14.88C Vancouver
ADS

Oct 24, 2023 7:43 PM - The Canadian Press

ਗਾਜ਼ਾ 'ਚ ਫਿਊਲ ਦੀ ਕਮੀ ਕਾਰਨ ਛੇ ਹਸਪਤਾਲ ਬੰਦ

Share On
six-hospitals-closed-due-to-lack-of-fuel-in-gaza
A key meeting of the UN Security Council was held on Tuesday in which UN chief Antonio Guterres said targeting civilians in the name of attacking Hamas is wrong. (Photo: The Canadian Press)

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ 19ਵੇਂ ਦਿਨ ਵਿੱਚ ਦਾਖ਼ਿਲ ਹੋ ਗਈ ਹੈ।

ਗਾਜ਼ਾ ਤੋਂ ਖਬਰ ਆ ਰਹੀ ਹੈ ਕਿ ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਫਿਊਲ ਦੀ ਕਮੀ ਕਾਰਨ ਗਾਜ਼ਾ ਦੇ 6 ਹਸਪਤਾਲ ਬੰਦ ਕਰਨੇ ਪਏ ਹਨ।

ਇਨ੍ਹਾਂ ਵਿਚੋਂ 1 ਹਜ਼ਾਰ ਲੋਕ ਡਾਇਲਸਿਸ 'ਤੇ ਹਨ, ਜਦਕਿ 130 ਪ੍ਰੀਮੈਚਔਰ ਬੱਚੇ ਹਨ।

ਜੇਕਰ ਹਲਾਤ ਨਾ ਸੁਧਰੇ ਤਾਂ ਆਈਸੀਯੂ 'ਚ ਮਰੀਜ਼ਾਂ ਦੀ ਜਾਨ ਜਾ ਸਕਦੀ ਹੈ।

ਹੁਣ ਤੱਕ ਰਾਹਤ ਸਮੱਗਰੀ ਲੈ ਕੇ ਕੁੱਲ 54 ਟਰੱਕ ਗਾਜ਼ਾ ਪਹੁੰਚ ਚੁੱਕੇ ਹਨ।

ਸਮੱਸਿਆ ਇਹ ਹੈ ਕਿ ਉਨ੍ਹਾਂ ਵਿੱਚੋਂ ਕਿਸੇ ਕੋਲ ਵੀ ਫਿਊਲ ਨਹੀਂ ਸੀ, ਪਰ ਦਵਾਈਆਂ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੇ ਨਾਲ ਪਾਣੀ ਵੀ ਭੇਜਿਆ ਗਿਆ ਹੈ।

ਇਸ ਹਫਤੇ 250 ਟਰੱਕ ਹੋਰ ਆਉਣਗੇ, ਪਰ ਇਹ ਸਪੱਸ਼ਟ ਨਹੀਂ ਹੈ ਕਿ ਇਨ੍ਹਾਂ ਵਿਚ ਪੈਟਰੋਲ ਅਤੇ ਡੀਜ਼ਲ ਭੇਜਿਆ ਜਾਵੇਗਾ ਜਾਂ ਨਹੀਂ।

ਗਾਜ਼ਾ ਦੇ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਸੋਮਵਾਰ ਤੋਂ ਮੰਗਲਵਾਰ ਦਰਮਿਆਨ ਗਾਜ਼ਾ 'ਚ 47 ਹਵਾਈ ਹਮਲੇ ਹੋਏ।

ਇਨ੍ਹਾਂ 'ਚ 704 ਲੋਕ ਮਾਰੇ ਗਏ ਸਨ।

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਇਕ ਅਹਿਮ ਬੈਠਕ ਮੰਗਲਵਾਰ ਨੂੰ ਹੋਈ ਜਿਸ ਵਿੱਚ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਕਿਹਾ ਹਮਾਸ 'ਤੇ ਹਮਲੇ ਦੇ ਨਾਂ 'ਤੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ।

ਪੂਰੇ ਫਲਸਤੀਨ ਨੂੰ ਇੱਕ ਸੰਗਠਨ ਦੀ ਗਲਤੀ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ।

ਇਸ ਦੌਰਾਨ ਇਜ਼ਰਾਈਲ ਨੇ ਕਿਹਾ ਹੈ ਕਿ 7 ਅਕਤੂਬਰ ਨੂੰ ਹੋਏ ਹਮਲੇ 'ਚ ਮਾਰੇ ਗਏ 1500 ਲੋਕਾਂ 'ਚੋਂ 784 ਲੋਕਾਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ।

ਸਰਕਾਰ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਹੈ। ਪੂਰੀ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ।

Latest news

downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
vancouver-mayor-ken-sim-seeks-public-safety-referendum
Punjabi

ਵੈਨਕੂਵਰ ਦੇ ਮੇਅਰ ਕੇਨ ਸਿਮ ਵੱਲੋਂ ਜਨਤਕ ਸੁਰੱਖਿਆ ’ਤੇ ਜਨਮਤ ਸੰਗ੍ਰਹਿ ਦੀ ਮੰਗ

ਵੈਨਕੂਵਰ ਦੇ ਮੇਅਰ ਕੇਨ ਸਿਮ ਨੇ ਅਕਤੂਬਰ ਮਹੀਨੇ ਹੋਣ ਵਾਲੀਆਂ ਮਿਊਂਸਪਲ ਚੋਣਾਂ ਦੇ ਨਾਲ ਹੀ ਜਨਤਕ ਸੁਰੱਖਿਆ ਦੇ ਮੁੱਦੇ ’ਤੇ ਜਨਮਤ ਸੰਗ੍ਰਹਿ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਉਹਨਾਂ ਪ੍ਰੀਮੀਅਰ ਡੇਵਿਡ ਈਬੀ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ ਹਨ। ​
highway-97-in-summerland-temporarily-reopens-under-strict-rules
Punjabi

ਬੀ.ਸੀ. ਦੇ ਸਮਰਲੈਂਡ 'ਚ ਬੰਦ ਹੋਇਆ ਹਾਈਵੇਅ ਸਖ਼ਤ ਨਿਯਮਾਂ ਨਾਲ ਅਸਥਾਈ ਤੌਰ ’ਤੇ ਖੁੱਲ੍ਹਿਆ

ਬੀ.ਸੀ. ਦੇ ਸਮਰਲੈਂਡ ਵਿਚ ਬੰਦ ਹੋਇਆ ਹਾਈਵੇਅ 97 ਸਖ਼ਤ ਨਿਯਮਾਂ ਨਾਲ ਅਸਥਾਈ ਤੌਰ 'ਤੇ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ, ਟ੍ਰਾਂਸਪੋਰਟੇਸ਼ਨ ਮੰਤਰਾਲੇ ਮੁਤਾਬਕ, ਇਹ ਹਾਈਵੇਅ ਰੋਜ਼ਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਦੇ ਸੀਮਤ ਸਮੇਂ ਲਈ ਹੀ ਖੁੱਲ੍ਹਾ ਹੈ ਅਤੇ ਇਸ ਦੌਰਾਨ ਵਾਹਨਾਂ ਨੂੰ ਸੜਕ 'ਤੇ ਕਿਸੇ ਵੀ ਜਗ੍ਹਾ ਰੁਕਣ ਦੀ ਸਖ਼ਤ ਮਨਾਹੀ ਹੈ।
rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link