19.19C Vancouver
ADS

Jul 12, 2024 6:30 PM - The Canadian Press

ਤਿੰਨ ਸਾਲ ਦੀ ਜਾਂਚ ’ਚ ਛੇ ਦੋਸ਼ੀ ਗ੍ਰਿਫਤਾਰ, 200 ਕਿਲੋ ਨਸ਼ੀਲੇ ਪਦਾਰਥ ਬਰਾਮਦ: ਵੈਨਕੂਵਰ ਪੁਲਿਸ

Share On
six-charged-200-kg-of-drugs-seized-in-three-year-investigation-vancouver-police
Police say the probe began in November 2021, focusing on a kilogram-level drug-trafficking operation working both domestically and internationally.(Photo: The Canadian Press)

ਵੈਨਕੂਵਰ ਪੁਲਿਸ ਵਲੋਂ ਇਕ ਸੰਗਠਿਤ ਅਪਰਾਧ ਸਮੂਹ ਦੀ ਜਾਂਚ ਤੋਂ ਬਾਅਦ ਦੋਸ਼ ਤੈਅ ਕੀਤੇ ਗਏ ਹਨ। ਅਸਲ ਵਿਚ ਵੈਨਕੂਵਰ ਪੁਲਿਸ ਦੀ ਤਿੰਨ ਸਾਲ ਲੰਮੀ ਜਾਂਚ ਦੇ ਨਤੀਜੇ ਵਜੋਂ ਇੱਕ ਅਤਿ ਆਧੁਨਿਕ ਸੰਗਠਿਤ ਅਪਰਾਧ ਸਮੂਹ ਦੇ ਸਬੰਧ ਵਿੱਚ ਛੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਦੋਸ਼ ਲਗਾਏ ਗਏ ਹਨ।

ਪੁਲਿਸ ਵਲੋਂ ਪ੍ਰੋਜੈਕਟ ਟਾਰਕ ਨਵੰਬਰ 2021 ਵਿੱਚ ਸ਼ੁਰੂ ਕੀਤਾ ਗਿਆ ਸੀ ਜੋ ਵੈਨਕੂਵਰ ਵਿੱਚ ਇਕ ਵੱਡੇ ਪੱਧਰ ’ਤੇ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਆਪਰੇਸ਼ਨ ’ਤੇ ਕੇਂਦਰਿਤ ਸੀ। ਇਹ ਆਪਰੇਸ਼ਨ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਕੰਮ ਕਰ ਰਿਹਾ ਸੀ।

ਵੈਨਕੂਵਰ ਪੁਲਿਸ ਵਲੋਂ 2022 ਵਿਚ ਇਸ ਜਾਂਚ ਦੇ ਪਹਿਲੇ ਪੜਾਅ ਵਿੱਚ ਤਿੰਨ ਹਥਿਆਰ ਅਤੇ 88 ਕਿਲੋਗ੍ਰਾਮ ਨਾਜਾਇਜ਼ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਸਨ।

2023 ਵਿਚ ਇਸਦੇ ਦੂਜੇ ਪੜਾਅ ਵਿਚ ਵੈਨਕੂਵਰ ਪੁਲਿਸ ਦੇ ਸੰਗਠਿਤ ਅਪਰਾਧ ਸੈਕਸ਼ਨ ਵਲੋਂ ਡਾਊਨਟਾਊਨ ਵੈਨਕੂਵਰ ਵਿਚ 3 ਜਗ੍ਹਾ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ 14 ਕਿਲੋ ਫੈਂਟਾਨਾਇਲ, 12 ਕਿਲੋ ਕੋਕੇਨ, 17 ਕਿਲੋ ਮੈਥਾਮਫੇਟਾਮਾਈਨ ਅਤੇ 73 ਕਿਲੋ ਐੱਮ.ਡੀ.ਐੱਮ.ਏ. ਸਮੇਤ 4 ਹਥਿਆਰ ਅਤੇ 190,000 ਡਾਲਰ ਕੈਸ਼ ਬਰਾਮਦ ਕੀਤੇ ਗਏ ਸਨ।

ਇਸ ਜਾਂਚ ਵਿਚ ਗ੍ਰਿਫਤਾਰ ਕੀਤੇ 41 ਸਾਲਾ ਓਮਿਦ ਮਾਸ਼ਿਂਚੀ, 31 ਸਾਲਾ ਵਿਕਟਰ ਚੋਅ, 24 ਸਾਲਾ ਓਮਿਦ ਪਾਕਨੀਅਤ, 30 ਸਾਲਾ ਜੋਸੇਫ ਤੋਲਜਾ, 39 ਸਾਲਾ ਅਮੀਰ ਨਵਾਰਚੀ ਅਤੇ 28 ਸਾਲਾ ਜੇਮੀਨਾ ਓਰਟੇਗਾ ’ਤੇ ਨਸ਼ੇ ਅਤੇ ਹਥਿਆਂਰਾਂ ਸੰਬੰਧੀ ਦੋਸ਼ ਲਗਾਏ ਗਏ ਹਨ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link