹੋਇਆ ਹੈ।

ਵਰਲਡ ਸਿੱਖ ਔਰਗੇਨਾਈਜੇਸ਼ਨ ਆਫ਼ ਕੈਨੇਡਾ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਹਮਲਾਵਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ ਤੇ ਇਹ ਜਾਂਚ ਵੀ ਕੀਤੀ ਜਾਵੇ ਕਿ ਡਰਾਈਵਰ ਨੇ ਹਮਲੇ ਨੂੰ ਰੋਕਣ ਲਈ ਕੁੱਝ ਕਿਉਂ ਨਹੀਂ ਕੀਤਾ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link