17.41C Vancouver
ADS

May 12, 2026 2:12 PM - Connect Newsroom - Ramandeep Kaur with files from The Canadian Press

ਐਲਬਰਟਾ ਵੱਖਵਾਦੀ ਰਿਫਰੈਂਡਮ ‘ਤੇ ਪ੍ਰੀਮੀਅਰ ਸਮਿਥ ਨੇ ਸੰਭਾਵਨਾ ਨੂੰ ਪੂਰੀ ਤਰ੍ਹਾਂ ਨਹੀਂ ਕੀਤਾ ਖਾਰਜ

Share On
smith-does-not-rule-out-alberta-separation-referendum-as-separatist-pressure-grows
Alberta Premier Danielle Smith speaks to reporters in Edmonton amid questions about a possible Alberta separation referendum.(Photo: The Canadian Press)

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਇਸ ਅਕਤੂਬਰ ਵਿੱਚ ਸੂਬੇ ਦੇ ਵੱਖ ਹੋਣ ਬਾਰੇ ਰਿਫਰੈਂਡਮ ਕਰਵਾਉਣ ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਖਾਰਜ ਨਹੀਂ ਕੀਤਾ ਹੈ। ਵੱਖਵਾਦੀ ਸਮਰਥਕ ਆਗੂ ਹੁਣ ਖੁੱਲ੍ਹੇਆਮ ਉਨ੍ਹਾਂ 'ਤੇ ਇਸ ਵੋਟਿੰਗ ਲਈ ਦਬਾਅ ਬਣਾ ਰਹੇ ਹਨ। ਜਦ ਸਮਿਥ ਤੋਂ ਸਿੱਧਾ ਸਵਾਲ ਪੁੱਛਿਆ ਗਿਆ ਕਿ ਕੀ ਉਹ ਅਜਿਹੀ ਵੋਟ ਨਾ ਕਰਵਾਉਣ ਦਾ ਵਾਅਦਾ ਕਰੇਗੀ, ਤਾਂ ਉਨ੍ਹਾਂ ਕਿਹਾ ਕਿ ਅਸੀਂ ਕੁਝ ਚੀਜ਼ਾਂ ਦੀ ਉਡੀਕ ਕਰ ਰਹੇ ਹਾਂ।

ਅਸੀਂ ਆਪਣੀ ਕਾਕਸ ਅਤੇ ਕੈਬਨਿਟ ਨਾਲ ਮਿਲ ਕੇ ਇਸ 'ਤੇ ਫੈਸਲਾ ਲਵਾਂਗੇ। ਹਾਲਾਂਕਿ,ਉਨ੍ਹਾਂ ਦੀ ਕੈਬਨਿਟ ਦੇ ਕੁਝ ਮੰਤਰੀ ਇਸ ਦੇ ਹੱਕ ਵਿੱਚ ਨਹੀਂ ਹਨ। ਵਿੱਤ ਮੰਤਰੀ ਨੇਟ ਹੌਰਨਰ ਦਾ ਕਹਿਣਾ ਹੈ ਕਿ ਉਹ ਵੱਖਵਾਦੀ ਉਮੀਦਵਾਰਾਂ ਦੇ ਖਿਲਾਫ ਚੋਣ ਲੜ ਚੁੱਕੇ ਹਨ ਅਤੇ ਉਹ ਅਜਿਹੀ ਕਿਸੇ ਵੋਟ ਦਾ ਸਮਰਥਨ ਨਹੀਂ ਕਰਦੇ। ਵੱਖਵਾਦੀ ਪ੍ਰਬੰਧਕਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਪਿਛਲੇ ਹਫਤੇ ਇਲੈਕਸ਼ਨ ਐਲਬਰਟਾ ਨੂੰ 3 ਲੱਖ ਦਸਤਖਤਾਂ ਵਾਲੀ ਪਟੀਸ਼ਨ ਸੌਂਪੀ ਹੈ ਪਰ ਕੋਰਟ ਦੇ ਹੁਕਮ ਕਾਰਨ ਇਨ੍ਹਾਂ ਦਸਤਖਤਾਂ ਦੀ ਜਾਂਚ ਰੁਕ ਗਈ ਹੈ।

ਇਹ ਕਾਨੂੰਨੀ ਚੁਣੌਤੀ ਫਸਟ ਨੇਸ਼ਨ ਵੱਲੋਂ ਦਿੱਤੀ ਗਈ ਹੈ।ਐਲਬਰਟਾ ਐਨ.ਡੀ.ਪੀ. ਦੀ ਡਿਪਟੀ ਲੀਡਰ ਰਾਖੀ ਪੰਚੋਲੀ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਰੈਫਰੈਂਡਮ ਨਹੀਂ ਹੋ ਸਕਦਾ। ਉਨ੍ਹਾਂ ਨੇ ਐਲਬਰਟਨਜ਼ ਦੇ ਵੋਟਿੰਗ ਡੇਟਾ ਦੇ ਲੀਕ ਹੋਣ ਦਾ ਹਵਾਲਾ ਦਿੱਤਾ ਅਤੇ ਪ੍ਰੀਮੀਅਰ 'ਤੇ ਵੱਖਵਾਦੀਆਂ ਦੀ ਮਦਦ ਕਰਨ ਦੇ ਇਲਜ਼ਾਮ ਲਗਾਏ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link