18.95C Vancouver
ADS

Jul 29, 2020 12:35 AM -

ਬੀ.ਸੀ., ਔਂਟੈਰੀਓ ਅਤੇ ਐਲਬਰਟਾ 'ਚ ਕੋਵਿਡ-19 ਮਾਮਲਿਆਂ 'ਚ ਕੁਝ ਗਿਰਾਵਟ

Share On
slight-drop-in-covid-19-figures-in-b-c-ontario-and-alberta
People attempt to physical distance themselves from one another as they walk along the seawall in Vancouver, Tuesday, March 31, 2020. THE CANADIAN PRESS/Jonathan Hayward

ਮੰਗਲਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 114,994 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,912 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 23 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 23 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,523 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 194 ਹੈ। ਬੀ.ਸੀ. 'ਚ 253 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ। ਹੁਣ ਤੱਕ ਵਾਇਰਸ ਲਈ ਪਾਜ਼ਿਟਿਵ ਪਾਏ ਗਏ 3,076 ਮਾਮਲੇ ਸੁਲਝ ਜਾਣ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।


ਔਂਟੈਰੀਓ 'ਚ 4 ਵਾਇਰਸ ਪੀੜਤਾਂ ਦੀ ਮੌਤ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ 111 ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਕਈ ਦਿਨ ਤੱਕ 200 ਤੋਂ ਘੱਟ ਮਾਮਲੇ ਦਰਜ ਕੀਤੇ ਜਾਣ ਤੋਂ ਬਾਅਦ, ਬੀਤੇ ਹਫ਼ਤੇ ਮੰਗਲਵਾਰ ਨੂੰ ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 200 ਤੋਂ ਪਾਰ ਹੋ ਗਈ ਸੀ। ਹਾਲਾਂਕਿ ਔਂਟੈਰੀਓ 'ਚ ਬੀਤੇ ਹਫ਼ਤੇ ਬੁੱਧਵਾਰ ਤੋਂ ਅੱਜ ਤੱਕ, ਫਿਰ ਤੋਂ 200 ਤੋਂ ਘੱਟ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 38,910 ਤੱਕ ਪਹੁੰਚ ਗਈ ਹੈ। ਅੱਜ ਸੂਬੇ 'ਚ ਵਾਇਰਸ ਸੰਬੰਧੀ 4 ਹੋਰ ਮੌਤਾਂ ਦਰਜ ਕੀਤੀਆਂ ਗਈਆਂ ਹਨ। ਹੁਣ ਤੱਕ ਔਂਟੈਰੀਓ ਦੇ 2,768 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ ਦੇ ਅੱਜ ਰਿਪੋਰਟ ਹੋਏ ਮਾਮਲਿਆਂ 'ਚ 29 ਮਾਮਲੇ ਅਜਿਹੇ ਸਨ ਜੋ ਕਿ 19 ਸਾਲ ਤੋਂ ਘੱਟ ਉਮਰ ਦੇ ਲੋਕਾਂ ਨਾਲ ਸੰਬੰਧਤ ਸਨ। ਇਸ ਤੋਂ ਅਲਾਵਾ ਨਵੇਂ ਮਾਮਲਿਆਂ 'ਚ 20 ਤੋਂ 39 ਸਾਲ ਦੀ ਉਮਰ ਦੇ ਵਿਚਾਲੇ ਦੇ 47 ਲੋਕ ਪੀੜਤ ਦੱਸੇ ਗਏ ਹਨ।


ਕਿਊਬੈਕ 'ਚ ਫਿਰ ਤੋਂ ਵਾਇਰਸ ਸੰਬੰਧੀ ਮਾਮਲਿਆਂ 'ਚ ਵਾਧਾ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 169 ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 15 ਦਿਨ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 58,897 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 145 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 169 ਨਵੇਂ ਮਾਮਲੇ ਰਿਪੋਰਟ ਹੋਏ ਹਨ, ਜਦਕਿ 3 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,670 ਦੱਸੀ ਗਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 2,100 ਦੇ ਕਰੀਬ ਹੈ।


ਐਲਬਰਟਾ 'ਚ 100 ਤੋਂ ਹੇਠਾਂ ਆਈ ਵਾਇਰਸ ਪੀੜਤਾਂ ਦੀ ਗਿਣਤੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 80 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 10,470 ਹੋ ਗਈ ਹੈ। ਐਲਬਰਟਾ 'ਚ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 187 ਹੋ ਗਈ ਹੈ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,397 ਦੱਸੀ ਗਈ ਹੈ। ਯਾਦ ਰਹੇ ਕੱਲ ਦੇ ਅੰਕੜੇ ਜਾਰੀ ਕਰਦੇ ਹੋਏ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਇਹ ਵੀ ਕਿਹਾ ਸੀ ਕਿ, ਜ਼ਰੂਰੀ ਹੈ ਕਿ ਅਜੇ ਥੱਕਿਆ ਨਾ ਜਾਵੇ, ਅਤੇ ਇਹ ਵਾਇਰਸ ਇੱਕ ਪਾਣੀ ਦੀ ਕੰਧ ਜਿਹਾ ਹੈ, ਜੋ ਲਗਾਤਾਰ ਆਪਣੇ ਵੱਲ ਵੱਧ ਰਿਹਾ ਹੈ, ਅਤੇ ਇਸ ਤੋਂ ਬਚਣ ਦਾ ਇੱਕੋ ਤਰੀਕਾ ਹੈ, ਜੋ ਕਿ, ਸਿਹਤ ਸੁਰੱਖਿਆ ਕਦਮਾਂ ਦੀ ਪਾਲਣਾ ਕਰਦੇ ਰਹਿਣਾ ਹੈ। ਬੀਤੇ ਕੁਝ ਦਿਨਾਂ 'ਚ ਲਗਾਤਾਰ ਐਲਬਰਟਾ 'ਚ 100 ਤੋਂ ਵਧੇਰੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ, ਅੱਜ ਦਾ ਵਾਧਾ ਘੱਟ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਐਲਬਰਟਾ 'ਚ 10,470, ਸਸਕੈਚਵਿਨ ਵਿੱਚ 1,218, ਮੈਨੀਟੋਬਾ 'ਚ 405, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 266 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,912 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link