13.08C Vancouver
ADS

Nov 5, 2021 7:33 PM - The Canadian Press

ਬੀ.ਸੀ. 'ਚ ਬ੍ਰਦਰਸ ਕੀਪਰਸ ਗਿਰੋਹ ਨਾਲ ਜੁੜੇ ਤਿੰਨ ਆਦਮੀ ਤੇ ਤਿੰਨ ਔਰਤਾਂ ਗ੍ਰਿਫਤਾਰ: ਪੁਲਿਸ

Share On
six-people-related-to-brothers-keepers-drug-trafficking-network-arrested-in-b-c-police
Police say six people from around BC with links to a prominent gang have been charged following an investigation that began in 2018. (Photo - CFSEU-BC/Twitter)

ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਬੀ.ਸੀ. 'ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 2 ਦੀ ਭਾਲ ਜਾਰੀ ਹੈ।

ਸਾਲ 2018 'ਚ ਸ਼ੁਰੂ ਕੀਤੀ ਜਾਂਚ ਤੋਂ ਬਾਅਦ ਹੁਣ ਇਹ ਗ੍ਰਿਫਤਾਰੀਆਂ ਹੋਈਆਂ ਹਨ।

ਕੰਬਾਈਂਡ ਫੋਰਸਿਸ ਸਪੈਸ਼ਲ ਐਨਫੋਰਸਮੈਂਟ ਯੂਨਿਟ ਨੇ ਦੱਸਿਆ ਕਿ ਸ਼ੱਕੀ ਲੋਕ 'ਬ੍ਰਦਰਸ ਕੀਪਰਸ' ਡਰੱਗ ਤਸਕਰੀ ਗਿਰੋਹ ਦਾ ਹਿੱਸਾ ਹਨ।

ਏਜੈਂਸੀ ਅਨੁਸਾਰ ਇਨ੍ਹਾਂ ਲੋਕਾਂ ਨੂੰ ਹਿੰਸਕ ਗਤੀਵਿਧੀ ਲਈ ਜਾਣਿਆ ਜਾਂਦਾ ਹੈ।

ਪੁਲਿਸ ਨੇ ਦੱਸਿਆ ਕਿ ਤਲਾਸ਼ੀ ਦੇ ਵਰੰਟਾਂ ਦੌਰਾਨ ਡਰੱਗਸ ਬਰਾਮਦ ਹੋਏ ਜਿਸ 'ਚ ਕੋਕੇਨ ਅਤੇ ਫੈਂਟਾਨਿਲ ਵੀ ਸ਼ਾਮਿਲ ਸੀ।

ਇਸ ਤੋਂ ਇਲਾਵਾ ਭਰੀ ਹੋਈ ਬੰਦੂਕ, ਸਿੰਥੈਟਿਕ ਡਰੱਗਸ ਬਣਾਉਣ ਲਈ ਵਰਤੀ ਜਾਣ ਵਾਲੀ ਲੈਬ ਇਕਵਿਪਮੈਂਟ ਅਤੇ $50,000 ਤੋਂ ਵਧੇਰੇ ਕੈਸ਼ ਬਰਾਮਦ ਹੋਇਆ।

ਗ੍ਰਿਫਤਾਰ ਕੀਤੇ ਲੋਕਾਂ 'ਚ 3 ਆਦਮੀ ਅਤੇ 3 ਔਰਤਾਂ ਹਨ।

ਇਨ੍ਹਾਂ ਲੋਕਾਂ 'ਤੇ ਡਰੱਗ ਤਸਕਰੀ ਸੰਬੰਧੀ ਅਤੇ ਅਪਰਾਧਿਕ ਗਰੁੱਪ ਦੇ ਮੈਂਬਰ ਹੋਣ ਸੰਬੰਧੀ ਦੋਸ਼ ਲੱਗੇ ਹਨ।

ਗ੍ਰਿਫਤਾਰ ਕੀਤੇ ਗਏ ਲੋਕਾਂ 'ਚ ਵੈਨਕੂਵਰ ਦਾ 29 ਸਾਲਾ ਅਮਨਦੀਪ ਸਿੰਘ ਕੰਗ ਅਤੇ ਸਰੀ ਦਾ 22 ਸਾਲਾ ਡਾਈਲਨ ਰੌਬਰਟ ਫੈਰੀਸ ਸ਼ਾਮਿਲ ਹੈ।

ਇਸ ਤੋਂ ਇਲਾਵਾ ਸਰੀ ਦੀ 45 ਸਾਲਾ ਮੌਸ਼ਮੇਮ ਖਾਨੂਨ ਖਾਨ ਅਤੇ ਵੈਨਕੂਵਰ ਦੀ 25 ਸਾਲਾ ਤਨੀਸ਼ਾ ਭੱਟੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

21 ਸਾਲਾ ਐਂਡਰਿਊ ਮਿਗੁਏਲ ਬੈਸਟ ਅਤੇ 21 ਸਾਲਾ ਜੰਨਤ ਬੀਬੀ ਨਦੀਮ ਦੇ ਫਿਲਹਾਲ ਪੁਲਿਸ ਦੇ ਹੱਥ ਨਾ ਲੱਗਣ ਦੀ ਜਾਣਕਾਰੀ ਦਿੱਤੀ ਗਈ ਹੈ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link