17.72C Vancouver
ADS

May 12, 2020 7:31 PM -

ਬੀ.ਸੀ. 'ਚ ਬੇਘਰ ਅਤੇ ਕਮਜ਼ੋਰ ਆਰਥਿਕ ਹਾਲਾਤਾਂ ਵਾਲਿਆਂ ਨੂੰ 3,500 ਸਮਾਰਟਫੋਨ ਵੰਡਣ ਦੀ ਤਿਆਰੀ

Share On
smart-phones-for-b-c-s-vulnerable-homeless-aids-access-to-supports-services
Park rangers stand by as Kim Berg moves her belongings out of a homeless camp at Oppenheimer Park just before a 12 p.m. deadline for the park to be vacated, in the Downtown Eastside of Vancouver, on Saturday, May 9, 2020. Vulnerable and homeless people across British Columbia could soon receive a smartphone to access support services and to stay connected with friends and family while practising physical distancing. THE CANADIAN PRESS/Darryl Dyck

ਬ੍ਰਿਟਿਸ਼ ਕੋਲੰਬੀਆ ਦੇ ਬੇਘਰ ਲੋਕ ਜਾਂ ਆਰਥਿਕ ਕਮਜ਼ੋਰੀ ਦਾ ਸਾਹਮਣਾ ਕਰ ਰਹੇ ਲੋਕ ਜਲਦੀ ਹੀ ਇੱਕ ਸਮਾਰਟਫੋਨ ਦੇ ਹੱਕਦਾਰ ਬਣ ਸਕਦੇ ਹਨ।

ਇਨ੍ਹਾਂ ਲੋਕਾਂ ਨੂੰ ਸਮਾਰਟਫੋਨ ਇਸ ਲਈ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਫਿਜ਼ੀਕਲ ਡਿਸਟੈਨਸਿੰਗ ਦੀ ਪਾਲਣਾ ਕਰਦੇ ਹੋਏ, ਇਨ੍ਹਾਂ ਲੋਕਾਂ ਨੂੰ ਸਹਿਯੋਗ ਸੇਵਾਵਾਂ ਹਾਸਿਲ ਕਰਨ ਜਾਂ ਆਪਣੇ ਦੋਸਤਾਂ ਅਤੇ ਪਰਿਵਾਰਾਂ ਦੇ ਨਾਲ ਸੰਪਰਕ ਬਣਾ ਕੇ ਰੱਖਣ 'ਚ ਕੋਈ ਪ੍ਰੇਸ਼ਾਨੀ ਨਾ ਹੋਵੇ।

ਸੋਸ਼ਲ ਡਵੈਲਪਮੈਂਟ ਅਤੇ ਪਾਵਰਟੀ ਰਿਡਕਸ਼ਨ ਮੰਤਰੀ (Social Development and Poverty Reduction minister) ਸ਼ੇਨ ਸਿੰਪਸਨ ਅਨੁਸਾਰ ਕਰੀਬ 3,500 ਸਮਾਰਟਫੋਨ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਸ ਦੇ ਆਸਰੇ ਬੇਘਰ ਲੋਕ ਸਹਿਯੋਗ ਸੇਵਾਵਾਂ ਹਾਸਿਲ ਕਰਨ 'ਚ ਕਾਮਯਾਬ ਹੋ ਸਕਣਗੇ ਅਤੇ ਨਾਲ ਹੀ ਇਸ ਸੰਕਟ ਦੀ ਘੜੀ 'ਚ ਆਪਣੇ ਕਰੀਬੀਆਂ ਦੇ ਸੰਪਰਕ 'ਚ ਰਹਿਣ ਵਿੱਚ ਆਸਾਨੀ ਮਹਿਸੂਸ ਕਰਨਗੇ।

ਸਿੰਪਸਨ ਨੇ ਦੱਸਿਆ ਕਿ 1,000 ਸਮਾਰਟਫੋਨਾਂ ਦੀ ਵੰਢ ਪਹਿਲਾਂ ਹੀ ਹੋ ਚੁੱਕੀ ਹੈ।

ਇਸ ਦੇ ਵਿੱਚ 200 ਸਮਾਰਟਫੋਨ ਉਨ੍ਹਾਂ ਲੋਕਾਂ ਨੂੰ ਦਿੱਤੇ ਗਏ ਹਨ, ਜਿੰਨਾ ਨੂੰ ਵਿਕਟੋਰੀਆ ਦੇ ਕੈਂਪਾਂ ਜਾਂ ਵੈਨਕੂਵਰ 'ਚ ਓਪਨਹਾਈਮਰ ਪਾਰਕ ਤੋਂ ਹਟਾ ਕੇ ਹੋਟਲਾਂ 'ਚ ਰਹਿਣ ਦੀ ਜਗ੍ਹਾ ਦਿੱਤੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਬੇਘਰ ਲੋਕਾਂ ਨੂੰ ਸੇਵਾਵਾਂ ਅਤੇ ਸਹਿਯੋਗ ਪ੍ਰਦਾਨ ਕਰਨ ਵਾਲੇ ਸੰਗਠਨਾਂ ਵੱਲੋਂ ਇਨ੍ਹਾਂ ਸਮਾਰਟਫੋਨਜ਼ ਦੀ ਵੰਢ ਕੀਤੀ ਜਾ ਰਹੀ ਹੈ।

ਪ੍ਰਦਾਨ ਕੀਤੇ ਜਾ ਰਹੇ ਫੋਨਾਂ ਦੇ ਵਿੱਚ ਵਾਈ-ਫਾਈ ਨਾਲ ਕਨੈਕਸ਼ਨ ਬਣਾਇਆ ਜਾ ਸਕਦਾ ਹੈ ਅਤੇ ਇਸ ਦੇ ਵਿੱਚ $10 ਦਾ ਪ੍ਰੀ-ਲੋਡਿਡ (pre-loaded) ਡਾਟਾ ਕਾਰਡ ਵੀ ਹੈ, ਜਿਸ ਦੇ ਨਾਲ ਲੋਕਾਂ ਲਈ ਇੰਟਰਨੈਟ ਦੀ ਵਰਤੋਂ ਆਸਾਨ ਹੋ ਸਕੇਗੀ।

ਸੋਸ਼ਲ ਪਲੈਨਿੰਗ ਅਤੇ ਰਿਸਰਚ ਕਾਉਂਸਿਲ ਆਫ ਬੀ.ਸੀ. (Social Planning and Research Council of B.C.) ਦੇ ਐਗਜ਼ੀਕਿਟਿਵ ਡਾਇਰੈਕਟਰ, ਲੌਰੇਨ ਕੋਪਾਸ ਦਾ ਕਹਿਣਾ ਹੈ ਕਿ ਬੁਨਿਆਦੀ ਕਮਿਊਨੀਕੇਸ਼ਨ ਇਹ ਯਕੀਨੀ ਬਣਾਉਣ 'ਚ ਮਦਦ ਪ੍ਰਦਾਨ ਕਰਦੀ ਹੈ ਕਿ ਇਸ ਪੈਂਡੇਮਿਕ ਦੇ ਦੌਰਾਨ ਲੋੜੀਂਦੇ ਫਿਜ਼ੀਕਲ ਡਿਸਟੈਨਸਿੰਗ ਜਿਹੇ ਕਦਮਾਂ ਦਾ ਧਿਆਨ ਰੱਖਿਆ ਜਾਵੇ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link