13.82C Vancouver
ADS

Jan 29, 2026 5:24 PM - Connect Newsroom - Ramandeep Kaur with files from The Canadian Press

ਕੈਲਗਰੀ ਵਿੱਚ ਵਾਹਨ ਚੋਰੀ ਮਾਮਲੇ 'ਚ ਛੇ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ,100 ਤੋਂ ਵੱਧ ਲੱਗੇ ਦੋਸ਼

Share On
six-charged-after-calgary-police-break-up-vehicle-theft-spree-linked-to-autobody-shop-break-ins
Calgary police vehicles are seen outside police headquarters. (Photo: The Canadian Press)

ਕੈਲਗਰੀ ਵਿਚ ਲਗਾਤਾਰ ਹੋ ਰਹੀਆਂ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਂਦੇ ਹੋਏ ਪੁਲਿਸ ਨੇ ਇਕ ਗੁੰਝਲਦਾਰ ਜਾਂਚ ਤੋਂ ਬਾਅਦ 6 ਸਥਾਨਕ ਨਿਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ 'ਤੇ ਕੁੱਲ 107 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਇਸ ਕਾਰਵਾਈ ਦੌਰਾਨ ਲਗਭਗ $700,000 ਦੀ ਕੀਮਤ ਦੇ 14 ਚੋਰੀ ਕੀਤੇ ਵਾਹਨ ਬਰਾਮਦ ਕੀਤੇ ਗਏ ਹਨ।ਉਨ੍ਹਾਂ ਟੋਅ ਟਰੱਕ ਦੀ ਵਰਤੋਂ ਕਰਕੇ ਇਕ ਆਟੋ-ਬਾਡੀ ਸ਼ਾਪ ਦੀ ਕੰਧ ਨੂੰ ਟੱਕਰ ਮਾਰ ਕੇ ਤੋੜਿਆ ਤਾਂ ਜੋ ਅੰਦਰ ਖੜ੍ਹੀਆਂ ਮਹਿੰਗੀਆਂ ਗੱਡੀਆਂ ਤੱਕ ਪਹੁੰਚਿਆ ਜਾ ਸਕੇ।

ਦਸੰਬਰ 2025 ਤੋਂ ਸ਼ੁਰੂ ਹੋਈ ਇਸ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਗਰੁੱਪ ਨੇ 5 ਆਟੋ-ਬਾਡੀ ਸ਼ਾਪਸ ਅਤੇ ਕਈ ਘਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਸੀ।ਪੁਲਿਸ ਨੇ 28 ਸਾਲਾ ਲੋਗਨ ਸਮਿਥ ਅਤੇ 27 ਸਾਲਾ ਰੋਰੀ ਲਿਬਰ 'ਤੇ ਬਿਨਾਂ ਲਾਇਸੈਂਸ ਗੱਡੀ ਚਲਾਉਣ,ਹਥਿਆਰ ਨਾਲ ਹਮਲਾ ਕਰਨ ਅਤੇ ਕਈ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।ਛਾਪੇਮਾਰੀ ਦੌਰਾਨ ਪੁਲਿਸ ਨੂੰ ਚੋਰੀ ਦੇ ਵਾਹਨਾਂ ਤੋਂ ਇਲਾਵਾ ਨਕਦੀ, ਦੋ ਬੰਦੂਕਾਂ ਅਤੇ ਕਈ ਬ੍ਰਾਂਡਿਡ ਹੈਂਡਬੈਗ ਵੀ ਮਿਲੇ ਹਨ।

ਪ੍ਰੋਲਿਫਿਕ ਆਫੈਂਡਰ ਐਂਗੇਜਮੈਂਟ ਟੀਮ ਦੀ ਮਦਦ ਨਾਲ ਇਨ੍ਹਾਂ ਸ਼ੱਕੀ ਨੂੰ ਫੜਿਆ ਗਿਆ ਹੈ। ਇਨ੍ਹਾਂ ਵਾਹਨਾਂ ਦੀ ਕੀਮਤ $8,000 ਤੋਂ ਲੈ ਕੇ $70,000 ਵਿਚਕਾਰ ਹੈ। ਫਿਲਹਾਲ ਸਾਰੇ ਮੁਲਜ਼ਮ ਪੁਲਿਸ ਦੀ ਹਿਰਾਸਤ ਵਿਚ ਹਨ ਅਤੇ ਅਦਾਲਤੀ ਕਾਰਵਾਈ ਜਾਰੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link