11.15C Vancouver
ADS

Apr 14, 2025 2:21 PM - The Canadian Press

ਸਰੀ, ਬੀ.ਸੀ 'ਚ ਹਿੱਟ ਐਂਡ ਰਨ 'ਚ ਛੇ ਸਾਲਾ ਬੱਚੀ ਦੀ ਮੌਤ, ਦੋ ਹੋਰ ਜ਼ਖਮੀ

Share On
six-year-old-dead-two-others-injured-in-surrey-bc-hit-and-run
Police say the cause of the collision remains unknown, but they believe alcohol may be a contributing factor.

ਸਰੀ ਦੇ ਫਰੇਜ਼ਰ ਹਾਈਟਸ ਇਲਾਕੇ ਵਿਚ ਬੀਤੇ ਦਿਨ ਵਾਪਰੇ ਹਿੱਟ-ਐਂਡ-ਰਨ ਹਾਦਸੇ ਦੌਰਾਨ 6 ਸਾਲਾ ਬੱਚੀ ਦੀ ਮੌਤ ਹੋ ਗਈ। ਪੁਲਿਸ ਨੇ ਸ਼ੱਕੀ ਡਰਾਈਵਰ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਹ ਹਾਦਸਾ 164 ਸਟ੍ਰੀਟ ਅਤੇ 108 ਐਵੇਨਿਊ ਦੇ ਚੌਰਾਹੇ 'ਤੇ ਸ਼ਾਮ ਕਰੀਬ 4.11 ਵਜੇ ਵਾਪਰਿਆ। ਪੁਲਿਸ ਨੇ ਦੱਸਿਆ ਕਿ ਪੈਦਲ ਜਾ ਰਹੇ 3 ਬੱਚੇ ਇਕ ਵਾਹਨ ਦੀ ਲਪੇਟ ਵਿਚ ਆ ਗਏ। ਬੱਚਿਆਂ ਨੂੰ ਟੱਕਰ ਮਾਰਨ ਮਗਰੋਂ ਡਰਾਈਵਰ ਉੱਥੋਂ ਫਰਾਰ ਹੋ ਗਿਆ ਸੀ।

ਪੈਰਾਮੈਡਿਕਸ ਨੇ 6 ਸਾਲਾ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਤ ਹੋ ਗਈ। 7 ਸਾਲਾ ਬੱਚੀ ਅਤੇ 16 ਸਾਲਾ ਲੜਕੇ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਇਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਮੁਤਾਬਕ ਡਰਾਈਵਰ ਨੇ ਅੱਗੇ ਜਾ ਕੇ ਇਕ ਹੋਰ ਵਾਹਨ ਨੂੰ ਟੱਕਰ ਮਾਰੀ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਮੰਨਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਸ਼ਰਾਬ ਪੀਤੀ ਸੀ। ਪੁਲਿਸ ਨੇ ਕਿਹਾ ਕਿ ਜੇਕਰ ਕਿਸੇ ਕੋਲ ਇਸ ਸਬੰਧੀ ਹੋਰ ਜਾਣਕਾਰੀ ਹੋਵੇ ਤਾਂ ਉਹ ਉਨ੍ਹਾਂ ਨੂੰ ਦੱਸ ਕੇ ਮਦਦ ਕਰ ਸਕਦਾ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link