18.34C Vancouver
ADS

Jul 6, 2026 2:55 PM - Connect Newsroom - Ramandeep Kaur with files from The Canadian Press

ਕੈਲਗਰੀ ਪਰੇਡ 'ਚ ਪ੍ਰੀਮੀਅਰ ਸਮਿਥ ਕਰੇਗੀ ਸਟੈਂਪੀਡ ਬ੍ਰੇਕਫਾਸਟ ਦੀ ਮੇਜ਼ਬਾਨੀ

Share On
smith-to-host-premiers-stampede-breakfast-following-mixed-reception-at-calgary-parade
The parade took place one day after Smith and Prime Minister Mark Carney announced a proposed new West Coast pipeline project. (Photo: The Canadian Press)

ਐਲਬਰਟਾ ਪ੍ਰੀਮੀਅਰ ਡੈਨੀਅਲ ਸਮਿਥ ਅੱਜ ਕੈਲਗਰੀ ਵਿੱਚ ਹੋਣ ਵਾਲੇ ਸਾਲਾਨਾ ਪ੍ਰੀਮੀਅਰਜ਼ ਸਟੈਂਪੀਡ ਬ੍ਰੇਕਫਾਸਟ ਦੀ ਮੇਜ਼ਬਾਨੀ ਕਰਨਗੇ। ਇਸ ਦੌਰਾਨ ਉਹ ਸਵੇਰੇ ਲੋਕਾਂ ਲਈ ਪੈਨਕੇਕ ਤਿਆਰ ਕਰਨਗੇ। ਮੈਕਡੌਗਲ ਸੈਂਟਰ ਵਿੱਚ ਹੋਣ ਵਾਲੇ ਇਸ ਸਾਲਾਨਾ ਸਮਾਗਮ ਵਿੱਚ ਆਮ ਤੌਰ 'ਤੇ ਸੂਬੇ ਦੇ ਕੈਬਨਿਟ ਮੰਤਰੀ ਅਤੇ ਯੂਨਾਈਟਡ ਕੰਜ਼ਰਵੇਟਿਵ ਕਾਕਸ ਦੇ ਮੈਂਬਰ ਵੀ ਸ਼ਾਮਲ ਹੁੰਦੇ ਹਨ।

ਪ੍ਰੀਮੀਅਰ ਦਫ਼ਤਰ ਮੁਤਾਬਕ, ਪਿਛਲੇ ਸਾਲ ਇਸ ਸਮਾਗਮ ਵਿੱਚ ਕਰੀਬ 4,000 ਲੋਕਾਂ ਨੇ ਹਿੱਸਾ ਲਿਆ ਸੀ। ਜੋ ਕਿ ਪਿਛਲੇ ਇੱਕ ਦਹਾਕੇ ਦੌਰਾਨ ਸਭ ਤੋਂ ਵੱਧ ਹਾਜ਼ਰੀ ਸੀ।ਸ਼ੁੱਕਰਵਾਰ ਨੂੰ ਹੋਈ ਕੈਲਗਰੀ ਸਟੈਂਪੀਡ ਪਰੇਡ ਦੌਰਾਨ ਡੈਨੀਅਲ ਸਮਿਥ ਨੂੰ ਲੋਕਾਂ ਵੱਲੋਂ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ। ਇਸ ਦੌਰਾਨ ਸਮਿਥ ਦੇ ਹੱਕ ਵਿੱਚ ਕਈ ਲੋਕਾਂ ਨੇ ਨਾਅਰੇ ਲਗਾਏ ਅਤੇ ਤਾੜੀਆਂ ਵਜਾਈਆਂ, ਜਦਕਿ ਕੁਝ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਵੀ ਕੀਤਾ। ਦੱਸ ਦੇਈਏ ਕਿ ਇਹ ਪਰੇਡ ਡੈਨੀਅਲ ਸਮਿਥ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਸਾਂਝੇ ਤੌਰ 'ਤੇ ਪੱਛਮੀ ਤੱਟ ਤੱਕ ਨਵੀਂ ਪਾਈਪਲਾਈਨ ਬਣਾਉਣ ਦੇ ਪ੍ਰਸਤਾਵ ਦਾ ਐਲਾਨ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਹੋਈ ਸੀ।

ਸਮਿਥ ਨੇ ਇਸ ਨੂੰ ਦੇਸ਼ ਨਿਰਮਾਣ ਨਾਲ ਜੁੜਿਆ ਇੱਕ ਮਹੱਤਵਪੂਰਨ ਪ੍ਰੋਜੈਕਟ ਕਰਾਰ ਦਿੱਤਾ ਸੀ। ਜਿਕਰਯੋਗ ਹੈ ਕਿ ਭਾਵੇਂ ਡੈਨੀਅਲ ਸਮਿਥ ਨੂੰ ਆਪਣੇ ਕਾਰਜਕਾਲ ਦੌਰਾਨ ਲਗਾਤਾਰ ਮਜ਼ਬੂਤ ਜਨ ਸਮਰਥਨ ਮਿਲਦਾ ਰਿਹਾ ਹੈ, ਪਰ ਅਲਬਰਟਾ ਦੀ ਕੈਨੇਡਾ ਤੋਂ ਵੱਖ ਹੋਣ ਸਬੰਧੀ ਚੱਲ ਰਹੀ ਬਹਿਸ ਦੌਰਾਨ ਹਾਲੀਆ ਸਰਵੇਖਣਾਂ ਵਿੱਚ ਉਨ੍ਹਾਂ ਦੀ ਲੋਕਪ੍ਰਿਯਤਾ ਵਿੱਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link