21.73C Vancouver
ADS

Dec 30, 2025 3:44 PM - Connect Newsroom - Ramandeep Kaur with files from The Canadian Press

ਐਲਬਰਟਾ ਸਰਕਾਰ ਨੇ ਆਪਣੇ ਨਵੇਂ ਹੈਲਥ ਸਿਸਟਮ ਦਾ ਕਾਨੂੰਨੀ ਕੰਮ ਕੀਤਾ ਪੂਰਾ, 2026 ਵਿੱਚ ਲੋਕਾਂ ਨੂੰ ਹੋਣਗੇ ਇਸ ਦੇ ਫਾਇਦੇ

Share On
smith-says-alberta-health-overhaul-groundwork-finished-results-to-be-tested-in-2026
Alberta Premier Danielle Smith speaks to reporters at the Alberta Legislature in Edmonton. (Photo: The Canadian Press)

ਐਲਬਰਟਾ ਸਰਕਾਰ ਨੇ ਆਪਣੇ ਨਵੇਂ ਹੈਲਥ ਸਿਸਟਮ ਦਾ ਕਾਨੂੰਨੀ ਕੰਮ ਪੂਰਾ ਕਰ ਲਿਆ ਹੈ। ਪ੍ਰੀਮੀਅਰ ਡੈਨੀਅਲ ਸਮਿਥ ਦਾ ਕਹਿਣਾ ਹੈ ਕਿ ਹੁਣ 2026 ਵਿੱਚ ਲੋਕਾਂ ਨੂੰ ਇਸ ਦੇ ਫਾਇਦੇ ਦਿਖਾਈ ਦੇਣਗੇ। ਸੂਬੇ ਵਿਚ ਐਲਬਰਟਾ ਹੈਲਥ ਸਰਵਿਸਸ ਦੀ ਥਾਂ ਚਾਰ ਨਵੀਆਂ ਏਜੰਸੀਆਂ ਗੰਭੀਰ ਦੇਖਭਾਲ, ਨਿਰੰਤਰ ਦੇਖਭਾਲ, ਮਾਨਸਿਕ ਸਿਹਤ ਅਤੇ ਨਸ਼ਾ ਅਤੇ ਪ੍ਰਾਈਮਰੀ ਹੈਲਥ ਨੇ ਲੈ ਲਈ ਹੈ।

ਸਰਕਾਰ ਇਕ ਅਜਿਹਾ ਆਨਲਾਈਨ ਡੈਸ਼ਬੋਰਡ ਬਣਾਏਗੀ ਜਿੱਥੇ ਲੋਕ ਖੁਦ ਦੇਖ ਸਕਣਗੇ ਕਿ ਐਮਰਜੈਂਸੀ ਰੂਮ ਅਤੇ ਸਰਜਰੀਆਂ ਲਈ ਉਡੀਕ ਦਾ ਸਮਾਂ ਘੱਟ ਰਿਹਾ ਹੈ ਜਾਂ ਨਹੀਂ। ਨਰਸ ਪ੍ਰੈਕਟੀਸ਼ਨਰਾਂ ਨੂੰ ਆਪਣੇ ਕਲੀਨਿਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਫੈਮਿਲੀ ਡਾਕਟਰ ਵਰਗੀ ਸਹੂਲਤ ਮਿਲ ਸਕੇ। ਹੁਣ ਸਿਹਤ ਸਿਸਟਮ ਦੀ ਹਰ ਚੰਗੀ-ਮਾੜੀ ਗੱਲ ਲਈ ਉਹ ਖੁਦ ਪੂਰੀ ਜ਼ਿੰਮੇਵਾਰੀ ਲੈਣਗੇ।

ਵਿਰੋਧੀ ਧਿਰ ਐਨ.ਡੀ.ਪੀ. ਦੇ ਨੇਤਾ ਨਾਹੀਦ ਨੈਨਸ਼ੀ ਨੇ ਇਸ ਬਦਲਾਅ ਨੂੰ ਹਫੜਾ-ਦਫੜੀ ਦੱਸਿਆ ਹੈ। ਉਨ੍ਹਾਂ ਮੁਤਾਬਕ ਕਿਸੇ ਵੀ ਅਲਬਰਟਾਵਾਸੀ ਨੂੰ ਇਹ ਨਹੀਂ ਲੱਗਦਾ ਕਿ ਸਿਸਟਮ ਪਹਿਲਾਂ ਨਾਲੋਂ ਬਿਹਤਰ ਹੋਇਆ ਹੈ।ਸਮਿਥ ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਹਨ, ਜਿਸ ਕਾਰਨ ਕੈਬਨਿਟ ਮੰਤਰੀ ਪੀਟਰ ਗਥਰੀ ਨੇ ਅਸਤੀਫ਼ਾ ਦੇ ਦਿੱਤਾ ਸੀ।

Latest news

towns-orders-removal-of-alberta-separation-billboard-after-public-complaints
Punjabi

ਸਿਆਸੀ ਸੁਨੇਹੇ ਵਾਲਾ ਬਿਲਬੋਰਡ ਹਟਾਉਣ ਲਈ ਟੇਬਰ ਪ੍ਰਸ਼ਾਸਨ ਦੇ ਹੁਕਮ

ਐਲਬਰਟਾ ਦੇ ਕਸਬੇ ਟੇਬਰ ਵਿਚ ਲੱਗੇ ਇਲੈਕਟ੍ਰਾਨਿਕ ਬਿਲਬੋਰਡ ਨੂੰ ਹਟਾਉਣ ਦੇ ਸਖਤ ਹੁਕਮ ਜਾਰੀ ਹੋਏ ਹਨ, ਜੋ ਸੂਬੇ ਨੂੰ ਕੈਨੇਡਾ ਤੋਂ ਵੱਖ ਕਰਨ ਦੀ ਹਿਮਾਇਤ ਕਰ ਰਿਹਾ ਸੀ। ਜਨਤਾ ਵੱਲੋਂ ਕਈ ਸ਼ਿਕਾਇਤਾਂ ਮਿਲਣ ਮਗਰੋਂ ਟਾਊਨ ਔਫ ਟੇਬਰ ਨੇ ਇਸ ਨੂੰ ਤੁਰੰਤ ਹਟਾਉਣ ਲਈ ਸਖਤੀ ਵਰਤੀ। ਇਸ ਡਿਜੀਟਲ ਬਿਲਬੋਰਡ ਉੱਤੇ Send Ottawa a message! Choose Alberta ਲਿਖਿਆ ਹੋਇਆ ਸੀ।
teens-body-recovered-from-b-c-lake-after-weekend-boat-capsize
Punjabi

ਬੀ.ਸੀ. ਦੀ ਲੇਕ ਵਿੱਚ ਕਿਸ਼ਤੀ ਪਲਟਣ ਤੋਂ ਬਾਅਦ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ

ਬੀ.ਸੀ. ਦੇ ਕੈਰੀਬੂ ਖੇਤਰ ਦੀ ਸਟੋਨੀ ਲੇਕ ਵਿਚ ਕਿਸ਼ਤੀ ਪਲਟਣ ਕਾਰਨ ਲਾਪਤਾ ਹੋਏ ਪ੍ਰਿੰਸ ਜਾਰਜ ਦੇ 17 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਹਾਦਸੇ ਤੋਂ ਬਾਅਦ ਹੀ ਨੌਜਵਾਨ ਨੂੰ ਮ੍ਰਿਤਕ ਮੰਨਿਆ ਜਾ ਰਿਹਾ ਸੀ ਅਤੇ ਉਸ ਦੀ ਭਾਲ ਲਈ ਵੱਡੇ ਪੱਧਰ 'ਤੇ ਸਰਚ ਓਪ੍ਰੇਸ਼ਨ ਚਲਾਇਆ ਗਿਆ ਸੀ। ਪੁਲਿਸ ਮੁਤਾਬਕ ਇਹ ਘਟਨਾ ਸ਼ਨੀਵਾਰ ਨੂੰ Quesnel ਸ਼ਹਿਰ ਤੋਂ ਲਗਭਗ 100 ਕਿਲੋਮੀਟਰ ਦੂਰ ਸਥਿਤ ਸਟੋਨੀ ਲੇਕ ਵਿਚ ਵਾਪਰੀ ਸੀ।
former-surrey-mayor-calls-for-independent-investigation-into-sps-chiefs-dismissal
Punjabi

ਸਰੀ ਦੇ ਸਾਬਕਾ ਮੇਅਰ ਡੱਗ ਮੈਕੈਲਮ ਨੇ ਐਸ.ਪੀ.ਐਸ. ਮੁਖੀ ਦੀ ਬਰਖ਼ਾਸਤਗੀ ਮਾਮਲੇ ਵਿੱਚ ਸੁਤੰਤਰ ਜਾਂਚ ਦੀ ਕੀਤੀ ਮੰਗ

ਸਰੀ ਦੇ ਸਾਬਕਾ ਮੇਅਰ ਡੱਗ ਮੈਕੈਲਮ ਨੇ ਐਸ.ਪੀ.ਐਸ. ਚੀਫ਼ ਨੌਰਮ ਲਿਪਿੰਸਕੀ ਨੂੰ ਅਹੁਦੇ ਤੋਂ ਹਟਾਏ ਜਾਣ ਅਤੇ ਸਰੀ ਪੁਲਿਸ ਬੋਰਡ ਦੇ ਦੋ ਡਾਇਰੈਕਟਰਜ਼ ਦੇ ਅਸਤੀਫ਼ਿਆਂ ਦੇ ਮਾਮਲੇ ਵਿਚ ਇੱਕ ਸੁਤੰਤਰ ਪੁਲਿਸ ਜਾਂਚ ਦੀ ਮੰਗ ਕੀਤੀ ਹੈ। ਮੈਕੈਲਮ ਨੇ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ ਹੈ ਭਾਵੇਂ ਉਹ ਕੋਈ ਕੌਂਸਲਰ ਹੋਵੇ ਜਾਂ ਮੇਅਰ ਅਤੇ ਜੇਕਰ ਨਿਯਮ ਟੁੱਟੇ ਹਨ ਤਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਹੋਣਾ ਚਾਹੀਦਾ ਹੈ।
carney-congratulates-modi-on-becoming-indias-longest-serving-continuously-serving-prime-minister
Punjabi

ਪੀ.ਐਮ. ਕਾਰਨੀ ਨੇ ਮੋਦੀ ਨੂੰ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਨਿਰੰਤਰ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣਨ ’ਤੇ ਦਿੱਤੀ ਵਧਾਈ

ਪੀ.ਐਮ.ਮਾਰਕ ਕਾਰਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਇਤਿਹਾਸ ਵਿਚ ਸਭ ਤੋਂ ਲੰਬੇ ਸਮੇਂ ਤੱਕ ਨਿਰੰਤਰ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣਨ 'ਤੇ ਮੁਬਾਰਕਬਾਦ ਦਿੱਤੀ ਹੈ। ਪੀ. ਐੱਮ. ਕਾਰਨੀ ਨੇ ਇਸ ਮੌਕੇ ਭਵਿੱਖ ਦੇ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਵੇਂ-ਜਿਵੇਂ ਕੈਨੇਡਾ ਅਤੇ ਭਾਰਤ ਆਪਣੀ ਸਾਂਝੇਦਾਰੀ ਨੂੰ ਇੱਕ ਨਵੇਂ ਰੂਪ ਵਿਚ ਅੱਗੇ ਵਧਾ ਰਹੇ ਹਨ,ਉਹ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਵਧੇਰੇ ਖੁਸ਼ਹਾਲੀ ਅਤੇ ਆਰਥਿਕ ਤਰੱਕੀ ਲਿਆਉਣ ਲਈ ਮਿਲ ਕੇ ਕੰਮ ਜਾਰੀ ਰੱਖਣ ਦੇ ਇੱਛੁਕ ਹਨ।
majithias-anticipatory-bail-plea-adjourned-to-june-11-in-majitha-police-station-case
Punjabi

ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ 11 ਜੂਨ ਤੱਕ ਟਲਿਆ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਬੀਤੇ ਕੱਲ੍ਹ 9 ਜੂਨ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਮਜੀਠਾ ਥਾਣਾ ਵਿੱਚ ਹੋਏ ਹੰਗਾਮੇ ਦੇ ਮਾਮਲੇ ਵਿੱਚ ਗ੍ਰਿਫਤਾਰੀ ‘ਤੇ ਰੋਕ ਲਾਉਣ ਅਤੇ ਅਗਾਊਂ ਜ਼ਮਾਨਤ ਦੀ ਅਰਜੀ ਦਾਇਰ ਕੀਤੀ ਗਈ ਸੀ। ਇਸ ਅਰਜ਼ੀ ‘ਤੇ ਅੱਜ ਸੁਣਵਾਈ ਹੋਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link