12.81C Vancouver
ADS

Jun 23, 2020 1:49 AM -

ਕੈਨੇਡਾ 'ਚ ਅੱਜ ਕੋਵਿਡ-19 ਪੀੜਤ ਛੇ ਲੋਕਾਂ ਨੇ ਤੋੜਿਆ ਦਮ

Share On
six-covid-19-related-deaths-reported-in-canada
People wear face masks as they walk in Place Jacques Cartier Tuesday June 16, 2020 in Montreal. Restaurants will be allowed to re-open in the Greater Montreal area June 22, 2020.THE CANADIAN PRESS/Ryan Remiorz

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਪਹਿਲਾਂ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,01,637 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਅੱਜ ਕੋਵਿਡ-19 ਦੇ 284 ਮਾਮਲੇ ਰਿਪੋਰਟ ਹੋਏ ਹਨ। ਜਦਕਿ 6 ਲੋਕਾਂ ਦੀ ਮੌਤ ਰਿਪੋਰਟ ਹੋਈ ਹੈ। ਇਹ 29 ਜੂਨ ਤੋਂ ਬਾਅਦ ਦਾ ਵਾਇਰਸ ਸੰਬੰਧੀ ਮੌਤਾਂ ਦਾ ਦੇਸ਼ ਦਾ ਸਭ ਤੋਂ ਛੋਟਾ ਅੰਕੜਾ ਹੈ। ਕੈਨੇਡਾ 'ਚ ਕੁੱਲ 8,436 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 64,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਇੱਕ ਵਾਇਰਸ ਪੀੜਤ ਨੇ ਤੋੜਿਆ ਦਮ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 32 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਵੀ ਦੱਸਿਆ ਗਿਆ ਹੈ। ਇਹ ਮਾਮਲੇ ਸ਼ੁੱਕਰਵਾਰ ਤੋਂ ਸੋਮਵਾਰ ਵਿਚਾਲੇ ਦੇ 72 ਘੰਟਿਆਂ ਦੇ ਦਰਮਿਆਨ ਦੇ ਹਨ। ਸ਼ਨੀਵਾਰ ਨੂੰ 10, ਐਤਵਾਰ ਨੂੰ 6 ਅਤੇ ਸੋਮਵਾਰ ਨੂੰ 16 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,822 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਇੱਕ ਹੋਰ ਵਾਇਰਸ ਪੀੜਤ ਦੀ ਮੌਤ ਹੋ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 169 ਹੈ। ਯਾਦ ਰਹੇ ਸੂਬੇ 'ਚ 182 ਮਾਮਲੇ ਐਕਟਿਵ ਦੱਸੇ ਜਾ ਰਹੇ ਹਨ।


ਔਂਟੈਰੀਓ 'ਚ 9 ਦਿਨਾਂ 'ਚ ਅੱਠਵੀਂ ਵਾਰ 200 ਦੇ ਘੱਟ ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਲਗਾਤਾਰ 9 ਦਿਨ 'ਚ ਅੱਠਵੀਂ ਵਾਰ, 200 ਤੋਂ ਘਟ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਸੂਬੇ ਪੀੜਤਾਂ ਦੀ ਗਿਣਤੀ 33,000 ਦੇ ਪਾਰ ਪਹੁੰਚ ਚੁੱਕੀ ਹੈ। ਸੂਬੇ 'ਚ 33,637 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਔਂਟੈਰੀਓ 'ਚ ਇਸ ਵਾਇਰਸ ਸੰਬੰਧੀ 161 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਅਲਾਵਾ ਸੂਬੇ 'ਚ 3 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,609 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਹਾਲਾਂਕਿ ਸੂਬੇ ਦੇ 2,095 ਮਾਮਲੇ ਐਕਟਿਵ ਦੱਸੇ ਜਾ ਰਹੇ ਹਨ।


ਕਿਊਬੈਕ 'ਚ 22 ਮਾਰਚ ਤੋਂ ਹੁਣ ਤੱਕ ਦਾ ਵਾਇਰਸ ਪੀੜਤਾਂ ਦਾ ਸਭ ਤੋਂ ਛੋਟਾ ਵਾਧਾ

ਕਿਊਬੈਕ 'ਚ 22 ਮਾਰਚ ਤੋਂ ਬਾਅਦ, ਵਾਇਰਸ ਪੀੜਤਾਂ ਦਾ ਸਭ ਤੋਂ ਛੋਟਾ ਅੰਕੜਾ ਸਾਹਮਣੇ ਆਇਆ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 54,835 ਹੋ ਗਈ ਹੈ। ਕਿਊਬੈਕ 'ਚ 69 ਨਵੇਂ ਮਾਮਲੇ ਰਿਪੋਰਟ ਹੋਏ ਹਨ। ਇਸ ਤੋਂ ਅਲਾਵਾ ਕਿਊਬੈਕ 'ਚ ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,417 ਦੱਸੀ ਗਈ ਹੈ। 21 ਮਾਰਚ ਤੋਂ ਬਾਅਦ, ਇਹ ਪਹਿਲਾ ਮੌਕਾ ਹੈ, ਜਦ ਸੂਬੇ 'ਚ ਕਿਸੇ ਵਾਇਰਸ ਪੀੜਤ ਦੀ ਮੌਤ ਰਿਪੋਰਟ ਨਹੀਂ ਹੋਈ ਹੈ। ਯਾਦ ਰਹੇ ਕੱਲ ਕਿਊਬੈਕ 'ਚ 92 ਨਵੇਂ ਮਾਮਲੇ ਅਤਰ 9 ਮੌਤਾਂ ਦੀ ਜਾਣਕਾਰੀ ਦਿੱਤੀ ਗਈ ਸੀ।


ਐਲਬਰਟਾ 'ਚ 32 ਮਾਮਲੇ ਹੋਏ ਰਿਪੋਰਟ

ਐਲਬਰਟਾ ਦੇ ਵਿੱਚ ਕੋਵਿਡ-19 ਦੇ 32 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,736 ਤੱਕ ਪਹੁੰਚ ਗਈ ਹੈ। ਹਾਲਾਂਕਿ ਇੱਕ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਨਹੀਂ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 153 ਹੈ। ਸੂਬੇ ਦੇ 23 ਹੋਰ ਮਾਮਲੇ ਸੁਲਝਣ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ ਦੇ 542 ਮਾਮਲੇ ਐਕਟਿਵ ਦੱਸੇ ਜਾ ਰਹੇ ਹਨ।


ਬਾਕੀ ਸੂਬਿਆਂ ਦਾ ਹਾਲ

ਇਸਤੋਂ ਅਲਾਵਾ ਸਸਕੈਚਵਿਨ ਵਿੱਚ 751, ਮੈਨੀਟੋਬਾ 'ਚ 314, ਨਿਊ ਬਰੰਸਵਿਕ 'ਚ 164, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,436 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 64,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link