15.58C Vancouver
ADS

Jul 16, 2026 2:52 PM - Connect Newsroom - Ramandeep Kaur

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ, ਪੇਸ਼ ਹੋਣ ਦੇ ਦਿੱਤੇ ਹੁਕਮ

Share On
sit-summons-sukhbir-singh-badal-for-questioning-in-behbal-kalan-and-kotkapura-firing-probe
Shiromani Akali Dal president Sukhbir Singh Badal has been summoned by the SIT for questioning in connection with the 2015 Behbal Kalan and Kotkapura firing investigation. (Photo: Facebook/ Sukhbir Singh Badal)

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਗੋਲੀਕਾਂਡ ਦੀਆਂ ਘਟਨਾਵਾਂ ਦੇ ਸਬੰਧ ਵਿੱਚ SIT ਨੇ ਨੋਟਿਸ ਜਾਰੀ ਕੀਤਾ ਹੈ। ਸੁਖਬੀਰ ਸਿੰਘ ਬਾਦਲ ਤੋਂ ਸੋਮਵਾਰ ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਭਾਜਪਾ ਆਗੂ ਵਿਜੇ ਸਾਂਪਲਾ ਦੇ ਬਿਆਨ ਤੋਂ ਬਾਅਦ ਸੁਖਬੀਰ ਬਾਦਲ ਨੂੰ ਤਲਬ ਕੀਤਾ ਜਾ ਰਿਹਾ ਹੈ।

ਵਿਜੇ ਸਾਂਪਲਾ ਨੇ ਜਾਂਚ ਟੀਮ ਕੋਲ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਹੈ, ਕਿ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਾਲ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ ’ਤੇ ਦਸਤਖ਼ਤ ਕੀਤੇ ਸਨ। ਸਾਂਪਲਾ ਦੇ ਇਸ ਖ਼ੁਲਾਸੇ ਤੋਂ ਬਾਅਦ SIT ਨੇ ਉਸ ਮੰਗ ਪੱਤਰ ਨਾਲ ਜੁੜੇ ਹਾਲਾਤਾਂ ਅਤੇ ਤੱਥਾਂ ਨੂੰ ਸਪੱਸ਼ਟ ਕਰਨ ਲਈ ਸੁਖਬੀਰ ਬਾਦਲ ਨੂੰ ਫਿਰ ਸੱਦਣ ਦਾ ਫ਼ੈਸਲਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੋਈ ਪੁੱਛਗਿੱਛ ਤੋਂ ਬਾਅਦ ਵਿਜੇ ਸਾਂਪਲਾ ਨੇ ਮੀਡੀਆ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਪੁਲਿਸ ਨੂੰ ਮੈਮੋਰੈਂਡਮ ਦੀ ਅਸਲ ਕਾਪੀ ਦਿਖਾਉਣ ਲਈ ਕਿਹਾ ਹੈ ਤਾਂ ਜੋ ਉਹ ਆਪਣੇ ਦਸਤਖ਼ਤਾਂ ਦੀ ਪੁਸ਼ਟੀ ਜਾਂ ਇਨਕਾਰ ਕਰ ਸਕਣ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link