19.36C Vancouver
ADS

Apr 17, 2024 4:02 PM - Connect Newsroom

ਪਾਕਿਸਤਾਨ ਅਤੇ ਖਾੜੀ ਦੇਸ਼ਾਂ ਵਿਚ ਖਰਾਬ ਮੌਸਮ ਕਾਰਨ ਬਣੇ ਹੜ੍ਹਾਂ ਵਰਗੇ ਹਾਲਾਤ

Share On
situations-like-floods-due-to-bad-weather-in-pakistan-and-gulf-countries
28 flights from India were canceled due to bad weather in Dubai. These included 13 flights to India and 15 flights to Dubai from India.

ਪਾਕਿਸਤਾਨ ਅਤੇ ਖਾੜੀ ਦੇਸ਼ਾਂ ਵਿਚ ਪਿਛਲੇ 2 ਦਿਨਾਂ ਤੋਂ ਖਰਾਬ ਮੌਸਮ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਪਾਕਿਸਤਾਨ,ਓਮਾਨ ਅਤੇ ਯੂ. ਏ. ਈ. ਵਿਚ ਹੁਣ ਤੱਕ ਇਸ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ।

ਪਾਕਿਸਤਾਨ ਵਿਚ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਵਿਚ ਭਾਰੀ ਮੀਂਹ ਪਿਆ ਹੈ, ਜਿਥੇ ਹੁਣ ਤੱਕ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੁਬਈ ਵਿਚ ਖਰਾਬ ਮੌਸਮ ਕਾਰਨ ਭਾਰਤ ਦੀਆਂ 28 ਫਲਾਈਟਸ ਰੱਦ ਹੋਈਆਂ। ਇਨ੍ਹਾਂ ਵਿਚ ਭਾਰਤ ਲਈ ਰਵਾਨਾ ਹੋਣ ਵਾਲੀਆਂ 13 ਫਲਾਈਟਸ ਅਤੇ ਭਾਰਤ ਤੋਂ ਦੁਬਈ ਜਾਣ ਵਾਲੀਆਂ 15 ਫਲਾਈਟਸ ਸ਼ਾਮਲ ਸਨ।

ਪਾਕਿਸਤਾਨੀ ਮੀਡੀਆ ਮੁਤਾਬਕ, ਮੁਲਕ ਦੇ ਸਾਰੇ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਖ਼ਰਾਬ ਮੌਸਮ ਦਾ ਸਭ ਤੋਂ ਵੱਧ ਅਸਰ ਖ਼ੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਵਿਚ ਪਿਆ ਹੈ। ਪਾਕਿਸਤਾਨ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਕਰਾਚੀ ਸਮੇਤ ਸਿੰਧ ਦੇ ਕੁਝ ਹੋਰ ਹਿੱਸਿਆਂ ਵਿਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਉਥੇ ਹੀ, ਯੂ. ਏ. ਈ. ਨੇ ਸੋਮਵਾਰ ਸ਼ਾਮ ਤੋਂ ਮੰਗਲਵਾਰ ਰਾਤ ਤੱਕ 75 ਸਾਲਾਂ ਦਾ ਸਭ ਤੋਂ ਭਾਰੀ ਮੀਂਹ ਦਰਜ ਕੀਤਾ। ਅਬੂਧਾਬੀ, ਦੁਬਈ ਅਤੇ ਅਲ ਆਇਨ ਵਰਗੇ ਸ਼ਹਿਰਾਂ ਵਿਚ ਸਾਲ ਭਰ ਦੀ ਬਾਰਸ਼ ਦੋ ਦਿਨਾਂ ਵਿਚ ਹੋ ਗਈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link