12.87C Vancouver
ADS

Apr 15, 2024 8:15 PM - The Canadian Press

ਜਗਮੀਤ ਸਿੰਘ ਨੇ ਕਾਰਬਨ ਟੈਕਸ ’ਤੇ ਐੱਨ.ਡੀ.ਪੀ. ਦੀ ਸਤਿਥੀ ਦਾ ਕੀਤਾ ਬਚਾਅ

Share On
singh-defends-ndp-carbon-price-position-without-directly-supporting-a-consumer-levy
But Jagmeet Singh is refusing to say explicitly whether he supports Canadians having to pay it on consumer items like gasoline.(Photo: The Canadian Press)

ਐਨ.ਡੀ.ਪੀ. ਲੀਡਰ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਉਹ ਪ੍ਰਦੂਸ਼ਣ ’ਤੇ ਕਾਰਬਨ ਟੈਕਸ ਦਾ ਸਮਰਥਨ ਕਰਦੇ ਹਨ। ਇਸ ’ਤੇ ਉਨ੍ਹਾਂ ਦੀ ਸਤਿਥੀ ਨਹੀਂ ਬਦਲੀ ਪਰ ਉਨ੍ਹਾਂ ਕਿਹਾ ਕਿ ਲਿਬਰਲ ਸਰਕਾਰ ਕੋਲ ਵਰਕਿੰਗ ਕਲਾਸ ਲੋਕਾਂ ਨੂੰ ਹੀਟ ਪੰਪ ਖਰੀਦਣ ਵਿਚ ਮਦਦ ਦੇਣ ਲਈ ਫੰਡ ਨਹੀਂ ਹੈ, ਜਦੋਂ ਕਿ ਔਇਲ ਅਤੇ ਗੈਸ ਕੰਪਨੀਆਂ ਨੂੰ ਬਿਲੀਅਨ ਡਾਲਰ ਸਬਸਿਡੀ ਵਿਚ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਵੱਡੀ ਚਿੰਤਾ ਦੀ ਗੱਲ ਹੈ ਜਿਸ ਨੂੰ ਲੈ ਕੇ ਕੈਨੇਡੀਅਨ ਚਿੰਤਤ ਹਨ।

ਗੌਰਤਲਬ ਹੈ ਕਿ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਜਗਮੀਤ ਸਿੰਘ ਕਾਰਬਨ ਦੀ ਕੀਮਤ ਤੋਂ ਆਪਣਾ ਸਮਰਥਨ ਵਾਪਸ ਕਿਉਂ ਲੈ ਰਹੇ ਹਨ ਇਹ ਸਮਝ ਤੋਂ ਪਰੇ ਹੈ।

ਜਗਮੀਤ ਸਿੰਘ ਨੇ ਅੱਜ ਪਾਰਲੀਮੈਂਟ ਹਿੱਲ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਾਨੂੰ ਬਿਲਕੁਲ ਵਾਤਾਵਰਣ ਤਬਦੀਲੀ ਖਿਲਾਫ ਲੜਨ ਦੀ ਜ਼ਰੂਰਤ ਹੈ ਪਰ ਸਾਡੀ ਚਿੰਤਾ ਇਹ ਹੈ ਕਿ ਕੰਜ਼ਰਵੇਟਿਵ ਕੋਲ ਇਸ ਲਈ ਕੋਈ ਪਲੈਨ ਨਹੀਂ ਹੈ ਦੂਜੇ ਪਾਸੇ ਲਿਬਰਲਸ ਵਰਕਿੰਗ ਕਲਾਸ ਲੋਕਾਂ ਨਾਲ ਵਿਤਕਰਾ ਕਰ ਰਹੇ ਹਨ।

ਉਥੇ ਹੀ ਬਜਟ ਬਾਰੇ ਉਨ੍ਹਾਂ ਕਿਹਾ ਕਿ ਉਹ ਵੱਡੇ ਗ੍ਰੋਸਰੀ ਸੀ. ਈ.ਓਜ਼ ਵਲੋਂ ਬਣਾਏ ਜਾ ਰਹੇ ਮੋਟੇ ਪ੍ਰੋਫਿਟ ’ਤੇ ਟੈਕਸ ਵਧਾਏ ਜਾਣ ਦੀ ਮੰਗ ਕਰਦੇ ਹਨ। ਦੱਸ ਦੇਈਏ ਕਿ ਕਿ ਕੱਲ ਸ਼ਾਮ ਲਿਬਰਲ ਸਰਕਾਰ 2024 ਲਈ ਬਜਟ ਪੇਸ਼ ਕਰਨ ਜਾ ਰਹੀ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link