15.76C Vancouver
ADS

Jun 1, 2026 2:18 PM - Connect Newsroom - Ramandeep Kaur with files from The Canadian Press

ਸਮਿਥ ਨੇ ਐਲਬਰਟਾ ਵੱਖਵਾਦ ਰੈਫਰੈਂਡਮ ਸਵਾਲ ਸ਼ਾਮਲ ਕਰਨ ਦੇ ਫੈਸਲੇ ਦਾ ਕੀਤਾ ਬਚਾਅ

Share On
smith-defends-inclusion-of-alberta-separation-question-in-october-referendum
Danielle Smith speaks to reporters in Edmonton while defending the inclusion of a proposed Alberta separation question in the province's Oct. 19 referendum. (Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ 19 ਅਕਤੂਬਰ ਨੂੰ ਹੋਣ ਵਾਲੇ ਰੈਫਰੈਂਡਮ ਵਿੱਚ ਸੂਬੇ ਦੇ ਕੈਨੇਡਾ ਤੋਂ ਵੱਖ ਹੋਣ ਬਾਰੇ ਸਵਾਲ ਸ਼ਾਮਲ ਕਰਨ ਦੇ ਆਪਣੇ ਫੈਸਲੇ ਦਾ ਬਚਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਵੱਖਵਾਦੀ ਲਹਿਰ ਦੇ ਦਾਅਵਿਆਂ 'ਤੇ ਭਰੋਸਾ ਕਰਨ ਲਈ ਤਿਆਰ ਹਨ, ਹਾਲਾਂਕਿ ਇਸ ਪਟੀਸ਼ਨ ਦੇ ਦਸਤਖਤਾਂ ਦੀ ਅਜੇ ਤੱਕ ਕਾਨੂੰਨੀ ਤੌਰ 'ਤੇ ਪੁਸ਼ਟੀ ਨਹੀਂ ਹੋਈ। ਸਟੇਅ ਫ੍ਰੀ ਐਲਬਰਟਾ ਨਾਂ ਦੀ ਸੰਸਥਾ ਨੇ ਰੈਫਰੈਂਡਮ ਲਈ 300,000 ਤੋਂ ਵੱਧ ਦਸਤਖਤ ਇਕੱਠੇ ਕਰਨ ਦਾ ਦਾਅਵਾ ਕੀਤਾ ਹੈ।

ਦੂਜੇ ਪਾਸੇ, ਕੈਨੇਡਾ ਦੇ ਨਾਲ ਰਹਿਣ ਦੇ ਪੱਖ ਵਾਲੀ ਸੰਸਥਾ ਫਾਰਐਵਰ ਕੈਨੇਡੀਅਨ ਦੇ 400,000 ਦਸਤਖਤਾਂ ਦੀ ਪੁਸ਼ਟੀ ਹੋ ਚੁੱਕੀ ਹੈ।ਪ੍ਰੀਮੀਅਰ ਸਮਿਥ ਮੁਤਾਬਕ, ਅਦਾਲਤੀ ਕਾਰਵਾਈ ਕਾਰਨ 'ਇਲੈਕਸ਼ਨਜ਼ ਐਲਬਰਟਾ ' ਵੱਖਵਾਦੀ ਪਟੀਸ਼ਨ ਦੇ ਦਸਤਖਤਾਂ ਦੀ ਜਾਂਚ ਨਹੀਂ ਕਰ ਸਕੀ। ਪਰ ਕਿਉਂਕਿ ਨਿਯਮਾਂ ਮੁਤਾਬਕ ਸਿਰਫ 177,000 ਦਸਤਖਤਾਂ ਦੀ ਲੋੜ ਸੀ ਅਤੇ ਉਨ੍ਹਾਂ ਨੇ 300,000 ਜਮ੍ਹਾ ਕਰਵਾਏ ਹਨ, ਇਸ ਲਈ ਇਹ ਸਵਾਲ ਰੈਫਰੈਂਡਮ ਵਿੱਚ ਸ਼ਾਮਲ ਕੀਤਾ ਗਿਆ ਹੈ।ਰਾਜਨੀਤਿਕ ਮਾਹਰਾਂ ਅਤੇ ਵਿਰੋਧੀ ਪਾਰਟੀਆਂ ਵੱਲੋਂ ਇਸ ਫੈਸਲੇ ਦੀ ਕਾਨੂੰਨੀ ਅਤੇ ਨੈਤਿਕ ਜਾਇਜ਼ਤਾ 'ਤੇ ਸਵਾਲ ਚੁੱਕੇ ਜਾ ਰਹੇ ਹਨ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link