14.92C Vancouver
ADS

Dec 20, 2024 4:18 PM - The Canadian Press

ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਲਿਬਰਲ ਸਰਕਾਰ ਨੂੰ ਡੇਗਣ ਲਈ ਕਰਨਗੇ ਵੋਟ

Share On
singh-says-ndp-to-table-non-confidence-motion-to-bring-government-down
The House rose Tuesday for the Christmas break and won't return until Jan. 27.(The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਮੰਤਰੀ ਮੰਡਲ ਵਿਚ ਫੇਰਬਦਲ ਵਿਚਕਾਰ ਐੱਨ.ਡੀ.ਪੀ. ਲੀਡਰ ਜਗਮੀਤ ਸਿੰਘ ਲਿਬਰਲਸ ਨੂੰ ਵੱਡਾ ਝਟਕਾ ਦੇਣ ਜਾ ਰਹੇ ਹਨ। ਸਰਕਾਰ ਨੂੰ ਕਈ ਮਹੀਨਿਆਂ ਤੱਕ ਬਚਾਉਣ ਤੋਂ ਬਾਅਦ ਜਗਮੀਤ ਸਿੰਘ ਨੇ ਅੱਜ ਸੋਸ਼ਲ ਮੀਡੀਆ ’ਤੇ ਇੱਕ ਨਵੇਂ ਪੱਤਰ ਵਿਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਨੂੰ ਡੇਗਣ ਲਈ ਵੋਟ ਕਰੇਗੀ ਅਤੇ ਕੈਨੇਡੀਅਨ ਨੂੰ ਇੱਕ ਅਜਿਹੀ ਸਰਕਾਰ ਲਈ ਚੁਣਨ ਦਾ ਮੌਕਾ ਦੇਵੇਗੀ ਜੋ ਉਨ੍ਹਾਂ ਲਈ ਕੰਮ ਕਰੇ।

ਕੈਨੇਡੀਅਨ ਨੂੰ ਸੰਬੋਧਨ ਕਰਕੇ ਲਿਖੇ ਗਏ ਪੱਤਰ ਵਿਚ ਜਗਮੀਤ ਸਿੰਘ ਨੇ ਐਲਾਨ ਕੀਤਾ ਕਿ ਉਹ ਹਾਊਸ ਆਫ ਕਾਮਨਜ਼ ਦੀ ਅਗਲੀ ਬੈਠਕ ਵਿਚ ਬੇਭਰੋਸਗੀ ਮਤਾ ਮੋਸ਼ਨ ਪੇਸ਼ ਕਰਨਗੇ। ਜਗਮੀਤ ਸਿੰਘ ਨੇ ਕਿਹਾ ਲਿਬਰਲਸ ਦੁਬਾਰਾ ਸੱਤਾ ਵਿਚ ਆਉਣ ਦੇ ਹੱਕਦਾਰ ਨਹੀਂ ਹਨ।

ਉਨ੍ਹਾਂ ਕਿਹਾ ਕਿ ਹਾਊਸਿੰਗ ਤੋਂ ਲੈ ਕੇ ਕੈਨੇਡੀਅਨ ਦੀਆਂ ਰੋਜ਼ਮਰਾ ਦੀਆਂ ਜ਼ਰੂਰਤਾਂ ਦੇ ਬਿੱਲ ਨੂੰ ਘੱਟ ਕਰਨ ਅਤੇ ਹੈਲਥ ਕੇਅਰ ਨੂੰ ਠੀਕ ਕਰਨ ਵਿਚ ਅਸਫਲ ਰਹਿਣ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।

ਜਗਮੀਤ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਲਈ ਲੜੇ ਹਨ ਅਤੇ ਅਗਲਾ ਵੱਡਾ ਮੁਕਾਬਲਾ ਉਨ੍ਹਾਂ ਦਾ ਪੀਅਰ ਪੌਲੀਐਵ ਨਾਲ ਹੋਵੇਗਾ। ਗੌਰਤਲਬ ਹੈ ਕਿ ਹਾਊਸ ਆਫ ਕਾਮਨਜ਼ ਦੀ ਅਗਲੀ ਸੀਟਿੰਗ 27 ਜਨਵਰੀ 2025 ਨੂੰ ਹੈ।

ਜਗਮੀਤ ਸਿੰਘ ਨੇ ਕਿਹਾ ਕਿ ਹੁਣ ਇਹ ਮੈਟਰ ਨਹੀਂ ਕਰਦਾ ਕਿ ਲਿਬਰਲ ਪਾਰਟੀ ਨੂੰ ਕੌਣ ਲੀਡ ਕਰ ਰਿਹਾ, ਇਸ ਸਰਕਾਰ ਦਾ ਸਮਾਂ ਖ਼ਤਮ ਹੋ ਗਿਆ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link