14.23C Vancouver
ADS

Oct 17, 2023 6:01 PM - The Canadian Press

ਇਜ਼ਰਾਈਲ-ਹਮਾਸ ਜੰਗ ਵਿੱਚ ਛੇਵੇਂ ਕੈਨੇਡੀਅਨ ਦੀ ਮੌਤ, ਦੋ ਲਾਪਤਾ: ਵਿਦੇਸ਼ ਮੰਤਰੀ

Share On
sixth-canadian-killed-in-israel-hamas-war-two-missing-foreign-minister
Joly says two Canadians remain missing, and two more flights arranged by Canada's military are leaving Tel Aviv today to help citizens, permanent residents and their families leave the country. (Photo: The Canadian Press)

ਕੈਨੇਡਾ ਦੀ ਵਿਦੇਸ਼ ਮੰਤਰੀ ਮੇਲੇਨੀ ਜੌਲੀ ਨੇ ਓਟਾਵਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਵਿੱਚ ਇੱਕ ਹੋਰ ਕੈਨੇਡੀਅਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਇੱਕ ਹਫ਼ਤਾ ਪਹਿਲਾਂ ਇਜ਼ਰਾਈਲ ਵਿੱਚ ਹਮਾਸ ਦੇ ਹਮਲੇ ਦੌਰਾਨ ਬੰਧਕ ਬਣਾਈ ਗਈ ਇੱਕ ਨੌਜਵਾਨ ਲੜਕੀ ਦੀ ਜੰਗ ਵਿੱਚ ਮੌਤ ਹੋਈ ਹੈ।

ਜੌਲੀ ਨੇ ਕਿਹਾ ਅਸੀਂ ਹੁਣ ਛੇ ਮੌਤਾਂ ਦੀ ਪੁਸ਼ਟੀ ਕਰ ਰਹੇ ਹਾਂ ਅਤੇ 2 ਕੈਨੇਡੀਅਨ ਅਜੇ ਵੀ ਲਾਪਤਾ ਹਨ। ਮਰਨ ਵਾਲੀ ਲੜਕੀ ਦਾ ਨਾਮ ਟਿਫੇਰੇਟ ਲੈਪਿਡੋਟ ਹੈ, ਪਰਿਵਾਰ ਨੇ ਉਸ ਦੀ ਮੌਤ ਨੂੰ ਮੀਡੀਆ ਨਾਲ ਸਾਂਝਾ ਕਰਨ ਦੀ ਸਹਿਮਤੀ ਦਿੱਤੀ ਹੈ।

ਪਰਿਵਾਰ ਅਨੁਸਾਰ ਟਿਫੇਰੇਟ ਨੇ ਹਮਾਸ ਹਮਲੇ ਦੌਰਾਨ ਆਪਣੀ ਮਾਂ ਨੂੰ ਫ਼ੋਨ ਕੀਤਾ ਅਤੇ ਦੱਸਿਆ ਕਿ ਇੱਕ ਅੱਤਵਾਦੀ ਹਮਲਾ ਹੋ ਰਿਹਾ ਹੈ ਤੇ ਉਹ ਇੱਕ ਦੋਸਤ ਦੇ ਨਾਲ ਝਾੜੀਆਂ ਵਿੱਚ ਲੁਕੀ ਹੋਈ ਸੀ ਜਿਸਨੂੰ 7 ਅਕਤੂਬਰ ਨੂੰ ਅਗਵਾ ਕਰ ਲਿਆ ਸੀ।

ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਕੈਨੇਡੀਅਨ ਆਰਮਡ ਫੋਰਸਿਜ਼ ਦੀਆਂ 10 ਤੋਂ ਵੱਧ ਉਡਾਣਾਂ ਹੁਣ ਤੱਕ ਤਲ ਅਵੀਵ ਤੋਂ 1,300 ਤੋਂ ਵੱਧ ਯਾਤਰੀਆਂ ਨੂੰ ਇਜ਼ਰਾਈਲ ਤੋਂ ਕੱਢ ਚੁੱਕੀਆਂ ਹਨ।

ਦੱਸ ਦਈਏ ਕਿ ਇਜ਼ਰਾਈਲ-ਹਮਾਸ ਯੁੱਧ ਵਿੱਚ ਹੁਣ ਤੱਕ 6 ਕੈਨੇਡੀਅਨਾਂ ਦੀ ਮੌਤ ਦੀ ਪੁਸ਼ਟੀ ਹੋ ਗਈ ਹੈ ਅਤੇ 2 ਹੋਰ ਲਾਪਤਾ ਦੱਸੇ ਜਾ ਰਹੇ ਹਨ।

ਮਰਨ ਵਾਲਿਆਂ ਵਿੱਚ 3 ਲੜਕੀਆਂ ਤੇ 3 ਲੜਕੇ ਸ਼ਾਮਿਲ ਹਨ।

Latest news

rcmp-seeks-public-assistance-in-locating-amandeep-singh
Punjabi

ਲੈਂਗਲੀ ਤੋਂ ਪੰਜਾਬੀ ਵਿਅਕਤੀ ਲਾਪਤਾ,ਆਰਸੀਐਮਪੀ ਵਲੋਂ ਕੀਤੀ ਜਾ ਰਹੀ ਭਾਲ

ਲੈਂਗਲੀ ਤੋਂ ਇੱਕ ਪੰਜਾਬੀ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰਸੀਐਮਪੀ ਵਲੋਂ ਉਸ ਦੀ ਪਛਾਣ 45 ਸਾਲਾ ਅਮਨਦੀਪ ਸਿੰਘ ਦੱਸੀ ਗਈ ਹੈ। ਪੁਲਿਸ ਮੁਤਾਬਕ, ਅਮਨਦੀਪ ਪਿਛਲੇ ਇੱਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਗੁੰਮਸ਼ੁਦਗੀ ਦੀ ਰਿਪੋਰਟ 8 ਅਗਸਤ ਨੂੰ ਦਿੱਤੀ ਗਈ ਅਤੇ ਉਸ ਨੂੰ ਆਖਰੀ ਵਾਰ 6 ਅਗਸਤ ਨੂੰ ਦੇਖਿਆ ਗਿਆ ਸੀ।
sukhbir-badal-discharged-from-hospital-gives-first-statement-after-attack
Punjabi

ਸੁਖਬੀਰ ਸਿੰਘ ਬਾਦਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ, ਹਮਲੇ ਤੋਂ ਬਾਅਦ ਆਇਆ ਪਹਿਲਾ ਬਿਆਨ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨ੍ਹਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ।
canada-u-s-trade-talks-intensify-as-50-tariff-deadline-nears
Punjabi

Canada-U.S. Trade Talks Intensify as 50% Tariff Deadline Nears

ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅੱਜ ਦੇਸ਼ ਭਾਰ ਦੇ ਵਪਾਰ ਮੰਤਰੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਲਾਹਕਾਰ ਕਮੇਟੀ ਨੂੰ ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਬਾਰੇ ਬ੍ਰੀਫਿੰਗ ਦੇਣਗੇ ਕਿਉਂਕਿ 19 ਅਗਸਤ ਨੂੰ ਕੈਨੇਡੀਅਨ ਸਾਮਾਨ 'ਤੇ ਲੱਗਣ ਵਾਲੇ 50 ਫੀਸਦੀ ਨਵੇਂ ਟੈਰਿਫ ਦੀ ਡੈੱਡਲਾਈਨ ਬਹੁਤ ਨੇੜੇ ਆ ਗਈ ਹੈ।
alberta-plans-100-year-study-of-provinces-water-security
Punjabi

ਐਲਬਰਟਾ ਕਰੇਗਾ ਪਾਣੀ ਟਰਾਂਸਫਰ ਪ੍ਰੋਜੈਕਟ ਦੀ ਸਮੀਖਿਆ, ਹੋਵੇਗਾ $400,000 ਦਾ ਖਰਚਾ

ਐਲਬਰਟਾ ਸਰਕਾਰ ਨੇ ਸੂਬੇ ਵਿੱਚ ਅਗਲੇ 100 ਸਾਲਾਂ ਲਈ ਪਾਣੀ ਦੀ ਸਪਲਾਈ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਇੱਕ ਵਿਸ਼ੇਸ਼ ਵ੍ਹਾਈਟ ਪੇਪਰ ਤਿਆਰ ਕਰਨ ਲਈ ਤਜਵੀਜ਼ਾਂ ਦੀ ਮੰਗ (RFP) ਜਾਰੀ ਕੀਤੀ ਹੈ। $400,000 ਦੀ ਲਾਗਤ ਵਾਲੇ ਇਸ ਅਧਿਐਨ ਤਹਿਤ ਦੁਨੀਆ ਭਰ ਦੇ ਵੱਡੇ ਵਾਟਰ ਟਰਾਂਸਫਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਐਲਬਰਟਾ ਵੀ ਅਜਿਹੀ ਤਕਨੀਕ ਅਪਣਾ ਸਕਦਾ ਹੈ।
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link