8.13C Vancouver
ADS

Mar 23, 2022 12:40 AM - The Canadian Press

ਨਿਊ ਵੈਸਟਮਿਨਸਟਰ ਦੀ ਔਰਤ ਦੇ ਕਤਲ ਤੇ ਅੱਗ ਨਾਲ ਝੁਲਸੇ ਮ੍ਰਿਤ ਸ਼ਰੀਰ ਦੇ ਮਾਮਲੇ 'ਚ ਇੱਕ ਆਦਮੀ ਨੂੰ 10 ਸਾਲ ਦੀ ਕੈਦ

Share On
sister-shares-grief-as-man-sentenced-to-10-years-in-death-of-woman-in-b-c
A man has been sentenced to 10 years in prison for his role in the death of a 49-year-old woman in her home last year in New Westminster, B.C. (Photo - New Westminster police)

ਨਿਊ ਵੈਸਟਮਿਨਸਟਰ ਦੀ ਇੱਕ ਔਰਤ ਦੀ ਮੌਤ ਦੇ ਮਾਮਲੇ 'ਚ ਇੱਕ 22 ਸਾਲਾ ਵਿਅਕਤੀ ਨੂੰ 10 ਸਾਲ ਦੀ ਕੈਦ ਦੀ ਸਜਾ ਸੁਣਾਈ ਗਈ ਹੈ।

ਜੇਲ੍ਹ 'ਚ ਬਿਤਾਏ ਜਾ ਚੁੱਕੇ ਸਮੇਂ ਤੋਂ ਬਾਅਦ ਹੁਣ ਦੋਸ਼ੀ ਨੂੰ 8 ਸਾਲ ਅਤੇ 6 ਮਹੀਨੇ ਹੋਰ ਕੈਦ ਕੱਟਣੀ ਹੋਵੇਗੀ।

ਇਸ ਮਾਮਲੇ 'ਚ ਇੱਕ ਆਦਮੀ ਨੇ ਅੱਜ ਹੀ ਦੋਸ਼ ਕਬੂਲੇ ਸਨ।

ਔਰਤ ਦਾ ਮ੍ਰਿਤ ਸ਼ਰੀਰ ਬਰਨਬੀ ਦੇ ਇੱਕ ਪਾਰਕ 'ਚ ਮਿਲਿਆ ਸੀ।

ਔਰਤ ਦਾ ਮ੍ਰਿਤ ਸ਼ਰੀਰ ਅੱਗ ਲੱਗਣ ਕਾਰਨ ਝੁਲਸੀ ਅਵਸਥਾ 'ਚ ਮਿਲਿਆ ਸੀ।

ਇਸ ਮਾਮਲੇ 'ਚ ਕਾਰਲੋ ਟੋਬੀਆਸ ਨਾਮ ਦੇ ਵਿਅਕਤੀ ਨੇ ਮੈਨਸਲੌਟਰ ਦੇ ਦੋਸ਼ ਕਬੂਲੇ ਸਨ।

ਇਸ ਵਿਅਕਤੀ 'ਤੇ ਪਹਿਲਾਂ ਫਰਸਟ ਡਿਗਰੀ ਕਤਲ ਅਤੇ 'ਇਨਡਿਗਨਿਟੀ ਟੁ ਹਿਊਮਨ ਰਿਮੇਨਸ' ਦੇ ਦੋਸ਼ ਲੱਗੇ ਸਨ।

ਇਸ ਤੋਂ ਇਲਾਵਾ ਇੱਕ 15 ਸਾਲਾ ਟੀਨੇਜਰ 'ਤੇ ਵੀ ਦੋਸ਼ ਲੱਗੇ ਸਨ ਜਿਸ ਦੀ ਕਿ ਯੂਥ ਕ੍ਰਿਮੀਨਲ ਜਸਟਿਸ ਐਕਟ ਤਹਿਤ ਪਛਾਣ ਸਾਂਝੀ ਨਹੀਂ ਕੀਤੀ ਜਾ ਸਕਦੀ।

ਟੋਬੀਆਸ 'ਤੇ 'ਸੈਕਸ਼ੂਅਲ ਇੰਟਰਫੇਰੈਂਸ ਆਫ ਅ ਮਾਈਨਰ' ਦੇ ਵੀ ਦੋਸ਼ ਲੱਗੇ ਸਨ।

ਦੋਸ਼ੀ ਦਾ ਕਹਿਣਾ ਸੀ ਕਿ ਉਸ ਨੇ ਔਰਤ ਨੂੰ ਉਸ ਦੇ ਘਰ 'ਚ ਮੂੰਹ 'ਤੇ ਮੁੱਕਾ ਮਾਰਿਆ ਸੀ ਪਰ ਇਸ ਤੋਂ ਬਾਅਦ ਉਸ 'ਤੇ ਚਾਕੂ ਨਾਲ ਵਾਰ ਕਰਨ 'ਚ ਉਸ ਦਾ ਕੋਈ ਹੱਥ ਨਹੀਂ ਸੀ।

ਪੁਲਿਸ ਦਾ ਕਹਿਣਾ ਸੀ ਕਿ ਪੀੜਤ ਔਰਤ ਨੂੰ ਕੰਬਲ 'ਚ ਲਪੇਟ ਕੇ ਟੇਪ ਕਰ ਦਿੱਤਾ ਗਿਆ ਸੀ ਅਤੇ ਫਿਰ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਸੀ।

ਜਾਂਚ ਅਧਿਕਾਰੀਆਂ ਦਾ ਮੰਨਣਾ ਸੀ ਕਿ 49 ਸਾਲਾ ਮਾ ਸੈਸਿਲੀਆ ਲੌਰੈਟੋ ਦਾ ਕਤਲ ਉਸ ਦੇ ਨਿਊ ਵੈਸਟਮਿਨਸਟਰ ਸਥਿਤ ਕਰ 'ਚ ਹੋਇਆ ਸੀ।

ਮਾਮਲਾ 17 ਮਾਰਚ 2021 ਦਾ ਹੈ।

ਇਸ ਤੋਂ ਅਗਲੇ ਦਿਨ ਬਰਨਬੀ ਦੇ ਗਰੀਨਟਰੀ ਵਿਲੇਜ ਪਾਰਕ 'ਚ ਔਰਤ ਦੀ ਅੱਗ ਕਾਰਨ ਝੁਲਸੀ ਮ੍ਰਿਤ ਦੇਹ ਮਿਲੀ ਸੀ।

Latest news

majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link