14.2C Vancouver
ADS

Jul 8, 2020 3:38 PM -

ਪੁਲਿਸ ਫੋਰਸ ਵਿੱਚ ਪ੍ਰਣਾਲੀਗਤ ਨਸਲਵਾਦ ਨਾਲ ਨਜਿੱਠਣ ਦੀ ਲੋੜ: ਜਗਮੀਤ ਸਿੰਘ

Share On
singh-calls-on-trudeau-to-address-systemic-racism-in-police-forces
NDP Leader Jagmeet Singh speaks during a news conference, Wednesday, July 8, 2020 in Ottawa. THE CANADIAN PRESS/Adrian Wyld

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਮੁਤਾਬਕ ਰੀਡੋ ਹਾਲ ਦੇ ਵਿੱਚ ਜ਼ਬਰਦਸਤੀ ਦਾਖਲ ਹੋਇਆ ਵਿਅਕਤੀ ਜੇ ਕੋਈ ਰੰਗਦਾਰ ਵਿਅਕਤੀ ਹੁੰਦਾ ਤਾਂ ਨਤੀਜਾ ਬਹੁਤ ਵੱਖਰਾ ਹੋਣਾ ਸੀ।

ਮਿਲਟਰੀ ਰਿਜ਼ਰਵਿਸਟ ਅਤੇ ਮੈਨੀਟੋਬਾ ਦਾ ਬਿਜ਼ਨੈੱਸਮੈਨ ਕੋਰੀ ਹਰਨ ਕਥਿਤ ਤੌਰ ਤੇ ਹਥਿਆਰ ਰੱਖਣ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਧਮਕਾਉਣ ਲਈ ਔਟਵਾ ਦੀ ਜੇਲ੍ਹ ਵਿੱਚ 22 ਚਾਰਜਾਂ ਦਾ ਸਾਹਮਣਾ ਕਰ ਰਿਹਾ ਹੈ।

ਪੁਲਿਸ ਅਨੁਸਾਰ ਹਰਨ ਨੇ 2 ਜੁਲਾਈ ਦੀ ਸਵੇਰ ਨੂੰ ਰੀਡੋ ਹਾਲ ਦੇ ਗੇਟ ਵਿੱਚ ਆਪਣਾ ਪਿੱਕਅਪ ਟਰੱਕ ਮਾਰਿਆ ਅਤੇ ਫਿਰ ਇੱਕ ਭਰੀ ਹੋਈ ਬੰਦੂਕ ਸਮੇਤ ਟਰੂਡੋ ਦੇ ਘਰ ਵੱਲ ਨੂੰ ਭੱਜਣ ਲੱਗਾ।

ਪੁਲਿਸ ਨੇ ਹਰਨ ਨੂੰ ਟਰੂਡੋ ਦੇ ਸਾਹਮਣੇ ਦੇ ਦਰਵਾਜ਼ੇ ਤੋਂ 200 ਮੀਟਰ ਦੀ ਦੂਰੀ ਤੇ ਗ੍ਰਿਫਤਾਰ ਕੀਤਾ ਸੀ।

ਸਿੰਘ ਮੁਤਾਬਕ ਇਹ ਵਾਰਦਾਤ ਪ੍ਰਣਾਲੀਗਤ ਨਸਲਵਾਦ ਦੀ ਮਿਸਾਲ ਹੈ ਕਿਉਂਕਿ ਜਿੱਥੇ ਆਰ.ਸੀ.ਐੱਮ.ਪੀ. ਨੇ ਹਰਨ ਨਾਲ ਡੇਢ ਘੰਟਾ ਗੱਲਬਾਤ ਕਰਨ ਤੋਂ ਬਾਅਦ ਉਸ ਨੂੰ ਬਿਨਾਂ ਕਿਸੇ ਨੁਕਸਾਨ ਦੇ ਗ੍ਰਿਫਤਾਰ ਕੀਤਾ ਉਥੇ ਹੀ ਪਿਛਲੇ ਕੁਝ ਹਫ਼ਤਿਆਂ ਵਿੱਚ ਕੈਨੇਡਾ ਵਿੱਚ ਇੰਡੀਜਿਨਸ ਅਤੇ ਰੰਗਦਾਰ ਲੋਕ ਪੁਲਿਸ ਦੀ ਬੇਰਹਿਮੀ ਦਾ ਸ਼ਿਕਾਰ ਬਣਦੇ ਆਏ ਹਨ।

ਸਿੰਘ ਨੇ ਇਹ ਵੀ ਕਿਹਾ ਕਿ ਟਰੂਡੋ ਨੂੰ ਆਰ.ਸੀ.ਐੱਮ.ਪੀ. ਵਿੱਚ ਪ੍ਰਣਾਲੀਗਤ ਨਸਲਵਾਦ ਨਾਲ ਨਜਿੱਠਣ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇਸ ਸਬੰਧ ਵਿੱਚ ਕੁਝ ਕਦਮ ਚੁੱਕੇ ਗਏ ਹਨ ਪਰ ਟਰੂਡੋ ਵੱਲੋਂ ਇਸ ਸੰਬੰਧ ਵਿੱਚ ਫਿਲਹਾਲ ਕੁਝ ਵੀ ਨਹੀਂ ਕੀਤਾ ਗਿਆ।


Latest news

alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link