14.89C Vancouver
ADS

Mar 23, 2026 6:31 PM - Connect Newsroom - Jasmine Singh

ਪੀਲ ਰੀਜਨਲ ਪੁਲਿਸ ਨੇ ਕਾਰਜੈਕਿੰਗ ਨੈੱਟਵਰਕ ਦਾ ਕੀਤਾ ਪਰਦਾਫਾਸ਼, 6 ਸ਼ੱਕੀ ਕੀਤੇ ਗ੍ਰਿਫ਼ਤਾਰ

Share On
six-charged-after-800k-in-stolen-vehicles-recovered-in-gta-carjacking-probe
Police say organized auto theft networks often target luxury vehicles for resale or export, contributing to rising insurance costs and public safety concerns. (Photo: X Peel Regional Police)

ਪੀਲ ਰੀਜਨਲ ਪੁਲਿਸ ਨੇ ਜੀ.ਟੀ. ਏ.ਵਿਚ ਸਰਗਰਮ ਇੱਕ ਹਿੰਸਕ ਕਾਰਜੈਕਿੰਗ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ, ਜੋ ਮਹਿੰਗੀਆਂ ਗੱਡੀਆਂ ਖੋਹ ਕੇ ਉਨ੍ਹਾਂ ਨੂੰ ਅਫਰੀਕਾ ਸਮਗਲ ਕਰਦਾ ਸੀ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੀਲ ਪੁਲਿਸ ਮੁੱਖ ਨਿਸ਼ਾਨ ਦੁਰਈਅੱਪਾ ਨੇ ਦੱਸਿਆ ਕਿ ਇਸ ਮਾਮਲੇ ਵਿਚ 6 ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ 30 ਚਾਰਜਿਸ ਲਗਾਏ ਗਏ ਹਨ।

ਇਸ ਜਾਂਚ ਨੂੰ ਪ੍ਰੋਜੈਕਟ ਸਟ੍ਰੈਟਿਸ ਦਾ ਨਾਂ ਦਿੱਤਾ ਗਿਆ ਸੀ, ਜੋ 18 ਜਨਵਰੀ ਤੋਂ 1 ਫਰਵਰੀ ਦਰਮਿਆਨ ਹੋਈਆਂ ਕਈ ਹਥਿਆਰਬੰਦ ਕਾਰਜੈਕਿੰਗ ਦੀਆਂ ਘਟਨਾਵਾਂ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਜਾਂਚ ਵਿਚ ਸਾਹਮਣੇ ਆਇਆ ਕਿ ਇਹ ਗਿਰੋਹ ਖਾਸ ਤੌਰ 'ਤੇ ਮਰਸੀਡੀਜ਼-ਬੈਂਜ਼ ਵਰਗੀਆਂ ਲਗਜ਼ਰੀ ਗੱਡੀਆਂ ਨੂੰ ਨਿਸ਼ਾਨਾ ਬਣਾਉਂਦਾ ਸੀ। ਇਨ੍ਹਾਂ ਗੱਡੀਆਂ ਦੇ ਵਾਹਨ ਪਛਾਣ ਨੰਬਰ ਬਦਲ ਕੇ ਇਨ੍ਹਾਂ ਨੂੰ ਵੇਚਣ ਲਈ ਘਾਨਾ ਭੇਜਿਆ ਜਾਂਦਾ ਸੀ।

ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਦੋ ਸ਼ੱਕੀ ਉਸ ਵੇਲੇ ਕਾਬੂ ਕੀਤੇ ਗਏ ਜਦੋਂ ਉਹ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਤੋਂ ਘਾਨਾ ਜਾਣ ਲਈ ਫਲਾਈਟ ਫੜਨ ਦੀ ਕੋਸ਼ਿਸ਼ ਕਰ ਰਹੇ ਸਨ। ਹੁਣ ਤੱਕ ਪੁਲਿਸ ਨੇ 8 ਗੱਡੀਆਂ ਬਰਾਮਦ ਕੀਤੀਆਂ ਹਨ, ਜੋ ਕਿ ਸਟੋਰੇਜ ਲਾਕਰ, ਆਟੋ ਬਾਡੀ ਸ਼ਾਪ ਅਤੇ ਸਮੁੰਦਰੀ ਕੰਟੇਨਰਜ਼ ਵਿਚ ਲੁਕਾ ਕੇ ਰੱਖੀਆਂ ਗਈਆਂ ਸਨ, ਇਹਨਾਂ ਦੀ ਕੁੱਲ ਕੀਮਤ ਲਗਭਗ $800,000 ਦੱਸੀ ਜਾ ਰਹੀ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link