11.88C Vancouver
ADS

Jun 9, 2025 5:56 PM - The Canadian Press

ਓਨਟਾਰੀਓ ਵਿੱਚ ਬਿਨਾਂ ਟੀਕਾਕਰਨ ਵਾਲੀਆਂ ਮਾਵਾਂ ਨੇ ਖਸਰਾ ਪੀੜਤ 6 ਬੱਚਿਆਂ ਨੂੰ ਦਿੱਤਾ ਜਨਮ

Share On
six-infants-born-with-congenital-measles-in-ontario-from-unvaccinated-mothers
He says the infant also faced other serious medical complications unrelated to the virus.(Photo: The Canadian Press)

ਓਨਟਾਰੀਓ ਦੇ ਸਿਹਤ ਦੇ ਮੁੱਖ ਮੈਡੀਕਲ ਅਧਿਕਾਰੀ ਨੇ ਖੁਲਾਸਾ ਕੀਤਾ ਹੈ ਕਿ ਸੂਬੇ ਵਿਚ ਪਿਛਲੇ ਸਾਲ ਦੇ ਅਕਤੂਬਰ ਤੋਂ ਖਸਰੇ ਦਾ ਪ੍ਰਕੋਪ ਸ਼ੁਰੂ ਹੋਣ ਤੋਂ ਬਾਅਦ ਛੇ ਬੱਚੇ ਜਨਮ ਤੋਂ ਇਸ ਸੰਕਰਮਣ ਨਾਲ ਪੈਦਾ ਹੋਏ ਹਨ। ਡਾ. ਕੀਰਨ ਮੂਰ ਨੇ ਕਿਹਾ ਕਿ ਇਹ ਬੱਚੇ ਗਰਭ ਵਿਚ ਉਨ੍ਹਾਂ ਮਾਵਾਂ ਤੋਂ ਸੰਕਰਮਿਤ ਹੋਏ, ਜੋ ਬਿਨਾਂ ਟੀਕਾਕਰਨ ਤੋਂ ਸਨ।

ਮੁੱਖ ਮੈਡੀਕਲ ਅਫ਼ਸਰ ਨੇ ਕਿਹਾ ਕਿ ਇਹ ਬੱਚੇ ਠੀਕ ਹੋ ਚੁੱਕੇ ਹਨ ਪਰ ਉਨ੍ਹਾਂ ਵਿਚ ਸੰਕਰਮਣ ਨੂੰ ਰੋਕਿਆ ਜਾ ਸਕਦਾ ਸੀ ਜੇ ਉਨ੍ਹਾਂ ਦੀਆਂ ਮਾਵਾਂ ਦਾ ਖਸਰੇ ਤੋਂ ਬਚਾਅ ਦਾ ਟੀਕਾ ਕਰਨ ਕੀਤਾ ਗਿਆ ਹੁੰਦਾ। ਉਨ੍ਹਾਂ ਕਿਹਾ ਕਿ ਖਸਰੇ ਨਾਲ ਜਨਮ ਲੈਣ ਵਾਲੇ ਬੱਚੇ ਨੂੰ ਗੰਭੀਰ ਚੁਣੌਤੀਆਂ ਹੋ ਸਕਦੀਆਂ ਹਨ, ਜਿਨ੍ਹਾਂ ਵਿਚ ਦਿਮਾਗ ਦੀ ਸੋਜ ਅਤੇ ਮੌਤ ਵੀ ਸ਼ਾਮਲ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਡਾ. ਮੂਰ ਵਲੋਂ ਸਮੇਂ ਤੋਂ ਪਹਿਲਾਂ ਜਨਮੇ ਅਤੇ ਖਸਰੇ ਨਾਲ ਸੰਕ੍ਰਮਿਤ ਇੱਕ ਬੱਚੇ ਦੀ ਮੌਤ ਹੋਣ ਦੀ ਰਿਪੋਰਟ ਦਿੱਤੀ ਗਈ ਸੀ। ਡਾ. ਮੂਰ ਨੇ ਦੱਸਿਆ ਕਿ ਓਨਟਾਰੀਓ ਵਿਚ 40 ਗਰਭਵਤੀ ਔਰਤਾਂ ਖਸਰੇ ਨਾਲ ਸੰਕ੍ਰਮਿਤ ਹੋਈਆਂ ਹਨ ਅਤੇ ਸਿਰਫ਼ ਦੋ ਦਾ ਹੀ ਟੀਕਾਕਰਨ ਹੋਇਆ ਸੀ।

Latest news

carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link