17.21C Vancouver
ADS

Sep 29, 2025 1:09 PM - The Canadian Press

ਸਮਿਥ ਦੀ ਅਗਵਾਈ ਵਾਲਾ ਐਲਬਰਟਾ ਨੈਕਸਟ ਪੈਨਲ ਅੱਜ ਕੈਲਗਰੀ 'ਚ ਆਪਣਾ ਆਖ਼ਰੀ ਟਾਊਨ ਹਾਲ ਕਰੇਗਾ

Share On
smith-alberta-next-panel-to-close-out-cross-province-tour-in-calgary
It's their tenth and final town hall since July consulting residents about the province's relationship with the federal government.(Photo- The Canadian Press)


ਐਲਬਰਟਾ ਪ੍ਰੀਮੀਅਰ ਡੈਨੀਅਲ ਸਮਿਥ ਦੀ ਅਗਵਾਈ ਵਾਲਾ ਐਲਬਰਟਾ ਨੈਕਸਟ ਪੈਨਲ ਅੱਜ ਰਾਤ ਨੂੰ ਕੈਲਗਰੀ ਵਿੱਚ ਆਪਣਾ ਆਖ਼ਰੀ ਟਾਊਨ ਹਾਲ ਕਰੇਗਾ। ਸੂਬੇ ਭਰ ਵਿੱਚ ਜੁਲਾਈ ਤੋਂ ਸ਼ੁਰੂ ਹੋਈ ਐਲਬਰਟਾ ਨੈਕਸਟ ਪੈਨਲ ਦੇ ਟਾਊਨ ਹਾਲਾਂ ਦੀ ਲੜੀ ਦਾ ਇਹ ਦਸਵਾਂ ਅਤੇ ਆਖ਼ਰੀ ਟਾਊਨ ਹਾਲ ਹੋਵੇਗਾ। ਇਨ੍ਹਾਂ ਟਾਊਨ ਹਾਲਾਂ ਦਾ ਉਦੇਸ਼ ਫੈਡਰਲ ਸਰਕਾਰ ਨਾਲ ਸੂਬੇ ਦੇ ਸੰਬੰਧਾਂ ਨੂੰ ਲੈ ਕੇ ਐਲਬਰਟਾ ਵਾਸੀਆਂ ਦੇ ਵਿਚਾਰ ਇਕੱਠੇ ਕਰਨਾ ਸੀ।

ਸੂਬਾ ਸਰਕਾਰ ਇਸ ਪੈਨਲ ਤਹਿਤ ਛੇ ਵਿਚਾਰਾਂ ਨੂੰ ਲੈ ਕੇ ਲੋਕਾਂ ਦੀ ਰਾਏ ਜਾਨਣਾ ਚਾਹੁੰਦੀ ਸੀ,ਜਿਸ ਵਿੱਚ ਸੂਬੇ ਦਾ ਕੈਨੇਡਾ ਪੈਨਸ਼ਨ ਯੋਜਨਾ ਤੋਂ ਵੱਖ ਹੋਣਾ,ਸੂਬੇ ਦੀ ਆਪਣੀ ਪੁਲਿਸ ਫੋਰਸ ਬਣਾਉਣਾ ਅਤੇ ਇੰਮੀਗ੍ਰੇਸ਼ਨ ਵਰਗੇ ਮੁੱਦੇ ਸ਼ਾਮਲ ਸਨ। ਇਨ੍ਹਾਂ ਟਾਊਨ ਹਾਲਾਂ ਦੌਰਾਨ ਸਰਕਾਰ ਨੂੰ ਜ਼ਿਆਦਾਤਰ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ।ਕੈਲਗਰੀ ਟਾਊਨ ਹਾਲ ਪੈਨਲ ਦਾ ਵਿਅਕਤੀਗਤ ਤੌਰ ‘ਤੇ ਆਖ਼ਰੀ ਸਮਾਗਮ ਹੈ, ਇਸ ਤੋਂ ਬਾਅਦ ਬੁੱਧਵਾਰ ਰਾਤ ਨੂੰ ਇੱਕ ਟੈਲੀਫੋਨ ਟਾਊਨ ਹਾਲ ਵੀ ਕੀਤਾ ਜਾਵੇਗਾ ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link